ਪੰਜਾਬ 'ਚ ਵੱਡਾ ਪ੍ਰਸ਼ਾਸ਼ਨਿਕ ਫੇਰਬਦਲ ਕੀਤਾ ਗਿਆ ਹੈ। ਪਿਛਲੇ ਕੁੱਝ ਮਹੀਨਿਆਂ ਤੋਂ ਵੱਖ-ਵੱਖ ਵਿਭਾਗਾਂ ਦੇ ਵਿੱਚ ਤਬਾਦਲੇ ਕੀਤੇ ਜਾ ਰਹੇ ਹਨ। ਇਸ ਲੜੀ ਦੇ ਤਹਿਤ ਹੀ ਮੁੜ ਤੋਂ ਟਰ੍ਰਾਂਸਫਰ ਕੀਤੇ ਗਏ ਹਨ। ਰਾਜ ਸਰਕਾਰ ਨੇ ਤਿੰਨ IAS ਅਧਿਕਾਰੀਆਂ ਦੇ ਤਬਾਦਲੇ ਤੇ ਨਵੀਆਂ ਨਿਯੁਕਤੀਆਂ ਕੀਤੀਆਂ ਹਨ। ਸਰਕਾਰ ਨੇ ਖੇਤੀਬਾੜੀ ਅਤੇ ਕਿਸਾਨ ਕਲਿਆਣ, ਬਿਜਲੀ ਵਿਭਾਗ ਤੇ ਸਿਹਤ ਅਤੇ ਪਰਿਵਾਰ ਕਲਿਆਣ ਵਿਭਾਗ ਵਿੱਚ ਨਵੇਂ ਅਧਿਕਾਰੀਆਂ ਦੀ ਤਾਇਨਾਤੀ ਕੀਤੀ ਹੈ।
ਦਿੱਤੀਆਂ ਗਈਆਂ ਇਹ ਜ਼ਿੰਮੇਵਾਰੀ
IAS ਅਜੋਏ ਕੁਮਾਰ ਸਿਨਹਾ ਨੂੰ ਕਰਮਚਾਰੀ ਵਿਭਾਗ (Personnel Department) ਦਾ ਵਾਧੂ ਪ੍ਰਬੰਧ ਦਿੱਤਾ ਗਿਆ ਹੈ। ਅਰਸ਼ਦੀਪ ਸਿੰਘ ਥਿੰਦ ਨੂੰ ਖੇਤੀਬਾੜੀ ਅਤੇ ਕਿਸਾਨ ਕਲਿਆਣ ਵਿਭਾਗ ਦਾ ਪ੍ਰਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ, ਉਨ੍ਹਾਂ ਨੂੰ ਬਾਗਬਾਨੀ ਅਤੇ ਮਿੱਟੀ ਤੇ ਪਾਣੀ ਸੰਰਕਸ਼ਣ ਵਿਭਾਗ ਦਾ ਵਾਧੂ ਸਕੱਤਰ ਵੀ ਬਣਾਇਆ ਗਿਆ ਹੈ।
ਇਸੇ ਤਰ੍ਹਾਂ IAS ਬਸੰਤ ਗਰਗ ਨੂੰ ਬਿਜਲੀ ਵਿਭਾਗ ਦਾ ਪ੍ਰਮੁੱਖ ਸਕੱਤਰ ਨਿਯੁਕਤ ਕੀਤਾ ਗਿਆ ਹੈ, ਜਦਕਿ IAS ਸੰਜੇ ਅਗਰਵਾਲ ਨੂੰ ਸਿਹਤ ਅਤੇ ਪਰਿਵਾਰ ਕਲਿਆਣ ਵਿਭਾਗ ਦਾ ਸਕੱਤਰ ਬਣਾਇਆ ਗਿਆ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।