(Source: ECI/ABP News)
ਚੰਡੀਗੜ੍ਹ ਬਿਜਲੀ ਵਿੰਗ ਦੀ ਹੜਤਾਲ 6 ਮਹੀਨੇ ਲਈ ਬੈਨ
ਚੰਡੀਗੜ੍ਹ: ਚੰਡੀਗੜ੍ਹ ਪ੍ਰਸ਼ਾਸਨ ਨੇ ਯੂਟੀ ਦੇ ਬਿਜਲੀ ਵਿੰਗ ਦੀ ਹੜਤਾਲ 'ਤੇ 6 ਮਹੀਨਿਆਂ ਲਈ ਬੈਨ ਕਰ ਦਿੱਤੀ ਹੈ।

ਚੰਡੀਗੜ੍ਹ: ਚੰਡੀਗੜ੍ਹ ਪ੍ਰਸ਼ਾਸਨ ਨੇ ਯੂਟੀ ਦੇ ਬਿਜਲੀ ਵਿੰਗ ਦੀ ਹੜਤਾਲ 'ਤੇ 6 ਮਹੀਨਿਆਂ ਲਈ ਬੈਨ ਕਰ ਦਿੱਤੀ ਹੈ।ਮੁਲਾਜ਼ਮਾਂ ਦੇ ਹੜਤਾਲ ਉੱਪਰ ਜਾਣ ਨਾਲ ਚੰਡੀਗੜ੍ਹ ਵਿੱਚ ਬਿਜਲੀ ਦਾ ਸੰਕਟ ਖੜ੍ਹਾ ਹੋ ਗਿਆ ਸੀ।ਬਿਜਲੀ ਕਾਮਿਆਂ ਦੀ ਹੜਤਾਲ ਸ਼ੁਰੂ ਹੁੰਦਿਆਂ ਹੀ ਸ਼ਹਿਰ ਦੇ ਦੋ ਦਰਜਨ ਦੇ ਕਰੀਬ ਸੈਕਟਰਾਂ ਵਿੱਚ ਬੱਤੀ ਗੁੱਲ ਹੋ ਗਈ। ਇਨ੍ਹਾਂ ਸੈਕਟਰਾਂ ਵਿੱਚ ਬਿਜਲੀ ਨਾ ਹੋਣ ਕਰਕੇ ਲੋਕਾਂ ਵਿੱਚ ਹਾ-ਹਾਕਾਰ ਮੱਚ ਗਈ।
ਦੱਸ ਦਈਏ ਕਿ ਯੂਟੀ ਚੰਡੀਗੜ੍ਹ ਦੇ ਬਿਜਲੀ ਵਿਭਾਗ ਦੇ ਨਿੱਜੀਕਰਨ ਖ਼ਿਲਾਫ਼ ਬਿਜਲੀ ਕਾਮਿਆਂ ਨੇ ਤਿੰਨ ਦਿਨ ਦੀ ਹੜਤਾਲ ਕਰ ਦਿੱਤੀ ਹੈ। ਬਿਜਲੀ ਕਾਮਿਆਂ ਦੀ ਹੜਤਾਲ ਸ਼ੁਰੂ ਹੁੰਦਿਆਂ ਹੀ ਸ਼ਹਿਰ ਦੇ ਦੋ ਦਰਜਨ ਦੇ ਕਰੀਬ ਸੈਕਟਰਾਂ ਵਿੱਚ ਬੱਤੀ ਗੁੱਲ ਹੈ। ਇਨ੍ਹਾਂ ਸੈਕਟਰਾਂ ਵਿੱਚ ਬਿਜਲੀ ਨਾ ਹੋਣ ਕਰਕੇ ਲੋਕਾਂ ਵਿੱਚ ਹਾ-ਹਾਕਾਰ ਮੱਚੀ ਹੈ।
ਸ਼ਹਿਰ ਦੇ ਵੱਖ-ਵੱਖ ਚੌਕਾਂ ਵਿੱਚ ਟ੍ਰੈਫਿਕ ਲਾਈਟਾਂ ਵੀ ਬੰਦ ਹਨ, ਜਿਸ ਕਰਕੇ ਸ਼ਹਿਰ ਚੰਡੀਗੜ੍ਹ ਵਿੱਚ ਵੀ ਟ੍ਰੈਫਿਕ ਵਿਵਸਥਾ ਵਿਗੜ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬਿਜਲੀ ਕਾਮਿਆਂ ਦੀ ਹੜਤਾਲ 22 ਫਰਵਰੀ ਰਾਤ 12 ਵਜੇ ਸ਼ੁਰੂ ਹੋ ਗਈ ਸੀ।
ਉਧਰ, ਪੀਐਸਈਬੀ ਇੰਜਨੀਅਰਜ਼ ਐਸੋਸੀਏਸ਼ਨ ਦੇ ਮੈਂਬਰਾਂ ਨੇ ਚੰਡੀਗੜ੍ਹ ਦੇ ਬਿਜਲੀ ਮੁਲਾਜ਼ਮਾਂ ਦਾ ਸਮਰਥਨ ਕਰਨ ਦਾ ਫੈਸਲਾ ਕਰਦਿਆਂ ਕਿਹਾ ਹੈ ਕਿ ਉਹ ਚੰਡੀਗੜ੍ਹ ਵਿੱਚ ਬਿਜਲੀ ਬਹਾਲ ਕਰਨ ਵਿੱਚ ਯੂਟੀ ਪ੍ਰਸ਼ਾਸਨ ਦੀ ਮਦਦ ਨਹੀਂ ਕਰਨਗੇ। ਇਸ ਸਥਿਤੀ ਵਿੱਚ ਚੰਡੀਗੜ੍ਹ ਪ੍ਰਸ਼ਾਸਨ ਨੂੰ ਦੂਜੇ ਰਾਜਾਂ ਤੋਂ ਮਦਦ ਲੈਣੀ ਪਵੇਗੀ ਕਿਉਂਕਿ ਪੰਜਾਬ ਦੇ ਇੰਜਨੀਅਰਾਂ ਨੇ ਬਿਜਲੀ ਬਹਾਲ ਕਰਨ ਤੋਂ ਇਨਕਾਰ ਕਰ ਦਿੱਤਾ ਹੈ।
ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ
ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ
ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ
ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
ਟਾਪ ਹੈਡਲਾਈਨ
ਟ੍ਰੈਂਡਿੰਗ ਟੌਪਿਕ
