ਚੰਡੀਗੜ੍ਹ: ਕੋਵਿਡ-19 ਦੇ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਦਾਖ਼ਲ ਹੋਣ ਆਉਣ ਵਾਲੇ ਸਾਰੇ ਵਿਅਕਤੀਆਂ ਲਈ ਐਡਵਾਇਜ਼ਰੀ ਜਾਰੀ ਕੀਤੀ ਗਈ ਹੈ। ਇਹ ਐਡਵਾਇਜ਼ਰੀ 7 ਜੁਲਾਈ ਤੋਂ ਲਾਗੂ ਹੋਵੇਗੀ।

ਦੱਸ ਦਈਏ ਕਿ ਐਡਵਾਇਜ਼ਰੀ ਵਿੱਚ ਕਿਹਾ ਗਿਆ ਹੈ ਕਿ ਕੋਈ ਵੀ ਵਿਅਕਤੀ ਜੇ ਪੰਜਾਬ ਆ ਰਿਹਾ ਹੈ ਤਾਂ ਉਸ ਦੀ ਸੂਬੇ ਵਿੱਚ ਦਾਖ਼ਲ ਹੋਣ ਸਮੇਂ ਡਾਕਟਰੀ ਜਾਂਚ ਕੀਤੀ ਜਾਏਗੀ। ਇਸ ਦੇ ਨਾਲ ਹੀ ਅਜਿਹੇ ਵਿਅਕਤੀ ਨੂੰ ਪੰਜਾਬ ਲਈ ਆਪਣੀ ਯਾਤਰਾ ਸ਼ੁਰੂ ਕਰਨ ਤੋਂ ਪਹਿਲਾਂ ਕਿਸੇ ਵੀ ਢੰਗ ਤਰੀਕੇ ਰਾਹੀਂ ਖੁਦ ਨੂੰ ਈ-ਰਜਿਸਟਰ ਕਰਨਾ ਹੋਵੇਗਾ।

ਪੰਜਾਬ ਸਰਕਾਰ ਵੱਲੋਂ ਟਰੈਵਲਿੰਗ ਗਾਈਡ ਲਾਈਨ:

ਜੇ ਵਿਅਕਤੀ ਸੜਕੀ ਯਾਤਰਾ ਰਾਹੀਂ ਆਪਣੇ ਨਿੱਜੀ ਵਾਹਨ `ਤੇ ਆ ਰਿਹਾ ਹੈ ਤਾਂ ਉਸਨੂੰ ਆਪਣੇ ਮੋਬਾਈਲ ਫੋਨ `ਤੇ ਕੋਵਾ ਐਪ ਡਾਊਨਲੋਡ ਕਰਨੀ ਹੋਵੇਗੀ ਅਤੇ ਆਪਣੇ ਸਮੇਤ ਯਾਤਰਾ ਦੌਰਾਨ ਉਸ ਨਾਲ ਮੌਜੂਦ ਪਰਿਵਾਰ ਦੇ ਹਰੇਕ ਮੈਂਬਰ ਨੂੰ ਰਜਿਸਟਰ ਕਰਨਾ ਹੋਵੇਗਾ।

ਈ-ਰਜਿਸਟ੍ਰੇਸ਼ਨ ਸਲਿਪ ਡਾਊਨਲੋਡ ਕਰਕੇ ਆਪਣੇ ਵਾਹਨ ਦੇ ਅੱਗੇ ਵਾਲੇ ਸ਼ੀਸ਼ੇ `ਤੇ ਲਗਾਉਣੀ ਹੋਵੇਗੀ, ਜੇ ਵਿਅਕਤੀ ਜਨਤਕ ਆਵਾਜਾਈ ਜਾਂ ਰੇਲ/ਹਵਾਈ ਯਾਤਰਾ ਰਾਹੀਂ ਆ ਰਿਹਾ ਹੈ ਤਾਂ ਉਸਨੂੰ ਮੋਬਾਇਲ ‘ਤੇ ਇਹ ਸਲਿੱਪ ਆਪਣੇ ਕੋਲ ਰੱਖਣੀ ਹੋਵੇਗੀ, ਜਾਂ ਫਿਰ ਪੋਰਟਲ `ਤੇ ਲੌਗ-ਇਨ ਕਰਕੇ ਕਰਕੇ ਯਾਤਰਾ ਦੌਰਾਨ ਆਪਣੇ ਨਾਲ ਮੌਜੂਦ ਸਾਰੇ ਪਰਿਵਾਰਕ ਮੈਂਬਰਾਂ ਸਮੇਤ ਖੁਦ ਦੀ ਈ-ਰਜਿਸਟ੍ਰੇਸ਼ਨ ਕਰਨੀ ਹੋਵੇਗੀ।

ਜੇ ਪੰਜਾਬ ਆਉਣ ਵਾਲਾ ਕੋਈ ਯਾਤਰੀ ਦੱਸੇ ਕਦਮਾਂ ਦਾ ਪਾਲਣ ਨਹੀਂ ਕਰਦਾ ਤਾਂ ਪੰਜਾਬ ਵਿੱਚ ਦਾਖ਼ਲ ਹੋਣ ਸਮੇਂ ਪੰਜਾਬ ਸਰਕਾਰ ਦੀ ਟੀਮ ਨਾਲ ਸਹਿਯੋਗ ਕਰਨ ਲਈ ਕਿਹਾ ਜਾਵੇਗਾ। ਇਸ ਲਈ ਪੰਜਾਬ ਆਉਣ ਵਾਲੇ ਲੋਕਾਂ ਦੀ ਸਹੂਲਤ ਲਈ ਉਨ੍ਹਾਂ ਨੂੰ ਪਹਿਲਾਂ ਹੀ ਹਦਾਇਤਾਂ ਦੀ ਪਾਲਣਾ ਕਰਨ ਦੀ ਬੇਨਤੀ ਕੀਤੀ ਗਈ ਹੈ। ਇਨ੍ਹਾਂ ਨਿਰਦੇਸ਼ਾਂ ਦੀ ਉਲੰਘਣਾ ਕਰਨ ਵਾਲਾ ਕੋਈ ਵੀ ਵਿਅਕਤੀ ਦੰਡਾਤਮਕ ਕਾਰਵਾਈ ਲਈ ਜ਼ਿੰਮੇਵਾਰ ਹੋਵੇਗਾ।

ਪੰਜਾਬੀ ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:

https://play.google.com/store/apps/details?id=com.winit.starnews.hin

https://apps.apple.com/in/app/abp-live-news/id811114904