ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਜ਼ਿਲ੍ਹਾ ਊਧਮ ਸਿੰਘ ਨਗਰ (ਉਤਰਾਖੰਡ) ਦੇ ਪਿੰਡ ਬਲਰਾਮ ਨਗਰ ਵਿਖੇ ਜਨਮ ਅਸ਼ਟਮੀ ਮੌਕੇ ਗੁਰਦੁਆਰਾ ਸਾਹਿਬ ਦੇ ਅੰਦਰ ਨਾਚ ਕਰਵਾਉਣ ਦੀ ਘਟਨਾ ਦਾ ਸਖ਼ਤ ਨੋਟਿਸ ਲਿਆ ਹੈ।


ਐਡਵੋਕੇਟ ਧਾਮੀ ਨੇ ਕਿਹਾ ਕਿ ਇਕ ਵਾਇਰਲ ਹੋਈ ਵੀਡੀਓ ਰਾਹੀਂ ਘਟਨਾ ਦਾ ਪਤਾ ਲੱਗਣ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਮਿਸ਼ਨ ਉਤਰਾਖੰਡ ਦੇ ਪ੍ਰਚਾਰਕ ਸਿੰਘ ਉਕਤ ਸਥਾਨ ’ਤੇ ਭੇਜੇ ਗਏ ਸਨ, ਜਿਨ੍ਹਾਂ ਨੇ ਸਥਾਨਕ ਸੰਗਤਾਂ ਤੇ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਇਸ ਅਸਥਾਨ ਤੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਗਦਰਪੁਰ ਵਿਖੇ ਬਿਰਾਜਮਾਨ ਕਰ ਦਿੱਤੇ ਹਨ। ਐਡਵੋਕੇਟ ਧਾਮੀ ਨੇ ਕਿਹਾ ਕਿ ਗੁਰਦੁਆਰਾ ਸਾਹਿਬ ਅੰਦਰ ਕੋਈ ਵੀ ਕਾਰਜ ਗੁਰਮਤਿ ਮਰਯਾਦਾ ਅਨੁਸਾਰ ਹੀ ਹੋ ਸਕਦਾ ਹੈ, ਗੁਰਮਤਿ ਵਿਰੋਧੀ ਕਿਸੇ ਵੀ ਕਾਰਜ ਨੂੰ ਕਰਨ ਦੀ ਸਖ਼ਤ ਮਨਾਈ ਹੈ। 


ਉਨ੍ਹਾਂ ਕਿਹਾ ਕਿ ਤਾਜ਼ਾ ਘਟਨਾ ਨੇ ਸਿੱਖ ਸੰਗਤਾਂ ਦੇ ਮਨਾਂ ਨੂੰ ਭਾਰੀ ਠੇਸ ਪਹੁੰਚਾਈ ਹੈ, ਜਿਸ ਕਾਰਨ ਸੰਗਤਾਂ ਅੰਦਰ ਭਾਰੀ ਰੋਸ ਦੀ ਲਹਿਰ ਹੈ। ਉਨ੍ਹਾਂ ਕਿਹਾ ਕਿ ਪ੍ਰਾਪਤ ਜਾਣਕਾਰੀ ਅਨੁਸਾਰ ਉਤਰਾਖੰਡ ਦੇ ਇਸ ਇਲਾਕੇ ਵਿਚ ਸਿੱਖਾਂ ਦੀ ਗਿਣਤੀ ਬਹੁਤ ਘੱਟ ਹੈ ਅਤੇ ਬਹੁਤ ਸਾਰੇ ਅਜਿਹੇ ਅਸਥਾਨ ਬਣੇ ਹਨ, ਜਿਥੇ ਮੰਦਰ ਅਤੇ ਗੁਰਦੁਆਰਾ ਸਾਹਿਬ ਇੱਕੋ ਚਾਰ-ਦੀਵਾਰੀ ਅੰਦਰ ਹਨ।


ਉਨ੍ਹਾਂ ਕਿਹਾ ਕਿ ਇਸ ਬਾਰੇ ਸਥਾਨਕ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਤਾਲਮੇਲ ਕਰਕੇ ਮੁਕੰਮਲ ਪੜਤਾਲ ਕੀਤੀ ਜਾਵੇਗੀ ਅਤੇ ਜਿਸ ਥਾਂ ਵੀ ਗੁਰੂ ਸਾਹਿਬ ਦੇ ਸਤਿਕਾਰ ਵਿਚ ਢਿੱਲ ਦਿਖਾਈ ਦਿੱਤੀ, ਉਥੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਨੇੜਲੇ ਗੁਰਦੁਆਰਾ ਸਾਹਿਬਾਨ ਵਿਖੇ ਪਹੁੰਚਾ ਦਿੱਤੇ ਜਾਣਗੇ।


 


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਇਹ ਵੀ ਪੜ੍ਹੋ:

 


Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ