ਪੜਚੋਲ ਕਰੋ

ਚੋਣ ਨਤੀਜੇ 2024

(Source:  Poll of Polls)

ਸ੍ਰੀ ਕਰਤਾਰਪੁਰ ਸਾਹਿਬ ਵਿਖੇ ਉਲੀਕੇ ‘ਜਸ਼ਨ-ਏ-ਬਹਾਰਾਂ’ ਪ੍ਰੋਗਰਾਮ ਦਾ ਐਡਵੋਕੇਟ ਧਾਮੀ ਨੇ ਲਿਆ ਸਖ਼ਤ ਨੋਟਿਸ

Sri Kartarpur Sahib : ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਗੁਰਦੁਆਰਾ ਸਾਹਿਬਾਨ ਸਿੱਖ ਕੌਮ ਦੇ ਧਰਮ ਪ੍ਰਚਾਰ ਦੇ ਕੇਂਦਰ ਹਨ, ਜਿਥੋਂ ਗੁਰੂ ਸਾਹਿਬਾਨ ਦੀ ਵਿਚਾਰਧਾਰਾ ਦਾ ਸੁਨੇਹਾ ਪੂਰੀ ਮਾਨਵਤਾ ਨੂੰ ਦਿੱਤਾ ਜਾਂਦਾ ਹੈ।

Guru Nanak Dev Ji : ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਾਸਿਕਤਾਨ ਸਥਿਤ ਪਾਵਨ ਅਸਥਾਨ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਸ੍ਰੀ ਕਰਤਾਰਪੁਰ ਸਾਹਿਬ ਨਜ਼ਦੀਕ ਪਾਕਿਸਤਾਨ ਸਰਕਾਰ ਵੱਲੋਂ ਜਸ਼ਨ-ਏ-ਬਹਾਰਾਂ ਨਾਂ ਹੇਠ ਕਰਵਾਏ ਜਾ ਰਹੇ ਪ੍ਰੋਗਰਾਮ ਦਾ ਸ਼੍ਰੋਮਣੀ ਕਮੇਟੀ ਨੇ ਸਖ਼ਤ ਨੋਟਿਸ ਲਿਆ ਹੈ। ਇਸ 'ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ।

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਆਦੇਸ਼ਾਂ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਸਬੰਧੀ ਪ੍ਰੋਜੈਕਟ ਮੈਨੇਜਮੈਂਟ ਯੂਨਿਟ ਦੇ ਮੁੱਖ ਕਾਰਜਕਾਰੀ ਅਧਿਕਾਰੀ ਮੁਹੰਮਦ ਲਤੀਫ, ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਅਮੀਰ ਸਿੰਘ ਅਤੇ ਦਿੱਲੀ ਸਥਿਤ ਪਾਕਿਸਤਾਨ ਦੂਤਾਵਾਸ ਨੂੰ ਪੱਤਰ ਲਿਖ ਕੇ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਨਜ਼ਦੀਕ ਕੀਤੇ ਜਾਣ ਵਾਲੇ ਪ੍ਰੋਗਰਾਮ ’ਤੇ ਸਖ਼ਤ ਇਤਰਾਜ਼ ਪ੍ਰਗਟ ਕੀਤਾ ਹੈ। 

ਇਸ ਸਬੰਧ 'ਚ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਪਾਕਿਸਤਾਨ ਸਰਕਾਰ ਵੱਲੋਂ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਉਲੀਕਿਆ ਪ੍ਰੋਗਰਾਮ ਗੁਰੂ ਘਰ ਦੀ ਮਰਯਾਦਾ ਤੇ ਸਤਿਕਾਰ ਦੇ ਵਿਰੁੱਧ ਹੈ।  ਇਸ ਲਈ ਇਹ ਨਹੀਂ ਹੋਣਾ ਚਾਹੀਦਾ।

ਉਨ੍ਹਾਂ ਨੇ ਪਾਕਿਸਤਾਨ ਸਰਕਾਰ ਵੱਲੋਂ ਕੀਤਾ ਜਾਣ ਵਾਲਾ ਜਸ਼ਨ-ਏ-ਬਹਾਰਾਂ ਪ੍ਰੋਗਰਾਮ ਗੁਰਮਤਿ ਵਿਰੁੱਧ ਕਰਾਰ ਦਿੱਤਾ ਅਤੇ ਇਸ ਨੂੰ ਬੰਦ ਕਰਵਾਉਣ ਲਈ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਵਿਸ਼ੇਸ਼ ਤੌਰ ’ਤੇ ਆਖਿਆ। ਉਨ੍ਹਾਂ ਕਿਹਾ ਕਿ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਅਮੀਰ ਸਿੰਘ ਨੂੰ ਇਸ ਸੰਜੀਦਾ ਮਾਮਲੇ ਸਬੰਧੀ ਪਾਕਿਸਤਾਨ ਸਰਕਾਰ ਨਾਲ ਗੱਲ ਕਰਨ ਤਾਂ ਜੋ ਗੁਰਮਤਿ ਵਿਰੁੱਧ ਇਹ ਗਤੀਵਿਧੀ ਰੁਕ ਸਕੇ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਗੁਰਦੁਆਰਾ ਸਾਹਿਬਾਨ ਸਿੱਖ ਕੌਮ ਦੇ ਧਰਮ ਪ੍ਰਚਾਰ ਦੇ ਕੇਂਦਰ ਹਨ, ਜਿਥੋਂ ਗੁਰੂ ਸਾਹਿਬਾਨ ਦੀ ਵਿਚਾਰਧਾਰਾ ਦਾ ਸੁਨੇਹਾ ਪੂਰੀ ਮਾਨਵਤਾ ਨੂੰ ਦਿੱਤਾ ਜਾਂਦਾ ਹੈ। ਗੁਰਦੁਆਰਾ ਸਾਹਿਬਾਨ ਦੇ ਆਲੇ-ਦੁਆਲੇ ਦਾ ਮਾਹੌਲ ਸਿੱਖ ਮਰਯਾਦਾ ਅਨੁਸਾਰ ਲਾਜ਼ਮੀ ਹੁੰਦਾ ਹੈ, ਪਰ ਪਾਕਿਸਤਾਨ ਸਰਕਾਰ ਵੱਲੋਂ ਤੈਅ ਪ੍ਰੋਗਰਾਮ ਗੁਰਮਤਿ ਅਨੁਕੂਲ ਨਹੀਂ ਹੈ। ਉਨ੍ਹਾਂ ਕਿਹਾ ਕਿ ਇਸ ਪ੍ਰੋਗਰਾਮ ਸਬੰਧੀ ਜਾਰੀ ਕੀਤੇ ਕਾਰਡ ਅਨੁਸਾਰ ਇਥੇ ਡਾਂਸ, ਕਵਾਲੀਆਂ, ਭੰਗੜਾ ਅਤੇ ਗਾਇਕੀ ਆਦਿ ਸਬੰਧੀ ਪ੍ਰੋਗਰਾਮ ਕੀਤੇ ਜਾਣੇ ਹਨ। 

ਜਿਨ੍ਹਾਂ ਨਾਲ ਗੁਰਮਤਿ ਨਾਲ ਕੋਈ ਸਬੰਧ ਨਹੀਂ ਹੈ। ਉਨ੍ਹਾਂ ਕਿਹਾ ਕਿ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਨੂੰ ਕਮਰਸ਼ੀਅਲ ਪੱਖ ਤੋਂ ਅੱਗੇ ਵਧਾਉਣਾ ਠੀਕ ਨਹੀਂ ਹੈ ਅਤੇ ਇਥੇ ਕੇਵਲ ਗੁਰਮਤਿ ਸਮਾਗਮ ਹੀ ਸਜਣੇ ਚਾਹੀਦੇ ਹਨ। ਜੇਕਰ ਇਹ ਪ੍ਰੋਗਰਾਮ ਹੁੰਦਾ ਹੈ ਤਾਂ ਇਸ ਨਾਲ ਗੁਰੂ ਘਰਾਂ ਦੇ ਸਰੋਕਾਰਾਂ ਤੇ ਮਰਯਾਦਾ ਨੂੰ ਸੱਟ ਵੱਜਣ ਦੇ ਨਾਲ-ਨਾਲ ਸਿੱਖ ਸੰਗਤਾਂ ਦੀਆਂ ਭਾਵਨਾਵਾਂ ਨੂੰ ਵੀ ਠੇਸ ਪੁੱਜੇਗੀ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: 300 ਯੂਨਿਟ ਮੁਫਤ ਬਿਜਲੀ ਦਾ ਲਾਭ ਲੈਣ ਵਾਲਿਆਂ ਲਈ ਵੱਡੀ ਖਬਰ, ਭੁੱਲ ਕੇ ਵੀ ਨਾ ਕਰੋ ਇਹ ਕੰਮ ਨਹੀਂ ਤਾਂ ਹੋ ਜਾਏਗੀ ਕਾਰਵਾਈ

ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਨੂੰ ਅਮਰੀਕਾ 'ਚ ਕਿਸ ਅਪਰਾਧ ਲਈ ਕੀਤਾ ਗ੍ਰਿਫਤਾਰ? ਸਾਹਮਣੇ ਆਈ ਇਹ ਵਜ੍ਹਾ

Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ

Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Advertisement
ABP Premium

ਵੀਡੀਓਜ਼

ਗਿੱਦੜਬਾਹਾ 'ਚ ਮਨਪ੍ਰੀਤ ਬਾਦਲ ਨੇ ਦਿੱਤਾ ਵੱਡਾ ਬਿਆਨਬਠਿੰਡਾ DC ਅਤੇ SSP ਨੇ ਕੀਤੀ ਛਾਪੇਮਾਰੀ, ਪਰਾਲੀ ਸਾੜਨ ਵਾਲਿਆਂ ਤੇ ਕਾਰਵਾਈਦੋ ਧਿਰਾਂ 'ਚ ਹੋਇਆ ਝਗੜਾ, ਚੱਲੇ ਇੱ*ਟਾਂ ਰੋੜੇ ਮਾਹੋਲ ਹੋਇਆ ਤੱਤਾAmritsar|Golden Temple| ਦਰਬਾਰ ਸਾਹਿਬ ਦੀ ਹੈਰੀਟੇਜ ਸਟਰੀਟ 'ਚ ਸ਼ਰਧਾਲੂ ਦੀ ਕੁੱਟਮਾਰ|

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: 300 ਯੂਨਿਟ ਮੁਫਤ ਬਿਜਲੀ ਦਾ ਲਾਭ ਲੈਣ ਵਾਲਿਆਂ ਲਈ ਵੱਡੀ ਖਬਰ, ਭੁੱਲ ਕੇ ਵੀ ਨਾ ਕਰੋ ਇਹ ਕੰਮ ਨਹੀਂ ਤਾਂ ਹੋ ਜਾਏਗੀ ਕਾਰਵਾਈ
Punjab News: 300 ਯੂਨਿਟ ਮੁਫਤ ਬਿਜਲੀ ਦਾ ਲਾਭ ਲੈਣ ਵਾਲਿਆਂ ਲਈ ਵੱਡੀ ਖਬਰ, ਭੁੱਲ ਕੇ ਵੀ ਨਾ ਕਰੋ ਇਹ ਕੰਮ ਨਹੀਂ ਤਾਂ ਹੋ ਜਾਏਗੀ ਕਾਰਵਾਈ
ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਨੂੰ ਅਮਰੀਕਾ 'ਚ ਕਿਸ ਅਪਰਾਧ ਲਈ ਕੀਤਾ ਗ੍ਰਿਫਤਾਰ? ਸਾਹਮਣੇ ਆਈ ਇਹ ਵਜ੍ਹਾ
ਲਾਰੈਂਸ ਬਿਸ਼ਨੋਈ ਦੇ ਭਰਾ ਅਨਮੋਲ ਨੂੰ ਅਮਰੀਕਾ 'ਚ ਕਿਸ ਅਪਰਾਧ ਲਈ ਕੀਤਾ ਗ੍ਰਿਫਤਾਰ? ਸਾਹਮਣੇ ਆਈ ਇਹ ਵਜ੍ਹਾ
Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Punjab News: ਰਾਮ ਰਹੀਮ ਨੂੰ ਹਰ ਚੌਥੇ ਦਿਨ ਪੈਰੋਲ ਤੇ ਰਾਜੋਆਣਾ ਨੂੰ ਭਰਾ ਦੇ ਭੋਗ ਲਈ ਵੀ ਸਿਰਫ 3 ਘੰਟੇ ਦੀ ਛੁੱਟੀ, ਜਥੇਦਾਰ ਨੇ ਉਠਾਏ ਸਰਕਾਰਾਂ 'ਤੇ ਸਵਾਲ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Election News: ਮਹਾਰਾਸ਼ਟਰ ਤੇ ਝਾਰਖੰਡ 'ਚ ਕੌਣ ਮਾਰੇਗਾ ਬਾਜੀ? ਅੱਜ ਜਨਤਾ ਸੁਣਾ ਰਹੀ ਆਪਣਾ ਫੈਸਲਾ
Punjab News: ਅਕਾਲੀ ਦਲ 'ਚ ਅਸਤੀਫ਼ਿਆਂ ਦਾ ਹੜ੍ਹ, ਹੁਣ ਅਨਿਲ ਜੋਸ਼ੀ ਨੇ ਛੱਡੀ ਪਾਰਟੀ

Canada News: ਹੁਣ ਕੈਨੇਡਾ ਸੈਟਲ ਹੋਣਾ ਔਖਾ, ਸਰਕਾਰ ਚੁੱਕਣ ਜਾ ਰਹੀ ਸਖਤ ਕਦਮ, ਲੱਖਾਂ ਲੋਕ ਹੋਣਗੇ ਡਿਪੋਰਟ

Kangana Ranaut: ਕੰਗਨਾ ਰਣੌਤ ਖਿਲਾਫ ਮੁੜ ਉੱਠ ਖਲੋਤੀਆਂ ਸਿੱਖ ਜਥੇਬੰਦੀਆਂ, ਸ਼੍ਰੋਮਣੀ ਕਮੇਟੀ ਨੇ ਦਿੱਤੀ ਚੇਤਾਵਨੀ

Punjab News: ਪੰਜਾਬ ਸਰਕਾਰ ਦਾ ਦਾਅਵਾ, ਇਸ ਵਾਰ ਝੋਨੇ ਦਾ ਝਾੜ 1.4 ਕੁਇੰਟਲ ਵਧਿਆ, ਅੰਕੜੇ ਕਰ ਦੇਣਗੇ ਹੈਰਾਨ

Embed widget