ਪੜਚੋਲ ਕਰੋ

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਬੰਦੀ ਸਿੱਖਾਂ ਦੀ ਰਿਹਾਈ ਸਬੰਧੀ ਗੱਲਬਾਤ ਲਈ PM ਮੋਦੀ ਨੂੰ ਪੱਤਰ ਲਿਖ ਕੇ ਮੰਗਿਆ ਸਮਾਂ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਵਿਚ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਗੱਲਬਾਤ ਕਰਨ ਲਈ ਸਮਾਂ ਮੰਗਿਆ ਹੈ।

ਅੰਮ੍ਰਿਤਸਰ : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੰਦੀ ਸਿੰਘਾਂ ਦੀ ਰਿਹਾਈ ਦੇ ਮਾਮਲੇ ਵਿਚ ਭਾਰਤ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਗੱਲਬਾਤ ਕਰਨ ਲਈ ਸਮਾਂ ਮੰਗਿਆ ਹੈ। ਉਨ੍ਹਾਂ ਪ੍ਰਧਾਨ ਮੰਤਰੀ ਨੂੰ ਲਿਖਿਆ ਕਿ ਉਮਰ ਕੈਦ ਤੋਂ ਵੱਧ ਸਜ਼ਾਵਾਂ ਭੁਗਤਣ ਦੇ ਬਾਵਜੂਦ ਵੀ ਕਈ ਸਿੱਖ ਕੈਦੀ ਅਜੇ ਤੱਕ ਦੇਸ਼ ਦੀਆਂ ਜੇਲ੍ਹਾਂ ਅੰਦਰ ਬੰਦ ਹਨ ਅਤੇ ਸਿੱਖ ਭਾਵਨਾਵਾਂ ਉਨ੍ਹਾਂ ਦੀ ਰਿਹਾਈ ਚਾਹੁੰਦੀਆਂ ਹਨ। ਇਸ ਲਈ ਸ਼੍ਰੋਮਣੀ ਕਮੇਟੀ ਦੇ ਵਫ਼ਦ ਨੂੰ ਮੁਲਾਕਾਤ ਦਾ ਸਮਾਂ ਦਿੱਤਾ ਜਾਵੇ। 
 
ਐਡਵੋਕੇਟ ਧਾਮੀ ਵੱਲੋਂ ਪ੍ਰਧਾਨ ਮੰਤਰੀ ਨੂੰ ਲਿਖੇ ਗਏ ਪੱਤਰ ਵਿਚ ਉਨ੍ਹਾਂ 9 ਸਿੱਖ ਕੈਦੀਆਂ ਦਾ ਜ਼ਿਕਰ ਵੀ ਕੀਤਾ ਗਿਆ ਹੈ, ਜੋ ਲੰਮੀਆਂ ਸਜ਼ਾਵਾਂ ਭੁਗਤਣ ਮਗਰੋਂ ਵੀ ਰਿਹਾਅ ਨਹੀਂ ਕੀਤੇ ਗਏ। ਇਨ੍ਹਾਂ ਵਿਚ ਭਾਈ ਗੁਰਦੀਪ ਸਿੰਘ ਖੈੜਾ, ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ, ਭਾਈ ਬਲਵੰਤ ਸਿੰਘ ਰਾਜੋਆਣਾ, ਭਾਈ ਜਗਤਾਰ ਸਿੰਘ ਹਵਾਰਾ, ਭਾਈ ਲਖਵਿੰਦਰ ਸਿੰਘ ਲੱਖਾ, ਭਾਈ ਗੁਰਮੀਤ ਸਿੰਘ, ਭਾਈ ਸ਼ਮਸ਼ੇਰ ਸਿੰਘ, ਭਾਈ ਪਰਮਜੀਤ ਸਿੰਘ ਭਿਓਰਾ ਅਤੇ ਭਾਈ ਜਗਤਾਰ ਸਿੰਘ ਤਾਰਾ ਦੇ ਨਾਂ ਸ਼ਾਮਲ ਹਨ। ਇਨ੍ਹਾਂ ਵਿੱਚੋਂ 8 ਸਿੱਖ ਬੰਦੀਆਂ ਦੀ ਕੈਦ 25 ਤੋਂ 32 ਸਾਲ ਦੇ ਦਰਮਿਆਨ ਹੈ, ਜਦਕਿ ਇੱਕ ਕੈਦੀ 17 ਸਾਲ ਤੋਂ ਜ਼ੇਲ੍ਹ ਅੰਦਰ ਨਜ਼ਰਬੰਦ ਹੈ। ਪੱਤਰ ਅੰਦਰ ਕੈਦ ਦੇ ਸਮੇਂ ਦੇ ਨਾਲ-ਨਾਲ ਮੌਜੂਦਾ ਜੇਲ੍ਹ ਦਾ ਵੀ ਜ਼ਿਕਰ ਕੀਤਾ ਗਿਆ ਹੈ।
 
ਇਸੇ ਦੌਰਾਨ ਐਡਵੋਕੇਟ ਧਾਮੀ ਨੇ ਕਿਹਾ ਹੈ ਕਿ ਸ਼੍ਰੋਮਣੀ ਕਮੇਟੀ ਸਿੱਖ ਕੈਦੀਆਂ ਦੀ ਰਿਹਾਈ ਨੂੰ ਲੈ ਕੇ ਨਿਰੰਤਰ ਯਤਨ ਕਰ ਰਹੀ ਹੈ ਅਤੇ ਇਸੇ ਦੀ ਲਗਾਤਾਰਤਾ ਵਿਚ ਪ੍ਰਧਾਨ ਮੰਤਰੀ ਨੂੰ ਪੱਤਰ ਲਿਖਿਆ ਗਿਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਮਾਂ ਮਿਲਣ ’ਤੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਲਈ ਉਨ੍ਹਾਂ ਦੀ ਅਗਵਾਈ ਵਿਚ 5 ਮੈਂਬਰੀ ਵਫ਼ਦ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਅਗਲੇਰੇ ਯਤਨਾਂ ਲਈ ਵੀ ਵਿਚਾਰ-ਵਟਾਂਦਰੇ ਦੇ ਰਾਹ ’ਤੇ ਹੈ ਅਤੇ ਭਲਕੇ 2 ਸਤੰਬਰ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਸਥਿਤ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸ਼੍ਰੋਮਣੀ ਕਮੇਟੀ ਦੇ ਸਾਰੇ ਮੈਂਬਰਾਂ ਦੀ ਬੈਠਕ ਬੁਲਾਈ ਗਈ ਹੈ।
 
2019 ਵਿੱਚ 9 ਬੰਦੀ ਸਿੱਖਾਂ ਦੀ ਰਿਹਾਈ ਦੇ ਹੁਕਮ ਦਿੱਤੇ ਗਏ ਸਨ।

2019 ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖੁਦ ਗੁਰਪੁਰਬ ਵਾਲੇ ਦਿਨ 9 ਬੰਦੀ ਸਿੱਖਾਂ ਨੂੰ ਰਿਹਾਅ ਕਰਨ ਦਾ ਹੁਕਮ ਦਿੱਤਾ ਸੀ। ਦੋ ਬੰਦੀ ਸਿੱਖਾਂ ਦੀ ਫਾਂਸੀ ਦੀ ਸਜ਼ਾ ਵੀ ਘਟਾ ਦਿੱਤੀ ਗਈ ਸੀ ਪਰ ਉਸ ਤੋਂ ਬਾਅਦ ਬੰਦੀ ਸਿੱਖਾਂ ਨੂੰ ਰਿਹਾਅ ਨਹੀਂ ਕੀਤਾ ਗਿਆ। ਇੰਨਾ ਹੀ ਨਹੀਂ ਵਾਰ-ਵਾਰ ਪੱਤਰ ਲਿਖਣ ਦੇ ਬਾਵਜੂਦ ਪ੍ਰਧਾਨ ਮੰਤਰੀ ਵੱਲੋਂ ਸ਼੍ਰੋਮਣੀ ਕਮੇਟੀ ਨੂੰ ਸਮਾਂ ਨਹੀਂ ਦਿੱਤਾ ਜਾ ਰਿਹਾ।  ਦੱਸ ਦੇਈਏ ਕਿ ਪਿਛਲੇ ਤਿੰਨ ਮਹੀਨਿਆਂ ਵਿੱਚ ਸ਼੍ਰੋਮਣੀ ਕਮੇਟੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਤਿੰਨ ਵਾਰ ਸਮਾਂ ਮੰਗਿਆ ਹੈ। ਜਿਸ ਦਾ ਜਵਾਬ ਕੇਂਦਰ ਤੋਂ ਨਹੀਂ ਆਇਆ।
 
ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab News: ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਜ਼ਬਰਦਸਤ ਝੜਪ, ਨਕਸ਼ਾਬੰਦੀ ਨੂੰ ਲੈ ਕੇ ਹੋਇਆ ਵਿਵਾਦ, ਕਿਸਾਨਾਂ ਦਾ ਇਲਜ਼ਾਮ- ਜ਼ਮੀਨਾਂ ਖਹੋਣਾ ਚਾਹੁੰਦੀ ਸਰਕਾਰ
Punjab News: ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਜ਼ਬਰਦਸਤ ਝੜਪ, ਨਕਸ਼ਾਬੰਦੀ ਨੂੰ ਲੈ ਕੇ ਹੋਇਆ ਵਿਵਾਦ, ਕਿਸਾਨਾਂ ਦਾ ਇਲਜ਼ਾਮ- ਜ਼ਮੀਨਾਂ ਖਹੋਣਾ ਚਾਹੁੰਦੀ ਸਰਕਾਰ
Punjab News: ਬਾਦਲ ਦਾ ਦਾਦੂਵਾਲ 'ਤੇ ਵੱਡਾ ਹਮਲਾ, ਕਿਹਾ-ਹਰਿਆਣਾ ਕਮੇਟੀ ਦੀਆਂ ਚੋਣਾਂ 'ਚ ਬੁਰੀ ਤਰ੍ਹਾਂ ਹਾਰਿਆ ਏਜੰਸੀਆਂ ਦਾ ਦਲਾਲ
Punjab News: ਬਾਦਲ ਦਾ ਦਾਦੂਵਾਲ 'ਤੇ ਵੱਡਾ ਹਮਲਾ, ਕਿਹਾ-ਹਰਿਆਣਾ ਕਮੇਟੀ ਦੀਆਂ ਚੋਣਾਂ 'ਚ ਬੁਰੀ ਤਰ੍ਹਾਂ ਹਾਰਿਆ ਏਜੰਸੀਆਂ ਦਾ ਦਲਾਲ
ਅੱਜ ਸੈਫ ਨੂੰ ਹਸਪਤਾਲ ਤੋਂ ਮਿਲੇਗੀ ਛੁੱਟੀ? ਹੈਲਥ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ
ਅੱਜ ਸੈਫ ਨੂੰ ਹਸਪਤਾਲ ਤੋਂ ਮਿਲੇਗੀ ਛੁੱਟੀ? ਹੈਲਥ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ
TRAI Sim Rule: ਹੁਣ 20 ਰੁਪਏ 'ਚ 4 ਮਹੀਨੇ ਲਈ ਐਕਟਿਵ ਰਹੇਗਾ ਸਿਮ, Jio, Airtel, BSNL ਅਤੇ Vi ਯੂਜ਼ਰਸ ਦੀ ਟੈਨਸ਼ਨ ਖਤਮ
ਹੁਣ 20 ਰੁਪਏ 'ਚ 4 ਮਹੀਨੇ ਲਈ ਐਕਟਿਵ ਰਹੇਗਾ ਸਿਮ, Jio, Airtel, BSNL ਅਤੇ Vi ਯੂਜ਼ਰਸ ਦੀ ਟੈਨਸ਼ਨ ਖਤਮ
Advertisement
ABP Premium

ਵੀਡੀਓਜ਼

ਕ੍ਰਿਕੇਟ ਲੀਗ 'ਚ ਮਾਨਯੋਗ ਜਸਟਿਸ ਤੇ ਵਕੀਲਾਂ ਨੇ ਲਾਏ ਛੱਕੇ ਤੇ ਚੌਕੇQuami Insaf Morcha | ਸਿੱਖ ਕੌਮ ਦੇ ਗੱਦਾਰ ਕੌਣ? ਪਰਚੇ ਪੈ ਗਏ ਪਰ ਸਿੰਘਾਂ ਨੇ ਸਿਰ ਨਹੀਂ ਝੁਕਾਇਆ|Abp Sanjha|Quami Insaf Morcha | ਸਿੱਖ ਕੌਮ ਦੇ ਗੱਦਾਰ ਕੌਣ? ਪਰਚੇ ਪੈ ਗਏ ਪਰ ਸਿੰਘਾਂ ਨੇ ਸਿਰ ਨਹੀਂ ਝੁਕਾਇਆ|Abp Sanjha|Punjab News : ਸਰਕਾਰਾਂ ਨੂੰ ਚੈਲੇਂਜ, ਮੋਰਚਾ ਫ਼ਤਿਹ ਕਰਕੇ ਹਟਾਂਗੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਜ਼ਬਰਦਸਤ ਝੜਪ, ਨਕਸ਼ਾਬੰਦੀ ਨੂੰ ਲੈ ਕੇ ਹੋਇਆ ਵਿਵਾਦ, ਕਿਸਾਨਾਂ ਦਾ ਇਲਜ਼ਾਮ- ਜ਼ਮੀਨਾਂ ਖਹੋਣਾ ਚਾਹੁੰਦੀ ਸਰਕਾਰ
Punjab News: ਕਿਸਾਨਾਂ ਤੇ ਪੁਲਿਸ ਵਿਚਾਲੇ ਹੋਈ ਜ਼ਬਰਦਸਤ ਝੜਪ, ਨਕਸ਼ਾਬੰਦੀ ਨੂੰ ਲੈ ਕੇ ਹੋਇਆ ਵਿਵਾਦ, ਕਿਸਾਨਾਂ ਦਾ ਇਲਜ਼ਾਮ- ਜ਼ਮੀਨਾਂ ਖਹੋਣਾ ਚਾਹੁੰਦੀ ਸਰਕਾਰ
Punjab News: ਬਾਦਲ ਦਾ ਦਾਦੂਵਾਲ 'ਤੇ ਵੱਡਾ ਹਮਲਾ, ਕਿਹਾ-ਹਰਿਆਣਾ ਕਮੇਟੀ ਦੀਆਂ ਚੋਣਾਂ 'ਚ ਬੁਰੀ ਤਰ੍ਹਾਂ ਹਾਰਿਆ ਏਜੰਸੀਆਂ ਦਾ ਦਲਾਲ
Punjab News: ਬਾਦਲ ਦਾ ਦਾਦੂਵਾਲ 'ਤੇ ਵੱਡਾ ਹਮਲਾ, ਕਿਹਾ-ਹਰਿਆਣਾ ਕਮੇਟੀ ਦੀਆਂ ਚੋਣਾਂ 'ਚ ਬੁਰੀ ਤਰ੍ਹਾਂ ਹਾਰਿਆ ਏਜੰਸੀਆਂ ਦਾ ਦਲਾਲ
ਅੱਜ ਸੈਫ ਨੂੰ ਹਸਪਤਾਲ ਤੋਂ ਮਿਲੇਗੀ ਛੁੱਟੀ? ਹੈਲਥ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ
ਅੱਜ ਸੈਫ ਨੂੰ ਹਸਪਤਾਲ ਤੋਂ ਮਿਲੇਗੀ ਛੁੱਟੀ? ਹੈਲਥ ਨੂੰ ਲੈਕੇ ਸਾਹਮਣੇ ਆਇਆ ਵੱਡਾ ਅਪਡੇਟ
TRAI Sim Rule: ਹੁਣ 20 ਰੁਪਏ 'ਚ 4 ਮਹੀਨੇ ਲਈ ਐਕਟਿਵ ਰਹੇਗਾ ਸਿਮ, Jio, Airtel, BSNL ਅਤੇ Vi ਯੂਜ਼ਰਸ ਦੀ ਟੈਨਸ਼ਨ ਖਤਮ
ਹੁਣ 20 ਰੁਪਏ 'ਚ 4 ਮਹੀਨੇ ਲਈ ਐਕਟਿਵ ਰਹੇਗਾ ਸਿਮ, Jio, Airtel, BSNL ਅਤੇ Vi ਯੂਜ਼ਰਸ ਦੀ ਟੈਨਸ਼ਨ ਖਤਮ
WhatsApp ਗਰੁੱਪ 'ਚ ਸ਼ਾਮਲ ਹੋਣ ਲਈ ਆਇਆ ਮੈਸੇਜ? ਹੋ ਜਾਓ ਸਾਵਧਾਨ, ਹੈਕਰਸ ਇਦਾਂ ਬਣਾ ਰਹੇ ਲੋਕਾਂ ਨੂੰ ਨਿਸ਼ਾਨਾ
WhatsApp ਗਰੁੱਪ 'ਚ ਸ਼ਾਮਲ ਹੋਣ ਲਈ ਆਇਆ ਮੈਸੇਜ? ਹੋ ਜਾਓ ਸਾਵਧਾਨ, ਹੈਕਰਸ ਇਦਾਂ ਬਣਾ ਰਹੇ ਲੋਕਾਂ ਨੂੰ ਨਿਸ਼ਾਨਾ
Auto News: 250km ਦੀ ਰੇਂਜ, ਕੀਮਤ 3.25 ਲੱਖ, ਸਭ ਤੋਂ ਸਸਤੀ ਸੋਲਰ ਇਲੈਕਟ੍ਰਿਕ ਕਾਰ ਨੇ ਖਿੱਚਿਆ ਧਿਆਨ
Auto News: 250km ਦੀ ਰੇਂਜ, ਕੀਮਤ 3.25 ਲੱਖ, ਸਭ ਤੋਂ ਸਸਤੀ ਸੋਲਰ ਇਲੈਕਟ੍ਰਿਕ ਕਾਰ ਨੇ ਖਿੱਚਿਆ ਧਿਆਨ
Punjab News: ਪੰਜਾਬ 'ਚ ਦਰਜਨਾਂ ਇਲਾਕਿਆਂ ਦੀ ਬਿਜਲੀ ਸਪਲਾਈ ਠੱਪ, ਜਾਣੋ ਕਿਵੇਂ ਕਾਰ ਚਾਲਕ ਨੇ ਉਖਾੜਿਆ ਖੰਭਾ
Punjab News: ਪੰਜਾਬ 'ਚ ਦਰਜਨਾਂ ਇਲਾਕਿਆਂ ਦੀ ਬਿਜਲੀ ਸਪਲਾਈ ਠੱਪ, ਜਾਣੋ ਕਿਵੇਂ ਕਾਰ ਚਾਲਕ ਨੇ ਉਖਾੜਿਆ ਖੰਭਾ
ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਮੁਹਿੰਮ ਅੱਜ ਤੋਂ, 1 ਮਾਰਚ ਨੂੰ ਚੁਣਿਆ ਜਾਵੇਗਾ ਪਾਰਟੀ ਦਾ ਮੁਖੀ
ਸ਼੍ਰੋਮਣੀ ਅਕਾਲੀ ਦਲ ਦੀ ਮੈਂਬਰਸ਼ਿਪ ਮੁਹਿੰਮ ਅੱਜ ਤੋਂ, 1 ਮਾਰਚ ਨੂੰ ਚੁਣਿਆ ਜਾਵੇਗਾ ਪਾਰਟੀ ਦਾ ਮੁਖੀ
Embed widget