Punjab news: ਐਡਵੋਕੇਟ ਇੰਦਰਜੀਤ ਸਿੰਘ ਖਾਲਸਾ ਦਾ ਹੋਇਆ ਦੇਹਾਂਤ, ਵਿਧਾਨ ਸਭਾ ਸਪੀਕਰ ਕੁਲਤਾਰ ਸੰਧਵਾ ਨੇ ਦੁੱਖ ਦਾ ਕੀਤਾ ਪ੍ਰਗਟਾਵਾ
Punjab news: ਬਾਬਾ ਫਰੀਦ ਸੰਸਥਾਵਾਂ ਦੇ ਸੰਸਥਾਪਕ ਅਤੇ ਬਾਬਾ ਫਰੀਦ ਵਿੱਦਿਅਕ ਅਤੇ ਧਾਰਮਿਕ ਸੰਸਥਾਵਾਂ ਦੇ ਪ੍ਰਮੁੱਖ ਐਡਵੋਕੇਟ ਇੰਦਰਜੀਤ ਸਿੰਘ ਖ਼ਾਲਸਾ ਦਾ ਦਿਹਾਂਤ ਹੋ ਗਿਆ ਹੈ।
Punjab news: ਬਾਬਾ ਫਰੀਦ ਸੰਸਥਾਵਾਂ ਦੇ ਸੰਸਥਾਪਕ ਅਤੇ ਬਾਬਾ ਫਰੀਦ ਵਿੱਦਿਅਕ ਅਤੇ ਧਾਰਮਿਕ ਸੰਸਥਾਵਾਂ ਦੇ ਪ੍ਰਮੁੱਖ ਐਡਵੋਕੇਟ ਇੰਦਰਜੀਤ ਸਿੰਘ ਖ਼ਾਲਸਾ ਦਾ ਦਿਹਾਂਤ ਹੋ ਗਿਆ ਹੈ। ਉਹ ਪਿਛਲੇ ਕਈ ਦਿਨਾਂ ਤੋਂ ਬਿਮਾਰ ਸਨ। ਉਨ੍ਹਾਂ ਮੋਹਾਲੀ ਦੇ ਫੋਰਟਿਸ ਹਸਪਤਾਲ 'ਚ ਅੱਜ ਬਾਅਦ ਦੁਪਹਿਰ 4:25 'ਤੇ ਅੰਤਿਮ ਸਾਹ ਲਏ। ਉਨ੍ਹਾਂ ਦੇ ਦਿਹਾਂਤ ਨਾਲ ਪੂਰੇ ਫਰੀਦਕੋਟ 'ਚ ਸੋਗ ਦੀ ਲਹਿਰ ਹੈ।
ਉੱਥੇ ਹੀ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਐਡਵੋਕੇਟ ਇੰਦਰਜੀਤ ਸਿੰਘ ਖ਼ਾਲਸਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅੱਜ ਇੱਥੋਂ ਜਾਰੀ ਬਿਆਨ ਵਿੱਚ ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਬਾਬਾ ਫ਼ਰੀਦ ਵਿੱਦਿਅਕ ਅਤੇ ਧਾਰਮਿਕ ਸੰਸਥਾ ਦੇ ਸੰਸਥਾਪਕ ਐਡਵੋਕੇਟ ਇੰਦਰਜੀਤ ਸਿੰਘ ਖ਼ਾਲਸਾ ਵੱਲੋਂ ਧਾਰਮਿਕ ਅਤੇ ਸਿੱਖਿਆ ਦੇ ਖੇਤਰ ਵਿੱਚ ਵਡਮੁੱਲੇ ਉਪਰਾਲੇ ਜ਼ਿਲ੍ਹਾ ਫਰੀਦਕੋਟ ਲਈ ਕੀਤੇ ਗਏ ਹਨ।
ਇਹ ਵੀ ਪੜ੍ਹੋ: Ludhiana News: ਸੀਐਮ ਭਗਵੰਤ ਮਾਨ ਤੇ ਕੇਜਰੀਵਾਲ ਦੀ ਫੇਰੀ ਤੋਂ ਪਹਿਲਾਂ ਲੁਧਿਆਣਾ 'ਚ ਲੁੱਟ, ਮੈਡੀਕਲ ਸਟੋਰ ਦੇ ਮਾਲਕ ਨੂੰ ਮਾਰੀ ਗੋਲੀ
ਉਨ੍ਹਾਂ ਕਿਹਾ ਕਿ ਐਡਵੋਕੇਟ ਇੰਦਰਜੀਤ ਸਿੰਘ ਖ਼ਾਲਸਾ ਦਾ ਨਾਮ ਫਰੀਦਕੋਟ ਵਾਸੀਆਂ ਦੇ ਦਿਲਾਂ ‘ਚ ਸਦੀਵੀ ਤੌਰ ‘ਤੇ ਵਸਿਆ ਰਹੇਗਾ। ਸਪੀਕਰ ਨੇ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਉਹ ਵਿਛੜੀ ਰੂਹ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ: Punjab News: ਦਫਤਰਾਂ 'ਚ ਜਾਣ ਦੀ ਨਹੀਂ ਲੋੜ, ਹੁਣ ਭਗਵੰਤ ਮਾਨ ਸਰਕਾਰ-ਤੁਹਾਡੇ ਦੁਆਰ, ਘਰ ਬੈਠੇ ਮਿਲਣਗੀਆਂ 43 ਸਰਕਾਰੀ ਸੇਵਾਵਾਂ