ਚੰਡੀਗੜ੍ਹ: ਖੇਤੀ ਕਾਨੂੰਨਾਂ ਖਿਲਾਫ ਕਿਸਾਨਾਂ ਦੇ ‘ਦਿੱਲੀ ਚੱਲੋ’ ਐਕਸ਼ਨ ਦੇ ਡਰੋਂ ਕੇਂਦਰ ਸਰਕਾਰ ਨਵਾਂ ਫੈਸਲਾ ਕੀਤਾ ਹੈ। ਰੇਲਵੇ ਮਹਿਕਮੇ ਨੇ ‘ਦਿੱਲੀ ਚੱਲੋ’ ਪ੍ਰੋਗਰਾਮ ਕਰਕੇ ਪੰਜਾਬ ਵਿੱਚ ਦਿੱਲੀ ਵਾਲੀਆਂ ਗੱਡੀਆਂ ਨੂੰ ਹਫ਼ਤੇ ਭਰ ਲਈ ਮੁਲਤਵੀ ਕਰ ਦਿੱਤਾ ਹੈ। ਕੇਂਦਰ ਸਰਕਾਰ ਨੂੰ ਡਰ ਹੈ ਕਿ ਇਨ੍ਹਾਂ ਗੱਡੀਆਂ ਜ਼ਰੀਏ ਕਿਸਾਨ ਕਿਤੇ ਦਿੱਲੀ ਵਿੱਚ ਵੱਡੀ ਗਿਣਤੀ ਵਿੱਚ ਨਾ ਪਹੁੰਚ ਜਾਣ।
ਇਸ ਕਰਕੇ 30 ਨਵੰਬਰ ਤੱਕ ਦਿੱਲੀ ਵਾਲੀਆਂ ਕੁਝ ਟਰੇਨਾਂ ਨੂੰ ਮੁਲਤਵੀ ਕੀਤਾ ਗਿਆ ਹੈ। ਅੰਬਾਲਾ ਡਵੀਜ਼ਨ ਦੇ ਡੀਆਰਐਮ ਜੀਐਮ ਸਿੰਘ ਨੇ ਕਿਹਾ ਕਿ ਰੇਲਵੇ ਵੱਲੋਂ ਹਫ਼ਤੇ ਭਰ ਦੀ ਬੁਕਿੰਗ ਰੀਵਿਊ ਕੀਤੀ ਗਈ ਹੈ ਤੇ ਇਹ ਬੁਕਿੰਗ 40 ਫੀਸਦੀ ਤੋਂ ਘੱਟ ਹੋਣ ਕਰਕੇ ਕੁਝ ਗੱਡੀਆਂ ਹਫ਼ਤੇ ਲਈ ਮੁਲਤਵੀ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਗੱਡੀਆਂ ਰੱਦ ਕਰਨ ਪਿੱਛੇ ਸਿਰਫ ਯਾਤਰੀਆਂ ਦੀ ਘੱਟ ਬੁਕਿੰਗ ਹੋਣਾ ਹੀ ਹੈ।
ਦੱਸ ਦਈਏ ਕਿ ਆਲ ਇੰਡੀਆ ਕਿਸਾਨ ਸੰਘਰਸ਼ ਕੋਆਰਡੀਨੇਸ਼ਨ ਕਮੇਟੀ (ਏਆਈਕੇਐਸਸੀ) ਦੇ ਝੰਡੇ ਹੇਠ ਦੇਸ਼ ਦੀਆਂ 500 ਕਿਸਾਨ ਜਥੇਬੰਦੀਆਂ 26 ਤੇ 27 ਨਵੰਬਰ ਦਾ ਦਿੱਲੀ ਵੱਲ ਕੂਚ ਕਰ ਰਹੀਆਂ ਹਨ। ਕਿਸਾਨਾਂ ਦਾ ਇਹ ਐਕਸ਼ਨ ਸਭ ਤੋਂ ਵੱਡਾ ਹੋਣ ਵਾਲਾ ਹੈ। ਇਸ ਲਈ ਕੇਂਦਰੀ ਏਜੰਸੀਆਂ ਪੂਰੀ ਤਰ੍ਹਾਂ ਚੌਕਸ ਹਨ। ਸੂਤਰਾਂ ਮੁਤਾਬਕ ਕਿਸਾਨਾਂ ਨੂੰ ਦਿੱਲੀ ਵਿੱਚ ਵੜਨ ਤੋਂ ਰੋਕਿਆ ਜਾ ਸਕਦਾ ਹੈ। ਇਸ ਸਬੰਧੀ ਦਿੱਲੀ ਪੁਲਿਸ ਵੀ ਪੂਰੀ ਤਿਆਰੀ ਕਰ ਰਹੀ ਹੈ।