ਚੰਡੀਗੜ੍ਹ: ਕੇਂਦਰ ਸਰਕਾਰ ਨੇ ਪੰਜਾਬ ਦੇ ਕਈ ਹਿੱਸਿਆਂ ਵਿੱਚ ਯਾਤਰੀ ਰੇਲ ਗੱਡੀਆਂ ਦੀ ਬਹਾਲੀ ਟਾਲ ਦਿੱਤੀ ਹੈ। ਸੂਤਰਾਂ ਦਾ ਕਹਿਣਾ ਹੈ ਕਿ ਇਹ ਫੈਸਲਾ ‘ਦਿੱਲੀ ਚੱਲੋ’ ਅੰਦੋਲਨ ਕਰਕੇ ਲਿਆ ਗਿਆ ਹੈ। ਸਰਕਾਰ ਨੂੰ ਡਰ ਹੈ ਕਿ ਰੇਲਾਂ ਰਾਹੀਂ ਕਿਸਾਨ ਦਿੱਲੀ ਪਹੁੰਚ ਸਕਦੇ ਹਨ। ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਦਿੱਲੀ ਪਹੁੰਚਣ ਤੋਂ ਰੋਕਣ ਲਈ ਪੂਰੀ ਵਾਹ ਲਾ ਦਿੱਤੀ ਹੈ।
ਦੱਸ ਦਈਏ ਕਿ ਰੇਲਵੇ ਨੇ ਮਾਲਵੇ ਵਿੱਚ ਯਾਤਰੀ ਗੱਡੀਆਂ ਬਹਾਲ ਨਹੀਂ ਕੀਤੀਆਂ। ਮਾਲਵਾ ਕਿਸਾਨ ਸੰਘਰਸ਼ ਦਾ ਗੜ੍ਹ ਹੈ। ਹਰਿਆਣਾ ਵੱਲੋਂ ਹੱਦਾਂ ਸੀਲ ਕਰਨ ਮਗਰੋਂ ਮੋਦੀ ਸਰਕਾਰ ਨੂੰ ਖਦਸ਼ਾ ਸੀ ਕਿ ਕਿਸਾਨ ਰੇਲਾਂ ਰਾਹੀਂ ਦਿੱਲੀ ਪਹੁੰਚ ਸਕਦੇ ਹਨ। ਇਸ ਲਈ ਕਈ ਰੂਟਾਂ ਉੱਪਰ ਰੇਲਾਂ ਰੋਕ ਦਿੱਤੀਆਂ ਹਨ।
ਇਸ ਬਾਰੇ ਅੰਬਾਲਾ ਡਿਵੀਜ਼ਨ ਦੇ ਡੀਆਰਐਮ ਜੀਐਮ ਸਿੰਘ ਦਾ ਕਹਿਣਾ ਹੈ ਕਿ ਪੰਜਾਬ ਵਿੱਚ ਮਾਲ ਤੇ ਮੁਸਾਫ਼ਰ ਗੱਡੀਆਂ ਦੀ ਆਵਾਜਾਈ ਇੱਕਾ-ਦੁੱਕਾ ਮਾਰਗਾਂ ਨੂੰ ਛੱਡ ਕੇ ਮੁਕੰਮਲ ਰੂਪ ਵਿੱਚ ਬਹਾਲ ਹੋ ਗਈ ਹੈ। ਉਨ੍ਹਾਂ ਕਿਹਾ ਕਿ ਮਾਲਵਾ ਇਲਾਕੇ ਵਿੱਚ ਰੇਲ ਬਹਾਲੀ ਲਈ ਉੱਤਰੀ ਰੇਲਵੇ ਦੇ ਦਫ਼ਤਰ ਨੂੰ ਤਜਵੀਜ਼ ਭੇਜੀ ਹੋਈ ਹੈ ਤੇ ਜਲਦੀ ਰੇਲ ਸੇਵਾ ਬਹਾਲ ਹੋ ਜਾਵੇਗੀ।
Election Results 2024
(Source: ECI/ABP News/ABP Majha)
ਕੇਂਦਰ ਸਰਕਾਰ ਨੇ ਕਿਸਾਨਾਂ ਦੇ ਡਰੋਂ ਰੋਕੀਆਂ ਰੇਲਾਂ, ‘ਦਿੱਲੀ ਚੱਲੋ’ ਅੰਦੋਲਨ ਕਰਕੇ ਐਕਸ਼ਨ
ਏਬੀਪੀ ਸਾਂਝਾ
Updated at:
25 Nov 2020 10:09 AM (IST)
ਕੇਂਦਰ ਸਰਕਾਰ ਨੇ ਪੰਜਾਬ ਦੇ ਕਈ ਹਿੱਸਿਆਂ ਵਿੱਚ ਯਾਤਰੀ ਰੇਲ ਗੱਡੀਆਂ ਦੀ ਬਹਾਲੀ ਟਾਲ ਦਿੱਤੀ ਹੈ। ਸੂਤਰਾਂ ਦਾ ਕਹਿਣਾ ਹੈ ਕਿ ਇਹ ਫੈਸਲਾ ‘ਦਿੱਲੀ ਚੱਲੋ’ ਅੰਦੋਲਨ ਕਰਕੇ ਲਿਆ ਗਿਆ ਹੈ।
- - - - - - - - - Advertisement - - - - - - - - -