Amritsar News: 67 ਦਿਨਾਂ ਬਾਅਦ ਨੌਜਵਾਨ ਦੀ ਲਾਸ਼ ਪਹੁੰਚੀ ਪੰਜਾਬ, ਦਿਲ ਦਾ ਦੌਰਾ ਪੈਣ ਨਾਲ ਅਗਸਤ 'ਚ ਹੋਈ ਸੀ ਮੌਤ
ਨੌਜਵਾਨ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ 35 ਸਾਲਾ ਅੰਮ੍ਰਿਤਪਾਲ ਸਿੰਘ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਇਹ ਰੋਜ਼ੀ ਰੋਟੀ ਲਈ ਬੀਤੇ ਸਮੇਂ ਤੋਂ ਜਾਰਡਨ ਵਿੱਚ ਰਹਿ ਰਿਹਾ ਸੀ, ਜਿਥੇ ਉਸ ਦੀ 15 ਅਗਸਤ ਨੂੰ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ।
Punjab News: ਪਰਵਾਸੀ ਭਾਰਤੀ ਮਾਮਲੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਯਤਨ ਨਾਲ ਬੀਤੀ ਰਾਤ ਫਿਲੌਰ ਵਾਸੀ ਅੰਮ੍ਰਿਤਪਾਲ ਸਿੰਘ ਦੀ ਜਾਰਡਨ ਤੋਂ ਲਾਸ਼ ਗੁਰੂ ਰਾਮਦਾਸ ਅੰਤਰਰਾਸ਼ਟਰੀ ਹਵਾਈ ਅੱਡੇ ਪੁੱਜੀ। ਨੌਜਵਾਨ ਦੀ ਦੇਹ ਨੂੰ ਲੈਣ ਲਈ ਉਸ ਦੇ ਪਰਿਵਾਰ ਨਾਲ ਕੈਬਨਿਟ ਮੰਤਰੀ ਵੀ ਰਾਤ ਕਰੀਬ ਦੋ ਵਜੇ ਹਵਾਈ ਅੱਡੇ ਪੁੱਜੇ।
ਇਸ ਮੌਕੇ ਨੌਜਵਾਨ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ 35 ਸਾਲਾ ਅੰਮ੍ਰਿਤਪਾਲ ਸਿੰਘ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਇਹ ਰੋਜ਼ੀ ਰੋਟੀ ਲਈ ਬੀਤੇ ਸਮੇਂ ਤੋਂ ਜਾਰਡਨ ਵਿੱਚ ਰਹਿ ਰਿਹਾ ਸੀ, ਜਿਥੇ ਉਸ ਦੀ 15 ਅਗਸਤ ਨੂੰ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਗਈ। ਉਸ ਦੇ ਪਿਤਾ ਦੀ ਮੌਤ ਅੰਮ੍ਰਿਤਪਾਲ ਸਿੰਘ ਦੇ ਬਚਪਨ ਵਿੱਚ ਹੀ ਹੋ ਗਈ ਸੀ।
ਪਰਿਵਾਰ ਵਾਲਿਆਂ ਨੇ ਦੱਸਿਆ ਕਿ ਜਾਰਡਨ ਵਿੱਚ ਕੋਈ ਹੋਰ ਰਿਸ਼ਤੇਦਾਰ ਜਾਂ ਸਬੰਧੀ ਨਾ ਹੋਣ ਕਾਰਨ ਲਾਸ਼ ਲਿਆਉਣ ਵਿੱਚ ਵੀ ਪ੍ਰੇਸ਼ਾਨੀ ਹੋ ਰਹੀ ਸੀ। ਪਰਿਵਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮਿਲਕੇ ਆਪਣੀ ਹੱਡ ਬੀਤੀ ਸੁਣਾਈ ਜਿਸ ਤੋਂ ਬਾਅਦ ਮੰਤਰੀ ਕੁਲਦੀਪ ਧਾਲੀਵਾਲ ਨੂੰ ਮਦਦ ਕਰ ਲਈ ਕਿਹਾ ਗਿਆ।
ਮੈਂ ਇਸ ਸਮੇਂ ਰਾਤ 2 ਵਜੇ ਸ਼੍ਰੀ ਅੰਮ੍ਰਿਤਪਾਲ ਸਿੰਘ ਦੀ ਮ੍ਰਿਤਕ ਦੇਹ ਨੂੰ ਲੈਣ ਲਈ ਅੰਮ੍ਰਿਤਸਰ ਏਅਰਪੋਰਟ ਵਿੱਚ ਆਇਆ ਹਾਂ। ਜਿਸ ਦੀ ਮੌਤ ਜੋਰਡਨ ਵਿੱਚ ਹੋ ਗਈ ਸੀ।
— Kuldeep Dhaliwal (@KuldeepSinghAAP) October 23, 2023
ਪਿੱਛੇ ਆਪਣੀ ਇਕੱਲੀ ਬਜ਼ੁਰਗ ਮਾਂ ਨੂੰ ਛੱਡ ਗਿਆ ਹੈ ਇਹ ਮਾਂ ਦਾ ਇਕਲੌਤਾ ਪੁੱਤਰ ਸੀ। ਜਿਸ ਦੀ ਲਾਸ਼ ਉਸ ਦੀ ਮਾਂ ਨੂੰ ਲੈਣੀ ਪੈ ਰਹੀ ਹੈ। ਵਾਹਿਗੁਰੂ ਜੀ, ਇਹ ਦਿਨ ਕਿਸੇ ਨੂੰ ਨਾ… pic.twitter.com/xRMNsWPm81
ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ,‘ਮੈਂ ਆਪਣੇ ਵਿਭਾਗ ਨਾਲ ਮਿਲਕੇ ਜਾਰਡਨ ਸਥਿਤ ਭਾਰਤੀ ਦੂਤਘਰ ਨਾਲ ਲਗਾਤਾਰ ਰਾਬਤਾ ਰੱਖਿਆ ਤਾਂ ਜਾ ਕੇ ਦੇਹ ਬਾਰੇ ਕੁੱਝ ਪਤਾ ਲੱਗਾ ਅਤੇ ਹੁਣ 67 ਦਿਨ ਬਾਅਦ ਲਾਸ਼ ਭਾਰਤ ਆ ਸਕੀ
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।