Flood in Punjab: 'ਆਪ' ਮਗਰੋਂ ਸ਼੍ਰੋਮਣੀ ਅਕਾਲੀ ਦਲ ਨੇ ਕੀਤਾ ਐਲਾਨ, ਸਾਰੇ ਜ਼ਿਲ੍ਹ ਪ੍ਰਧਾਨ ਤੇ ਪਾਰਟੀ ਕਾਡਰ ਹੜ੍ਹ ਪੀੜਤਾਂ ਦੀ ਮਦਦ ਕਰਨ
Flood in Punjab: ਪੰਜਾਬ ਵਿੱਚ ਲਗਾਤਾਰ ਬਾਰਸ਼ ਮਗਰੋਂ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ। ਇੱਕ ਪਾਸੇ ਪੰਜਾਬ ਸਰਕਾਰ ਪੀੜਤਾਂ ਨੂੰ ਰਾਹਤ ਪਹੁੰਚਾਉਣ ਲਈ ਜੁਟੀ ਹੋਈ ਹੈ ਤੇ ਦੂਜੇ ਪਾਸੇ ਸਿਆਸੀ ਪਾਰਟੀਆਂ ਨੇ ਵੀ ਇਸ ਔਖੀ ਘੜੀ ਵਿੱਚ...
Flood in Punjab: ਪੰਜਾਬ ਵਿੱਚ ਲਗਾਤਾਰ ਬਾਰਸ਼ ਮਗਰੋਂ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ। ਇੱਕ ਪਾਸੇ ਪੰਜਾਬ ਸਰਕਾਰ ਪੀੜਤਾਂ ਨੂੰ ਰਾਹਤ ਪਹੁੰਚਾਉਣ ਲਈ ਜੁਟੀ ਹੋਈ ਹੈ ਤੇ ਦੂਜੇ ਪਾਸੇ ਸਿਆਸੀ ਪਾਰਟੀਆਂ ਨੇ ਵੀ ਇਸ ਔਖੀ ਘੜੀ ਵਿੱਚ ਆਪਣੇ ਵਰਕਰਾਂ ਨੂੰ ਮੈਦਾਨ ਵਿੱਚ ਉੱਤਰਨ ਲਈ ਕਿਹਾ ਜਾ ਰਿਹਾ ਹੈ। ਆਮ ਆਦਮੀ ਪਾਰਟੀ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਨੇ ਵੀ ਆਪਣੇ ਲੀਡਰਾਂ ਤੇ ਵਰਕਰਾਂ ਨੂੰ ਲੋਕਾਂ ਦੀ ਮਦਦ ਕਰਨ ਦੀ ਅਪੀਲ ਕੀਤੀ ਹੈ।
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਸੋਸ਼ਲ ਮੀਡੀਆ ਪੇਜ ਉੱਪਰ ਪੋਸਟ ਸ਼ੇਅਰ ਕਰਕੇ ਕਿਹਾ ਹੈ ਕਿ ਲਗਾਤਾਰ ਪੈ ਰਹੇ ਮੀਂਹ ਕਾਰਨ ਆਏ ਹੜ੍ਹਾਂ ਨਾਲ ਹੋਈ ਤਬਾਹੀ ਨੇ ਲੱਖਾਂ ਪੰਜਾਬੀਆਂ ਨੂੰ ਪ੍ਰਭਾਵਿਤ ਕੀਤਾ ਹੈ। ਭਾਵੇਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਬਹੁਤ ਸਾਰੇ ਵਰਕਰ ਸਾਹਿਬਾਨ ਪੀੜ੍ਹਤਾਂ ਦੀ ਮਦਦ ਲਈ ਪਹਿਲਾਂ ਹੀ ਕੰਮ ਕਰ ਰਹੇ ਹਨ, ਮੈਂ ਹੁਣ ਪਾਰਟੀ ਦੇ ਸਾਰੇ ਜ਼ਿਲ੍ਹਾ ਪ੍ਰਧਾਨਾਂ ਸਮੇਤ ਸਮੁੱਚੇ ਪਾਰਟੀ ਕਾਡਰ ਨੂੰ ਅਪੀਲ ਕਰਦਾ ਹਾਂ ਕਿ ਉਹ ਜੰਗੀ ਪੱਧਰ 'ਤੇ ਸੰਗਠਿਤ ਢੰਗ ਨਾਲ ਬਚਾਅ ਤੇ ਰਾਹਤ ਕਾਰਜਾਂ ਵਿੱਚ ਸ਼ਾਮਲ ਹੋਣ।
ਹੜ੍ਹਾਂ ਤੋਂ ਪ੍ਰਭਾਵਿਤ ਸਾਰੇ ਲੋਕਾਂ ਨੂੰ ਸੁੱਕੇ ਭੋਜਨ ਦੇ ਪੈਕਟਾਂ ਦੇ ਨਾਲ-ਨਾਲ ਪਕਾਇਆ ਭੋਜਨ ਵੀ ਉਪਲੱਬਧ ਕਰਵਾਉਣ ਦਾ ਉਪਰਾਲਾ ਕੀਤਾ ਜਾਣਾ ਚਾਹੀਦਾ ਹੈ। ਇਸ ਦੇ ਨਾਲ ਹੀ ਪਸ਼ੂਆਂ ਲਈ ਜਿੱਥੇ ਵੀ ਲੋੜ ਹੋਵੇ ਚਾਰਾ ਵੀ ਭੇਜਣ। ਸ਼੍ਰੋਮਣੀ ਅਕਾਲੀ ਦਲ ਦੇ ਆਗੂਆਂ ਤੇ ਵਰਕਰਾਂ ਨੂੰ ਇਹ ਵੀ ਚਾਹੀਦਾ ਹੈ ਕਿ ਉਹ ਵੱਧ ਤੋਂ ਵੱਧ ਲੋਕਾਂ ਤੱਕ ਪਹੁੰਚਣ ਲਈ ਸ਼੍ਰੋਮਣੀ ਗੁਰੂਦੁਆਰਾ ਪ੍ਰਬੰਧਕ ਕਮੇਟੀ, ਹੋਰ ਗੁਰਦੁਆਰਾ ਸਾਹਿਬਾਨਾਂ ਦੀਆਂ ਕਮੇਟੀਆਂ, ਗੈਰ ਸਰਕਾਰੀ ਸੰਸਥਾਵਾਂ ਤੇ ਸਮਾਜ ਸੇਵੀਆਂ ਨਾਲ ਤਾਲਮੇਲ ਕਰਨ।
ਇਹ ਵੀ ਪੜ੍ਹੋ: Sangrur News: ਕੰਮ ਕਰ ਰਹੇ ਮਨਰੇਗਾ ਮਜ਼ਦੂਰਾਂ ਕੋਲ ਪਹੁੰਚੇ ਸਿਮਰਨਜੀਤ ਮਾਨ, ਬੋਲੇ ਕੋਈ ਵੀ ਲੋੜ ਹੋਵੇ ਤਾਂ ਸੰਪਰਕ ਕਰੋ...
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਤੇ ਡੇਲੀਹੰਟ 'ਤੇ ਵੀ ਫੌਲੋ ਕਰ ਸਕਦੇ ਹੋ।
ਇਹ ਵੀ ਪੜ੍ਹੋ: Ludhiana News: ਅੰਨਦਾਤੇ 'ਤੇ ਮੁੜ ਕੁਦਰਤ ਦੀ ਮਾਰ! ਕਿਸਾਨ ਯੂਨੀਅਨਾਂ ਨੇ ਰਿਪੋਰਟ ਪੇਸ਼ ਕਰ ਤੁਰੰਤ ਮੰਗੀ ਗਿਰਦਾਵਰੀ