Illegal Mining: ABP ਦੇ ਖ਼ੁਲਾਸੇ ਤੋਂ ਬਾਅਦ ਬਦਲਿਆ ਗਿਆ ਮੀਤ ਹੇਅਰ ਦਾ ਮਹਿਕਮਾ ? ਜਾਣੋ ਕੀ ਹੈ ਪੂਰਾ ਮਾਮਲਾ
Punjab Cabinet Reshuffle: ਪੰਜਾਬ 'ਚ ਰੇਤ ਮਾਫ਼ੀਆ ਦੀਆਂ ਪਰਤਾਂ ਖੋਲ੍ਹਦੀ ABP News ਦੀ ਰਿਪੋਰਟ ਵਿੱਚ ਵੱਡੇ ਖੁਲਾਸੇ ਹੋਏ ਹਨ ਜਿਸ ਵਿੱਚ ਸ਼ਰੇਆਮ ਨਜਾਇਜ਼ ਮਾਈਨਿੰਗ ਹੁੰਦੀ ਦਿਖਾਈ ਗਈ ਹੈ। ਇਸ ਖ਼ੁਲਾਸੇ ਤੋਂ ਬਾਅਦ ਪੰਜਾਬ ਕੈਬਨਿਟ ਵਿੱਚ ਵੱਡਾ ਫੇਰਬਦਲ ਕੀਤਾ ਹੈ।
Punjab News: ਪੰਜਾਬ 'ਚ ਰੇਤ ਮਾਫ਼ੀਆ ਦੀਆਂ ਪਰਤਾਂ ਖੋਲ੍ਹਦੀ ABP News ਦੀ ਰਿਪੋਰਟ ਵਿੱਚ ਵੱਡੇ ਖੁਲਾਸੇ ਹੋਏ ਹਨ ਜਿਸ ਵਿੱਚ ਸ਼ਰੇਆਮ ਨਜਾਇਜ਼ ਮਾਈਨਿੰਗ ਹੁੰਦੀ ਦਿਖਾਈ ਗਈ ਹੈ। ਇਸ ਖ਼ੁਲਾਸੇ ਤੋਂ ਬਾਅਦ ਪੰਜਾਬ ਕੈਬਨਿਟ ਵਿੱਚ ਵੱਡਾ ਫੇਰਬਦਲ ਕੀਤਾ ਹੈ। ਗੁਰਮੀਤ ਸਿੰਘ ਮੀਤ ਹੇਅਰ ਕੋਲ ਕਈ ਵਿਭਾਗ ਵਾਪਸ ਲਏ ਗਏ ਹਨ। ਮੀਤ ਹੇਅਰ ਤੋਂ ਮਾਇਨਿੰਗ ਵਿਭਾਗ ਲੈ ਕੇ ਚੇਤਨ ਸਿੰਘ ਜੌੜਾਮਾਜਰਾ ਨੂੰ ਦੇ ਦਿੱਤਾ ਗਿਆ ਹੈ।
Re-allocation of the portfolios of two ministers in Punjab Cabinet
— ANI (@ANI) November 21, 2023
Cabinet Minister Chetan Singh has been given the Mines and Geology department. Gurmeet Singh Meet Hayer to look after Sports and Youth Services department only. pic.twitter.com/wNSSrcRO6y
ਦਰਅਸਲ ਆਨੰਦਪੁਰ ਸਾਹਿਬ 'ਚ ਰੇਤ ਮਾਫ਼ੀਆ ਨੇ ਇਨਫੋਰਸਮੈਂਟ ਡਾਇਰੈਕਟੋਰੇਟ ਦੀ ਜ਼ਬਤ ਕੀਤੀ ਹੋਈ ਜ਼ਮੀਨ 'ਤੇ ਹੀ ਗ਼ੈਰ ਕਾਨੂੰਨੀ ਮਾਇਨਿੰਗ ਕੀਤੀ ਜਾ ਰਹੀ ਹੈ। 25-25 ਫੁੱਟ ਤੱਕ ਖੇਤਾਂ 'ਚੋਂ ਟੋਏ ਪੱਟ ਦਿੱਤੇ ਹਨ। ਮਾਈਨਿੰਗ ਵੀ ਅਜਿਹੀ ਕੀਤੀ ਕਿ ਜ਼ਮੀਨ ਹੇਠਲਾ ਪਾਣੀ ਵੀ ਬਾਹਰ ਆ ਗਿਆ। ਇਸ ਬਾਰੇ ਨਾ ਤਾਂ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਕੁੱਝ ਪਤਾ ਲੱਗਿਆ ਤੇ ਨਾ ਹੀ ਜਾਂਚ ਏਜੰਸੀ ਇਨਫੋਰਸਮੈਂਟ ਡਾਇਰੈਕਟੋਰੇਟ ਨੂੰ ਇਸ ਦੀ ਜਾਣਕਾਰੀ ਮਿਲੀ ਹੈ। ਜਿਸ ਥਾਂ 'ਤੇ ਗ਼ੈਰ ਕਾਨੂੰਨੀ ਮਾਈਨਿੰਗ ਕੀਤੀ ਜਾ ਰਹੀ ਹੈ ਇਹ ਜ਼ਮੀਨ ਆਨੰਦਪੁਰ ਸਾਹਿਬ ਹਲਕੇ ਦੀ 142 ਕਨਾਲ ਹੈ ਯਾਨੀ 18 ਏਕੜ ਹੈ। ਇਹ ਜ਼ਮੀਨ 6000 ਕਰੋੜ ਦੇ ਅੰਤਰਰਾਸ਼ਟਰੀ ਡਰੱਗ ਦੇ ਸਰਗਨਾ ਜਗਦੀਸ਼ ਭੋਲਾ ਦੀ ਹੈ। ਜਿਸ ਨੂੰ ਈਡੀ ਨੇ ਜ਼ਬਤ ਕੀਤਾ ਸੀ। 7 ਸਾਲ ਪਹਿਲਾਂ ਈਡੀ ਨੇ ਇਸ ਜ਼ਮੀਨ 'ਤੇ ਕਾਰਵਾਈ ਕੀਤੀ ਸੀ ਅਤੇ ਆਪਣੇ ਕਬਜ਼ੇ ਵਿੱਚ ਲੈ ਲਈ ਸੀ। ਮੌਕੇ 'ਤੇ ਜ਼ਮੀਨ ਦੀ ਹਾਲਤ ਦੇਖ ਕੇ ਇਵੇਂ ਲੱਗਦਾ ਹੈ ਕਿ ਰੇਤ ਮਾਫ਼ੀਆ ਕਾਫ਼ੀ ਲੰਬੇ ਸਮੇਂ ਤੋਂ ਇਸ ਜ਼ਮੀਨ 'ਚ ਮਾਈਨਿੰਗ ਕਰ ਰਿਹਾ ਹੈ।
ਇਸ ਗ਼ੈਰ ਕਾਨੂੰਨੀ ਮਾਈਨਿੰਗ ਬਾਰੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੂੰ ਪੁੱਛਿਆ ਤਾਂ ਉਹਨਾਂ ਨੇ ਕਿਹਾ ਕਿ ਸਰਕਾਰ ਦੇ ਧਿਆਨ 'ਚ ਕੋਈ ਗੜਬੜੀ ਆਉਂਦੀ ਹੈ ਤਾਂ ਉਸ ਖਿਲਾਫ਼ ਕਾਰਵਾਈ ਕੀਤੀ ਜਾਂਦੀ ਹੈ। ਫਿਰ ਚਾਹੇ ਸਰਕਾਰ ਦਾ ਬੰਦਾ ਕਿਉਂ ਨਾ ਹੋਵੇ ਉਸ 'ਤੇ ਵੀ ਐਕਸ਼ਨ ਲਵਾਂਗੇ। 25-25 ਫੁੱਟ ਕੀਤੀ ਮਾਈਨਿੰਗ ਬਾਰੇ ਪੁੱਛਣ 'ਤੇ ਮੀਤ ਹੇਅਰ ਨੇ ਕਿਹਾ ਕਿ ਇਹ ਜਾਂਚ ਦਾ ਵਿਸ਼ਾ ਹੈ ਹੋ ਸਕਦਾ ਹੈ ਕਿ ਇਹ 4 ਜਾਂ 5 ਸਾਲਾਂ ਪਹਿਲਾਂ ਤੋਂ ਹੁੰਦਾ ਆ ਰਿਹਾ ਹੋ।
ਜ਼ਿਕਰ ਕਰ ਦਈਏ ਚੇਤਨ ਸਿੰਘ ਜੋੜਾ ਮਾਜਰਾ ਨੂੰ ਮਾਈਨਿੰਗ ਵਿਭਾਗ ਦਿੱਤਾ ਗਿਆ ਹੈ। ਚੇਤਨ ਸਿੰਘ ਜੋੜਾ ਮਾਜਰਾ ਕੋਲ 7 ਵਿਭਾਗ ਹੋ ਗਏ ਹਨ। ਹੁਣ ਮੀਤ ਹੇਅਰ ਖੇਡ ਐਂਡ ਯੂਥ ਸਰਵਿਸ ਵਿਭਾਗ ਹੀ ਰਹਿ ਗਿਆ ਹੈ।