ਅਰਵਿੰਦ ਕੇਜਰੀਵਾਲ ਦੇ ਜੇਲ੍ਹ 'ਚੋਂ ਬਾਹਰ ਆਉਣ ਤੋਂ ਬਾਅਦ CM ਮਾਨ ਨੇ ਜ਼ਾਹਿਰ ਕੀਤੀ ਖੁਸ਼ੀ, ਵੀਡੀਓ ਸ਼ੇਅਰ ਕਰਦੇ ਬੋਲ- ਆਖਿਰ ਸੱਚਾਈ ਦੀ ਹੋਈ ਜਿੱਤ...
ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸ਼ੁੱਕਰਵਾਰ ਯਾਨੀਕਿ ਅੱਜ 13 ਸਤੰਬਰ ਨੂੰ ਤਿਹਾੜ ਜੇਲ੍ਹ ਤੋਂ ਬਾਹਰ ਆ ਗਏ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸੋਸ਼ਲ ਮੀਡੀਆ ਉੱਤੇ ਵੀਡੀਓ ਸਾਂਝੀ ਕਰਦੇ ਹੋਏ ਆਪਣੀ ਖੁਸ਼ੀ ਸਾਂਝੀ ਕੀਤੀ।

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸ਼ੁੱਕਰਵਾਰ ਯਾਨੀਕਿ ਅੱਜ 13 ਸਤੰਬਰ ਨੂੰ ਤਿਹਾੜ ਜੇਲ੍ਹ ਤੋਂ ਬਾਹਰ ਆ ਗਏ ਹਨ। ਉਨ੍ਹਾਂ ਕਿਹਾ ਕਿ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਉਨ੍ਹਾਂ ਦਾ ਮਨੋਬਲ 100 ਗੁਣਾ ਵੱਧ ਗਿਆ ਹੈ। ਮੈਂ ਉਨ੍ਹਾਂ ਸਾਰੀਆਂ ਰਾਸ਼ਟਰ ਵਿਰੋਧੀ ਤਾਕਤਾਂ ਵਿਰੁੱਧ ਲੜਦਾ ਰਹਾਂਗਾ ਜੋ ਦੇਸ਼ ਨੂੰ ਵੰਡਣ ਅਤੇ ਕਮਜ਼ੋਰ ਕਰਨ ਦਾ ਕੰਮ ਕਰ ਰਹੀਆਂ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੀ ਉਨ੍ਹਾਂ ਦੇ ਨਾਲ ਹਨ। ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਕੇਜਰੀਵਾਲ ਨੇ ਕਿਹਾ ਕਿ ''ਮੈਂ ਲੋਕਾਂ ਦਾ ਲੱਖ-ਲੱਖ ਧੰਨਵਾਦ ਕਰਦਾ ਹਾਂ। ਉਨ੍ਹਾਂ ਕਿਹਾ ਕਿ ਲੱਖਾਂ ਲੋਕ ਮੰਦਰਾਂ ਅਤੇ ਮਸਜਿਦਾਂ ਵਿੱਚ ਗਏ। ਉਸ ਨੇ ਕਿਹਾ, ਮੈਂ ਸੱਚਾ ਸੀ, ਮੈਂ ਸਹੀ ਸੀ, ਇਸ ਲਈ ਰੱਬ ਨੇ ਮੇਰਾ ਸਾਥ ਦਿੱਤਾ''।
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਫੇਸਬੁੱਕ ਪੇਜ਼ ਉੱਤੇ ਅਰਵਿੰਦ ਕੇਜਰੀਵਾਲ ਦਾ ਲਾਈਵ ਵੀਡੀਓ ਸਾਂਝਾ ਕਰਦੇ ਹੋਏ ਲਿਖਿਆ ਹੈ- 'ਆਖ਼ਿਰ ਸੱਚਾਈ ਦੀ ਹੋਈ ਜਿੱਤ...
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।
Before You Go
Punjab Band | Bandi Singh ਬੰਦੀ ਸਿੰਘਾਂ ਨਾਲ ਧੱਕਾ ਕਿਉਂ?' ਪ੍ਰੋ. ਬਲਜਿੰਦਰ ਸਿੰਘ ਨੇ ਸਰਕਾਰ ਨੂੰ ਘੇਰਿਆ
ਟ੍ਰੈਂਡਿੰਗ ਟੌਪਿਕ


















