ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸ਼ੁੱਕਰਵਾਰ ਯਾਨੀਕਿ ਅੱਜ 13 ਸਤੰਬਰ ਨੂੰ ਤਿਹਾੜ ਜੇਲ੍ਹ ਤੋਂ ਬਾਹਰ ਆ ਗਏ ਹਨ। ਉਨ੍ਹਾਂ ਕਿਹਾ ਕਿ ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਉਨ੍ਹਾਂ ਦਾ ਮਨੋਬਲ 100 ਗੁਣਾ ਵੱਧ ਗਿਆ ਹੈ। ਮੈਂ ਉਨ੍ਹਾਂ ਸਾਰੀਆਂ ਰਾਸ਼ਟਰ ਵਿਰੋਧੀ ਤਾਕਤਾਂ ਵਿਰੁੱਧ ਲੜਦਾ ਰਹਾਂਗਾ ਜੋ ਦੇਸ਼ ਨੂੰ ਵੰਡਣ ਅਤੇ ਕਮਜ਼ੋਰ ਕਰਨ ਦਾ ਕੰਮ ਕਰ ਰਹੀਆਂ ਹਨ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਵੀ ਉਨ੍ਹਾਂ ਦੇ ਨਾਲ ਹਨ। ਜੇਲ੍ਹ ਤੋਂ ਬਾਹਰ ਆਉਣ ਤੋਂ ਬਾਅਦ ਕੇਜਰੀਵਾਲ ਨੇ ਕਿਹਾ ਕਿ ''ਮੈਂ ਲੋਕਾਂ ਦਾ ਲੱਖ-ਲੱਖ ਧੰਨਵਾਦ ਕਰਦਾ ਹਾਂ। ਉਨ੍ਹਾਂ ਕਿਹਾ ਕਿ ਲੱਖਾਂ ਲੋਕ ਮੰਦਰਾਂ ਅਤੇ ਮਸਜਿਦਾਂ ਵਿੱਚ ਗਏ। ਉਸ ਨੇ ਕਿਹਾ, ਮੈਂ ਸੱਚਾ ਸੀ, ਮੈਂ ਸਹੀ ਸੀ, ਇਸ ਲਈ ਰੱਬ ਨੇ ਮੇਰਾ ਸਾਥ ਦਿੱਤਾ''।


ਹੋਰ ਪੜ੍ਹੋ : ਜੇਲ੍ਹ 'ਚੋਂ ਰਿਹਾਅ ਹੋਏ CM ਅਰਵਿੰਦ ਕੇਜਰੀਵਾਲ, ਬਾਹਰ ਆਉਂਦੇ ਹੀ ਕਿਹਾ- 'ਸਾਰੀ ਉਮਰ ਲੜਿਆ, ਅੱਗੇ ਵੀ ਲੜਾਂਗਾ'


 


ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਫੇਸਬੁੱਕ ਪੇਜ਼ ਉੱਤੇ ਅਰਵਿੰਦ ਕੇਜਰੀਵਾਲ ਦਾ ਲਾਈਵ ਵੀਡੀਓ ਸਾਂਝਾ ਕਰਦੇ ਹੋਏ ਲਿਖਿਆ ਹੈ- 'ਆਖ਼ਿਰ ਸੱਚਾਈ ਦੀ ਹੋਈ ਜਿੱਤ...



'ਆਪ' ਸੁਪਰੀਮੋ ਅਰਵਿੰਦ ਕੇਜਰੀਵਾਲ ਜੀ ਦੇ ਜੇਲ੍ਹ 'ਚੋਂ ਬਾਹਰ ਆਉਣ ਤੋਂ ਬਾਅਦ ਵਲੰਟੀਅਰਾਂ ਵਿੱਚ ਖੁਸ਼ੀ ਦੀ ਲਹਿਰ, ਦਿੱਲੀ ਤੋਂ Live''




 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।