Shiv Sena Leader Threats: ਸ਼ਿਵ ਸੈਨਾ ਲੀਡਰ ਸੰਦੀਪ ਥਾਪਰ 'ਤੇ ਹਮਲੇ ਮਗਰੋਂ ਅਮਿਤ ਅਰੋੜਾ ਨੂੰ ਜਾਨੋਂ ਮਾਰਨ ਦੀ ਧਮਕੀ
ਲੁਧਿਆਣਾ 'ਚ ਸ਼ਿਵ ਸੈਨਾ ਲੀਡਰ ਸੰਦੀਪ ਥਾਪਰ 'ਤੇ ਹੋਏ ਕਾਤਲਾਨਾ ਹਮਲੇ ਦਾ ਮਾਮਲਾ ਅਜੇ ਸ਼ਾਂਤ ਨਹੀਂ ਹੋਇਆ ਸੀ ਕਿ ਅਣਪਛਾਤੇ ਲੋਕਾਂ ਨੇ ਸ਼ਿਵ ਸੈਨਾ ਦੇ ਇੱਕ ਹੋਰ ਆਗੂ ਨੂੰ ਫ਼ੋਨ ਕਰਕੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਹਨ।
Shiv Sena Leader Threats: ਲੁਧਿਆਣਾ 'ਚ ਸ਼ਿਵ ਸੈਨਾ ਲੀਡਰ ਸੰਦੀਪ ਥਾਪਰ 'ਤੇ ਹੋਏ ਕਾਤਲਾਨਾ ਹਮਲੇ ਦਾ ਮਾਮਲਾ ਅਜੇ ਸ਼ਾਂਤ ਨਹੀਂ ਹੋਇਆ ਸੀ ਕਿ ਅਣਪਛਾਤੇ ਲੋਕਾਂ ਨੇ ਸ਼ਿਵ ਸੈਨਾ ਦੇ ਇੱਕ ਹੋਰ ਆਗੂ ਨੂੰ ਫ਼ੋਨ ਕਰਕੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਹਨ। ਧਮਕੀ ਭਰੇ ਫ਼ੋਨ ਮਿਲਣ ਤੋਂ ਬਾਅਦ ਸ਼ਿਵ ਸੈਨਾ ਲੀਡਰ ਨੇ ਡੀਜੀਪੀ ਪੰਜਾਬ ਤੇ ਲੁਧਿਆਣਾ ਪੁਲਿਸ ਕਮਿਸ਼ਨਰ ਕੋਲ ਸ਼ਿਕਾਇਤ ਕੀਤੀ ਹੈ। ਪੁਲਿਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਵੀ ਦਰਜ ਕਰ ਲਿਆ ਹੈ।
ਹਾਸਲ ਜਾਣਕਾਰੀ ਮੁਤਾਬਕ ਹੁਣ ਸ਼ਿਵ ਸੈਨਾ ਦੇ ਉਪ ਪ੍ਰਧਾਨ ਅਮਿਤ ਅਰੋੜਾ ਨੂੰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਅਮਿਤ ਅਰੋੜਾ ਨੇ ਦੱਸਿਆ ਕਿ ਉਨ੍ਹਾਂ ਦੇ ਮੋਬਾਈਲ 'ਤੇ ਬਾਹਰਲੇ ਨੰਬਰ ਤੋਂ ਕਿਸੇ ਅਣਪਛਾਤੇ ਵਿਅਕਤੀ ਦਾ ਕਾਲ ਆਇਆ, ਜਿਸ ਨੇ ਉਸ ਨਾਲ ਦੁਰਵਿਵਹਾਰ ਕੀਤਾ ਤੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ। ਉਸ ਨੇ ਦੱਸਿਆ ਕਿ ਫੋਨ ਨੰਬਰ ਸਮੇਤ ਫੋਨ ਕਾਲ ਦੀ ਸਾਰੀ ਰਿਕਾਰਡਿੰਗ ਡੀਜੀਪੀ ਪੰਜਾਬ ਤੇ ਸੀਪੀ ਲੁਧਿਆਣਾ ਕੁਲਦੀਪ ਚਾਹਲ ਨੂੰ ਭੇਜ ਦਿੱਤੀ ਹੈ।
ਦੱਸ ਦਈਏ ਕਿ 5 ਜੁਲਾਈ ਨੂੰ ਸ਼ਿਵ ਸੈਨਾ ਨੇਤਾ ਸੰਦੀਪ ਥਾਪਰ 'ਤੇ ਲੁਧਿਆਣਾ 'ਚ ਹਮਲਾ ਹੋਇਆ ਸੀ। ਸ਼ਿਵ ਸੈਨਾ ਆਗੂਆਂ ਦਾ ਗੁੱਸਾ ਅਜੇ ਸ਼ਾਂਤ ਨਹੀਂ ਹੋਇਆ ਸੀ ਕਿ ਹੁਣ ਲੁਧਿਆਣਾ 'ਚ ਸ਼ਿਵ ਸੈਨਾ ਦੇ ਇੱਕ ਹੋਰ ਆਗੂ ਨੂੰ ਜਾਨੋਂ ਮਾਰਨ ਦੀ ਧਮਕੀ ਵਾਲਾ ਫ਼ੋਨ ਆਇਆ। ਸ਼ਿਵ ਸੈਨਾ ਦੇ ਇਹ ਲੀਡਰ ਸੋਸ਼ਲ ਮੀਡੀਆ ਉਪਰ ਕਾਫੀ ਐਕਟਿਵ ਹਨ ਤੇ ਨਫਰਤ ਭਰੀਆਂ ਟਿੱਪਣੀਆਂ ਵੀ ਕਰਦੇ ਰਹਿੰਦੇ ਹਨ।
ਉਧਰ, ਲੁਧਿਆਣਾ ਦੇ ਪੁਲਿਸ ਕਮਿਸ਼ਨਰ ਕੁਲਦੀਪ ਚਾਹਲ ਨੇ ਦੱਸਿਆ ਕਿ ਪੁਲਿਸ ਨੇ ਭੜਕਾਊ ਭਾਸ਼ਣ ਦੇਣ ਤੇ ਕਿਸੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਦੋਸ਼ 'ਚ ਤਿੰਨ ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਹੈ। ਪੁਲਿਸ ਨੇ ਰੌਬਿਨ ਗਿੱਲ, ਸੁਮਿਤ ਜਸੂਜਾ ਲੁਧਿਆਣਾ ਤੇ ਨੀਰਜ ਵਾਸੀ ਲੁਧਿਆਣਾ ਖ਼ਿਲਾਫ਼ ਕੇਸ ਦਰਜ ਕੀਤਾ ਹੈ।
ਪੁਲਿਸ ਕਮਿਸ਼ਨਰ ਕੁਲਦੀਪ ਚਾਹਲ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਕਿਸੇ ਵੀ ਤਰ੍ਹਾਂ ਦੇ ਭੜਕਾਊ ਭਾਸ਼ਣ ਜਾਂ ਕਿਸੇ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਿਆਂ ਨੂੰ ਬਖਸ਼ਿਆ ਨਹੀਂ ਜਾਵੇਗਾ ਤੇ ਲੋਕ ਅਜਿਹੇ ਭਾਸ਼ਣ ਤੋਂ ਗੁਰੇਜ਼ ਕਰਨ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਪੜ੍ਹ ਸਕਦੇ ਹੋ ।