Kangana Ranaut Slapped: ਚੰਡੀਗੜ੍ਹ ਏਅਰਪੋਰਟ 'ਤੇ CISF ਮੁਲਾਜ਼ਮ ਤੋਂ ਥੱਪੜ ਖਾਣ ਪਿੱਛੋਂ ਕੰਗਨਾ ਰਣੌਤ ਪੁੱਜੀ ਦਿੱਲੀ, ਜਾਣੋ ਮਾਮਲੇ ਬਾਰੇ ਕੀ ਕਿਹਾ ?
ਕੰਗਨਾ ਰਣੌਤ ਦਿੱਲੀ ਪਹੁੰਚ ਗਈ ਹੈ ਅਤੇ ਸੀਨੀਅਰ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਉਸਨੇ ਸੀਆਈਐਸਐਫ ਦੀ ਡਾਇਰੈਕਟਰ ਜਨਰਲ ਨੀਨਾ ਸਿੰਘ ਨੂੰ ਘਟਨਾ ਦੀ ਜਾਣਕਾਰੀ ਦਿੱਤੀ ਹੈ। ਕੰਗਨਾ ਦਾ ਦਾਅਵਾ ਹੈ ਕਿ ਕਾਂਸਟੇਬਲ ਕੁਲਵਿੰਦਰ ਕੌਰ ਨੇ ਉਸ ਨਾਲ ਬਹਿਸ ਕੀਤੀ ਅਤੇ ਚੰਡੀਗੜ੍ਹ ਏਅਰਪੋਰਟ 'ਤੇ ਉਸ ਨੂੰ ਥੱਪੜ ਮਾਰ ਦਿੱਤਾ।
Kangana Ranaut Slapped: ਚੰਡੀਗੜ੍ਹ ਏਅਰਪੋਰਟ 'ਤੇ ਭਾਜਪਾ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਨਾਲ ਦੁਰਵਿਵਹਾਰ ਦਾ ਮਾਮਲਾ ਸਾਹਮਣੇ ਆਇਆ ਹੈ। ਸੰਸਦ ਮੈਂਬਰ ਵੱਲੋਂ ਦਿੱਤੀ ਸ਼ਿਕਾਇਤ ਵਿੱਚ ਇਹ ਗੱਲ ਸਾਹਮਣੇ ਆਈ ਹੈ ਕਿ ਉਹ ਚੰਡੀਗੜ੍ਹ ਏਅਰਪੋਰਟ ਪਹੁੰਚੀ ਸੀ। ਉਸ ਨੇ ਫਲਾਈਟ ਰਾਹੀਂ ਦਿੱਲੀ ਆਉਣਾ ਸੀ। ਜਦੋਂ ਉਹ ਸੁਰੱਖਿਆ ਜਾਂਚ ਤੋਂ ਬਾਅਦ ਬੋਰਡਿੰਗ ਲਈ ਜਾ ਰਹੀ ਸੀ ਤਾਂ ਐਲਸੀਟੀ ਕੁਲਵਿੰਦਰ ਕੌਰ ਨੇ ਉਸ ਨੂੰ ਥੱਪੜ ਮਾਰ ਦਿੱਤਾ। ਇਸ ਤੋਂ ਬਾਅਦ ਕੰਗਨਾ ਰਣੌਤ ਦੇ ਨਾਲ ਸਫਰ ਕਰ ਰਹੇ ਮਯੰਕ ਮਧੁਰ ਨੇ ਕੁਲਵਿੰਦਰ ਕੌਰ ਨੂੰ ਥੱਪੜ ਮਾਰਨ ਦੀ ਕੋਸ਼ਿਸ਼ ਕੀਤੀ।
VIDEO | BJP MP Kangana Ranaut (@KanganaTeam) arrives at Delhi Airport. pic.twitter.com/OQDIPVbF9l
— Press Trust of India (@PTI_News) June 6, 2024
ਕੰਗਨਾ ਰਣੌਤ ਦਿੱਲੀ ਪਹੁੰਚ ਗਈ ਹੈ ਅਤੇ ਸੀਨੀਅਰ ਅਧਿਕਾਰੀਆਂ ਦੀ ਮੌਜੂਦਗੀ ਵਿੱਚ ਉਸਨੇ ਸੀਆਈਐਸਐਫ ਦੀ ਡਾਇਰੈਕਟਰ ਜਨਰਲ ਨੀਨਾ ਸਿੰਘ ਨੂੰ ਘਟਨਾ ਦੀ ਜਾਣਕਾਰੀ ਦਿੱਤੀ ਹੈ। ਕੰਗਨਾ ਦਾ ਦਾਅਵਾ ਹੈ ਕਿ ਕਾਂਸਟੇਬਲ ਕੁਲਵਿੰਦਰ ਕੌਰ ਨੇ ਉਸ ਨਾਲ ਬਹਿਸ ਕੀਤੀ ਅਤੇ ਚੰਡੀਗੜ੍ਹ ਏਅਰਪੋਰਟ 'ਤੇ ਉਸ ਨੂੰ ਥੱਪੜ ਮਾਰ ਦਿੱਤਾ। ਕਾਂਸਟੇਬਲ ਕੁਲਵਿੰਦਰ ਨੂੰ ਸੀਓ ਰੂਮ ਵਿੱਚ ਹਿਰਾਸਤ ਵਿੱਚ ਲੈ ਲਿਆ ਗਿਆ ਹੈ ਅਤੇ ਪੁੱਛਗਿੱਛ ਕੀਤੀ ਜਾ ਰਹੀ ਹੈ। ਚੰਡੀਗੜ੍ਹ ਹਵਾਈ ਅੱਡੇ 'ਤੇ ਸੀਆਈਐਸਐਫ ਵੱਲੋਂ ਸੀਸੀਟੀਵੀ ਦੀ ਜਾਂਚ ਕੀਤੀ ਜਾ ਰਹੀ ਹੈ।
ਦੱਸ ਦਈਏ ਕਿ ਵੀਰਵਾਰ ਨੂੰ ਕੰਗਣਾ ਚੰਡੀਗੜ੍ਹ ਏਅਰਪੋਰਟ ਤੋਂ ਦਿੱਲੀ ਮੀਟਿੰਗ ਲਈ ਜਾ ਰਹੀ ਸੀ। ਇਸ ਦੌਰਾਨ ਇਹ ਘਟਨਾ ਵਾਪਰੀ। ਦਾਅਵਾ ਕੀਤਾ ਜਾ ਰਿਹਾ ਹੈ ਕਿ ਕੰਗਨਾ ਨੂੰ ਕਿਸਾਨਾਂ ਨਾਲ ਜੁੜੇ ਬਿਆਨਾਂ ਕਰਕੇ ਥੱਪੜ ਜੜਿਆ ਗਿਆ ਹੈ। ਸੂਤਰਾਂ ਮੁਤਾਬਕ ਕੰਗਨਾ ਨੇ ਇਸ ਸਬੰਧੀ ਏਅਰਪੋਰਟ ਥਾਣੇ 'ਚ ਰਿਪੋਰਟ ਵੀ ਦਰਜ ਕਰਵਾਈ ਹੈ। ਇਸ ਤੋਂ ਬਾਅਦ CISF ਕਰਮਚਾਰੀ ਨੂੰ ਹਿਰਾਸਤ 'ਚ ਲੈ ਲਿਆ ਗਿਆ ਹੈ। ਹੁਣ ਉਸ ਤੋਂ ਥੱਪੜ ਮਾਰਨ ਸਬੰਧੀ ਪੁੱਛਗਿੱਛ ਕੀਤੀ ਜਾ ਰਹੀ ਹੈ।
ਦੱਸ ਦਈਏ ਕਿ ਕੰਗਨਾ ਵੱਲੋਂ ਕਿਸਾਨ ਅੰਦੋਲਨ ਨੂੰ ਲੈ ਕੇ ਪੰਜਾਬ ਦੀਆਂ ਔਰਤਾਂ 'ਤੇ ਕੀਤੀ ਗਈ ਟਿੱਪਣੀ ਨੂੰ ਲੈ ਕੇ ਦੋਵਾਂ ਵਿਚਾਲੇ ਬਹਿਸ ਹੋ ਗਈ ਸੀ। ਇਸ ਤੋਂ ਬਾਅਦ ਥੱਪੜ ਮਾਰਨ ਦੀ ਨੌਬਤ ਬਣ ਗਈ। ਇਸ ਨੂੰ ਲੈ ਕੇ ਹਵਾਈ ਅੱਡੇ 'ਤੇ 10 ਤੋਂ 15 ਮਿੰਟ ਤੱਕ ਹੰਗਾਮਾ ਹੋਇਆ। ਇਸ ਤੋਂ ਬਾਅਦ ਕੰਗਨਾ ਵਿਸਤਾਰਾ ਏਅਰਲਾਈਨਜ਼ ਦੀ ਫਲਾਈਟ ਰਾਹੀਂ ਦਿੱਲੀ ਲਈ ਰਵਾਨਾ ਹੋ ਗਈ।
ਸ਼ੁਰੂਆਤੀ ਜਾਣਕਾਰੀ ਅਨੁਸਾਰ ਹਿਮਾਚਲ ਦੀ ਮੰਡੀ ਸੀਟ ਤੋਂ ਨਵੀਂ ਚੁਣੀ ਗਈ ਸੰਸਦ ਮੈਂਬਰ ਕੰਗਨਾ ਰਣੌਤ ਫਲਾਈਟ ਨੰਬਰ UK707 ਰਾਹੀਂ ਚੰਡੀਗੜ੍ਹ ਤੋਂ ਦਿੱਲੀ ਜਾ ਰਹੀ ਸੀ। ਜਦੋਂ ਉਹ ਸੁਰੱਖਿਆ ਜਾਂਚ ਤੋਂ ਬਾਅਦ ਬੋਰਡਿੰਗ ਲਈ ਜਾ ਰਹੀ ਸੀ ਤਾਂ ਸੀਆਈਐਸਐਫ ਯੂਨਿਟ ਚੰਡੀਗੜ੍ਹ ਏਅਰਪੋਰਟ ਦੀ ਐਲਸੀਟੀ ਕੁਲਵਿੰਦਰ ਕੌਰ ਨਾਲ ਬਹਿਸ ਹੋ ਗਈ। ਕੁਲਵਿੰਦਰ ਨੇ ਉਸ ਨੂੰ ਥੱਪੜ ਮਾਰ ਦਿੱਤਾ। ਇਸ ਤੋਂ ਬਾਅਦ ਕੰਗਨਾ ਰਣੌਤ ਦੇ ਨਾਲ ਜਾ ਰਹੇ ਮਯੰਕ ਮਧੁਰ ਨਾਂ ਦੇ ਵਿਅਕਤੀ ਨੇ ਕੁਲਵਿੰਦਰ ਕੌਰ ਦੇ ਥੱਪੜ ਮਾਰਨ ਦੀ ਕੋਸ਼ਿਸ਼ ਕੀਤੀ।