ਪੜਚੋਲ ਕਰੋ

ਭਾਰਤ ਭੂਸ਼ਣ ਆਸ਼ੂ ਮਗਰੋਂ ਇਕ ਹਰੋ ਸਾਬਕਾ ਮੰਤਰੀ ਤੇ ਸਾਬਕਾ ਵਿਧਾਇਕ 'ਤੇ ਕੱਸਿਆ ਜਾ ਸਕਦਾ ਸ਼ਿਕੰਜਾ

ਸਾਬਕਾ ਮੰਤਰੀਆਂ ਸਾਧੂ ਸਿੰਘ ਧਰਮਸੋਤ, ਸੰਗਤ ਸਿੰਘ ਗਿਲਜੀਆਂ ਅਤੇ ਭਾਰਤ ਭੂਸ਼ਣ ਆਸ਼ੂ ਤੋਂ ਬਾਅਦ ਪੰਜਾਬ ਦੀ ਪਿਛਲੀ ਸਰਕਾਰ ਦੇ ਇਕ ਹੋਰ ਸੀਨੀਅਰ ਮੰਤਰੀ ਦੀ ਗ੍ਰਿਫ਼ਤਾਰੀ ਦੀ ਤਿਆਰੀ ਹੋ ਰਹੀ ਹੈ।

ਜਲੰਧਰ:  ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਦੀ ਗ੍ਰਿਫ਼ਤਾਰੀ ਮਗਰੋਂ ਉਸਨੂੰ ਤਿੰਨ ਦਿਨਾਂ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਗਿਆ ਹੈ।ਇਸ ਮਗਰੋਂ ਤਿੰਨ ਹੋਰ ਲੋਕਾਂ 'ਤੇ ਗ੍ਰਿਫ਼ਤਾਰ ਦੀ ਤਲਵਾਰ ਲੱਟਕ ਰਹੀ ਹੈ।ਪੰਜਾਬ ਦੀ ਪਿਛਲੀ ਸਰਕਾਰ ਦੇ ਇਕ ਹੋਰ ਸੀਨੀਅਰ ਮੰਤਰੀ ਦੀ ਗ੍ਰਿਫ਼ਤਾਰੀ ਦੀ ਤਿਆਰੀ ਹੋ ਰਹੀ ਹੈ। ਪੰਚਾਇਤੀ ਜ਼ਮੀਨ ਘਪਲੇ ਦੀ ਜਾਂਚ ’ਚ ਸਾਬਕਾ ਪੰਚਾਇਤ ਵਿਕਾਸ ਮੰਤਰੀ, ਦੋ ਆਈ. ਏ. ਐੱਸ. ਅਧਿਕਾਰੀ, ਇਕ ਵਿਧਾਇਕ ਅਤੇ ਇਕ ਸਾਬਕਾ ਵਿਧਾਇਕ ਨੂੰ ਸ਼ਾਮਲ ਪਾਇਆ ਗਿਆ ਹੈ। ਪੰਚਾਇਤ ਵਿਕਾਸ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਇਸ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਇਸ ਮਾਮਲੇ ਦੀ ਜਾਂਚ ਰਿਪੋਰਟ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੌਂਪ ਦਿੱਤੀ ਗਈ ਹੈ। ਪੰਚਾਇਤ ਮੰਤਰੀ ਅਨੁਸਾਰ ਇਸ ਮਾਮਲੇ ’ਚ ਇਕ ਆਈ. ਏ. ਐੱਸ. ਅਧਿਕਾਰੀ ਵੀ ਸ਼ਾਮਲ ਹੈ।

ਕਾਂਗਰਸ ਸਰਕਾਰ ’ਚ ਅੰਮ੍ਰਿਤਸਰ-ਜਲੰਧਰ ਰੋਡ ’ਤੇ ਪਿੰਡ ਭਗਤੂਪੁਰਾ ਪੰਚਾਇਤ ਦੀ ਜ਼ਮੀਨ ਨੂੰ ‘ਕੁਝ ਬਿਲਡਰਾਂ ਦੀ ਮਿਲੀਭੁਗਤ ਨਾਲ’ ਬਹੁਤ ਘੱਟ ਕੀਮਤ ’ਤੇ ‘‘ਅਨੈਤਿਕ ਤੌਰ ’ਤੇ’ ਮਨਜ਼ੂਰੀ ਦਿੱਤੀ, ਉਹ ਵੀ ਉਦੋਂ, ਜਦੋਂ ਚੋਣ ਜ਼ਾਬਤਾ ਲਾਗੂ ਸੀ। ਮੌਜੂਦਾ ਸਰਕਾਰ ਦਾ ਦਾਅਵਾ ਹੈ ਕਿ ਇਸ ਨਾਲ ਸਰਕਾਰੀ ਖਜ਼ਾਨੇ ਨੂੰ 28 ਕਰੋੜ ਰੁਪਏ ਦਾ ਨੁਕਸਾਨ ਹੋਇਆ ਹੈ। ਇਸ ਜ਼ਮੀਨ ਨੂੰ 43 ਲੱਖ ਰੁਪਏ ਪ੍ਰਤੀ ਏਕੜ ਦੀ ਦਰ ਨਾਲ ਵੇਚਿਆ ਗਿਆ ਸੀ, ਜਦਕਿ ਇਸ ਦੀ ਬਾਜ਼ਾਰੀ ਕੀਮਤ 7.5 ਕਰੋੜ ਰੁਪਏ ਪ੍ਰਤੀ ਏਕੜ ਸੀ।

ਪਿੰਡ ’ਚ ਅਲਫ਼ਾ ਇੰਟਰਨੈਸ਼ਨਲ ਸਿਟੀ ਕਾਲੋਨੀ ਦੀ ਸਥਾਪਨਾ ਲਈ 150 ਏਕੜ ਜ਼ਮੀਨ ’ਚੋਂ ਚਾਰ ਏਕੜ ਜ਼ਮੀਨ ਪੰਚਾਇਤ ਦੀ ਸੀ ਅਤੇ ਇਸ ਦੀ ਵਿਕਰੀ ਲਈ ਸਬੰਧਤ ਅਧਿਕਾਰੀਆਂ ਅਤੇ ਮੰਤਰੀ ਦੀ ਮਨਜ਼ੂਰੀ ਦੀ ਲੋੜ ਸੀ। 11 ਮਾਰਚ 2022 ਦੀ ਸ਼ਾਮ ਨੂੰ ਤੱਤਕਾਲੀ ਪੰਚਾਇਤ ਮੰਤਰੀ ਨੇ ਦਸਤਖਤ ਕੀਤੇ ਸਨ। ਹਾਲਾਂਕਿ, ਉਸੇ ਦਿਨ ਸਵੇਰੇ ਤੱਤਕਾਲੀ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਕੈਬਨਿਟ ਨੂੰ ਬਰਖ਼ਾਸਤ ਕਰ ਦਿੱਤਾ ਗਿਆ ਸੀ ਅਤੇ ਆਮ ਆਦਮੀ ਪਾਰਟੀ ਨੇ ਆਪਣੀ ਸਰਕਾਰ ਬਣਾਈ ਸੀ। ਪ੍ਰਵਾਨਗੀ ਮਿਲਣ ਦੇ ਨਾਲ ਹੀ ਪੰਚਾਇਤੀ ਜ਼ਮੀਨ ਦੀ ਰਜਿਸਟਰੀ 19 ਅਪ੍ਰੈਲ 2022 ਨੂੰ ਹੋ ਗਈ ਸੀ।

ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ’ਚ ਆਉਂਦੇ ਹੀ ਇਸ ਮਾਮਲੇ ਦੀ ਜਾਂਚ ਲਈ ਇਕ ਉੱਚ ਪੱਧਰੀ ਤਿੰਨ ਮੈਂਬਰੀ ਕਮੇਟੀ ਵੀ ਬਣਾਈ ਸੀ, ਜਿਸ ’ਚ ਸੰਯੁਕਤ ਵਿਕਾਸ ਕਮਿਸ਼ਨਰ ਅਮਿਤ ਕੁਮਾਰ, ਪੇਂਡੂ ਵਿਕਾਸ ਵਿਭਾਗ ਦੇ ਸੰਯੁਕਤ ਡਾਇਰੈਕਟਰ ਸਰਬਜੀਤ ਸਿੰਘ ਅਤੇ ਸੀਨੀਅਰ ਕਾਨੂੰਨ ਅਧਿਕਾਰੀ ਜੋਹਰਿੰਦਰ ਸਿੰਘ ਆਹਲੂਵਾਲੀਆ ਸ਼ਾਮਲ ਸਨ। ਇਸ ਸਬੰਧੀ ਵਿਸ਼ੇਸ਼ ਗੱਲਬਾਤ ਕਰਦਿਆਂ ਪੰਚਾਇਤ ਵਿਕਾਸ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਮਾਮਲਾ ਕਰੋੜਾਂ ਰੁਪਏ ਦੇ ਗਬਨ ਦਾ ਹੈ, ਇਸ ’ਚ ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ। ਉਨ੍ਹਾਂ ਕਿਹਾ ਕਿ ਇਸ ਮਾਮਲੇ ਦੀ ਜਾਂਚ ਮੁਕੰਮਲ ਹੋ ਗਈ ਸੀ ਅਤੇ ਅਗਲੇਰੀ ਕਾਰਵਾਈ ਲਈ ਰਿਪੋਰਟ ਮੁੱਖ ਮੰਤਰੀ ਨੂੰ ਭੇਜ ਦਿੱਤੀ ਗਈ ਹੈ। 

ਉਨ੍ਹਾਂ ਇਹ ਵੀ ਦੱਸਿਆ ਕਿ ਮੋਹਾਲੀ ਦੇ ਪਿੰਡ ਮਾਜਰੀ ਦੀ 3603 ਏਕੜ ਪੰਚਾਇਤੀ ਜ਼ਮੀਨ ਦੇ ਘਪਲੇ ਦੀ ਜਾਂਚ ਵੀ ਤਕਰੀਬਨ ਮੁਕੰਮਲ ਹੋਣ ਦੇ ਨੇੜੇ ਹੈ। ਵਿਜੀਲੈਂਸ ਮਾਜਰੀ ਮਾਮਲੇ ਦੀ ਜਾਂਚ ਕਰ ਰਹੀ ਹੈ। ਵਰਣਨਯੋਗ ਹੈ ਕਿ ਇਸ ਮਾਮਲੇ ਵਿਚ ਮਾਲ ਵਿਭਾਗ ਅਤੇ ਭੂ-ਮਾਫੀਆ ਦੀ ਮਿਲੀਭੁਗਤ ਨਾਲ ਫਾਰਮ ਹਾਊਸ ਲੀਜ਼ ’ਤੇ ਦਿੱਤੇ ਗਏ ਸਨ। ਪੰਚਾਇਤ ਮੰਤਰੀ ਨੇ ਕਿਹਾ ਕਿ ਇਸ ਮਾਮਲੇ ’ਚ ਵੀ ਅਧਿਕਾਰੀਆਂ ਸਮੇਤ ਵੱਡੀਆਂ ਮੱਛੀਆਂ ਸ਼ਾਮਲ ਹਨ। ਪ੍ਰਭਾਵਸ਼ਾਲੀ ਸਿਆਸਤਦਾਨਾਂ, ਨੌਕਰਸ਼ਾਹਾਂ ਅਤੇ ਹੋਰ ਲੋਕਾਂ ਨੇ ਪਹਾੜੀਆਂ ਅਤੇ ਚੋਅ ਸਮੇਤ ਪੰਚਾਇਤ ਦੀ ਜ਼ਮੀਨ ’ਤੇ ਕਬਜ਼ਾ ਕਰ ਲਿਆ ਸੀ। ਦੋ ਮਹੀਨੇ ਪਹਿਲਾਂ ਚੰਡੀਗੜ੍ਹ ’ਚ ਮੁੱਖ ਮੰਤਰੀ ਦੇ ਜਨਤਾ ਦਰਬਾਰ ’ਚ ਇਸ ਮੁੱਦੇ ਨੂੰ ਉਠਾਉਣ ਤੋਂ ਬਾਅਦ ਜਾਂਚ ਸ਼ੁਰੂ ਹੋਈ। ਇਹ ਸ਼ਾਮਲਾਟ ਜ਼ਮੀਨ ਹੜੱਪਣ ਦਾ ਘਪਲਾ ਸੀ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਲੁਧਿਆਣਾ 'ਚ SHO ਦਾ ਤਬਾਦਲਾ, ਜਾਣੋ ਕਿਉਂ ਕੀਤੀ ਕਾਰਵਾਈ?
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਾਪਰਿਆ ਦਰਦਨਾਕ ਹਾਦਸਾ, ਐਡੀਸ਼ਨਲ SHO ਦੀ ਦਰਦਨਾਕ ਮੌਤ; ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
ਵਿਜੀਲੈਂਸ ਨੇ ਰਿਸ਼ਵਤ ਲੈਂਦਾ ਪਟਵਾਰੀ ਕੀਤਾ ਕਾਬੂ, ਜਾਇਦਾਦ ਦੀ ਵਿਰਾਸਤ ਲਈ ਮੰਗੇ 8 ਹਜ਼ਾਰ, ਵਿਭਾਗ 'ਚ ਮੱਚੀ ਹਾਹਾਕਾਰ
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ
Punjab News: ਪੰਜਾਬ 'ਚ ਧੁੰਦ ਬਣੀ ਹਾਦਸਿਆਂ ਦੀ ਵੱਡੀ ਵਜ੍ਹਾ, ਮਰੀਜ਼ ਲੈ ਜਾ ਰਹੀ ਐਂਬੂਲੈਂਸ ਟਰਾਲੀ ਨਾਲ ਟਕਰਾਈ; ਜਾਣੋ ਅੱਜ ਕਿੱਥੇ-ਕਿੱਥੇ ਹੋਏ ਐਂਕਸੀਡੈਂਟ
ਪੰਚਕੂਲਾ 'ਚ ਲੁਧਿਆਣਾ ਦੇ ਤਹਿਸੀਲਦਾਰ ਖਿਲਾਫ਼ FIR, ਪ੍ਰਾਈਵੇਟ ਸਕੂਲ ਮਾਲਕ ਦੀ ਮਾਂ ਨਾਲ ਧੋਖਾਧੜੀ; ਇੰਝ ਬਣਾਈ ਜਾਲੀ ਪਾਵਰ ਆਫ ਅਟਾਰਨੀ
ਪੰਚਕੂਲਾ 'ਚ ਲੁਧਿਆਣਾ ਦੇ ਤਹਿਸੀਲਦਾਰ ਖਿਲਾਫ਼ FIR, ਪ੍ਰਾਈਵੇਟ ਸਕੂਲ ਮਾਲਕ ਦੀ ਮਾਂ ਨਾਲ ਧੋਖਾਧੜੀ; ਇੰਝ ਬਣਾਈ ਜਾਲੀ ਪਾਵਰ ਆਫ ਅਟਾਰਨੀ
T20 ਵਿਸ਼ਵ ਕੱਪ ਲਈ ਇਸ ਦਿਨ ਹੋਵੇਗਾ ਟੀਮ ਇੰਡੀਆ ਦਾ ਐਲਾਨ, ਨਿਊਜ਼ੀਲੈਂਡ ਸੀਰੀਜ਼ ਲਈ ਵੀ ਚੁਣੀ ਜਾਵੇਗੀ ਟੀਮ
T20 ਵਿਸ਼ਵ ਕੱਪ ਲਈ ਇਸ ਦਿਨ ਹੋਵੇਗਾ ਟੀਮ ਇੰਡੀਆ ਦਾ ਐਲਾਨ, ਨਿਊਜ਼ੀਲੈਂਡ ਸੀਰੀਜ਼ ਲਈ ਵੀ ਚੁਣੀ ਜਾਵੇਗੀ ਟੀਮ
ਅਜਨਾਲਾ 'ਚ ਧੁੰਦ ਕਾਰਨ ਸਕੂਲ ਵੈਨ ਤੇ ਕਾਰ ਦੀ ਟੱਕਰ, ਮੱਚ ਗਈ ਹਫੜਾ-ਦਫੜੀ; ਬੱਚਿਆਂ ਨੂੰ ਲੱਗੀਆਂ ਸੱਟਾਂ
ਅਜਨਾਲਾ 'ਚ ਧੁੰਦ ਕਾਰਨ ਸਕੂਲ ਵੈਨ ਤੇ ਕਾਰ ਦੀ ਟੱਕਰ, ਮੱਚ ਗਈ ਹਫੜਾ-ਦਫੜੀ; ਬੱਚਿਆਂ ਨੂੰ ਲੱਗੀਆਂ ਸੱਟਾਂ
Jalandhar 'ਚ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਡੂੰਘੇ ਟੋਏ 'ਚ ਪਲਟੀ ਕਾਰ, ਮੱਚਿਆ ਚੀਕ-ਚੀਹਾੜਾ
Jalandhar 'ਚ ਧੁੰਦ ਕਾਰਨ ਵਾਪਰਿਆ ਭਿਆਨਕ ਹਾਦਸਾ, ਡੂੰਘੇ ਟੋਏ 'ਚ ਪਲਟੀ ਕਾਰ, ਮੱਚਿਆ ਚੀਕ-ਚੀਹਾੜਾ
Embed widget