ਪੜਚੋਲ ਕਰੋ

BMW ਦੇ ਪੰਜਾਬ 'ਚ ਪਲਾਂਟ ਖੋਲ੍ਹਣ ਤੋਂ ਇਨਕਾਰ ਮਗਰੋਂ CM 'ਤੇ ਵਰ੍ਹੇ ਮਜੀਠੀਆ , 'ਝੂਠ ਦਾ ਪਰਦਾਫਾਸ਼ !ਪੰਜਾਬੀਆਂ ਤੋਂ ਮੁਆਫੀ ਮੰਗਣ ਭਗਵੰਤ ਮਾਨ'

ਪੰਜਾਬ ਸਰਕਾਰ ਵੱਲੋਂ ਪੰਜਾਬ 'ਚ BMW ਕਾਰ ਦੇ ਮੈਨੂਫੈਕਚਰਿੰਗ ਪਲਾਂਟ ਖੋਲ੍ਹਣ ਦੇ ਐਲਾਨ ਤੋਂ ਇੱਕ ਦਿਨ ਬਾਅਦ BMW ਕੰਪਨੀ ਨੇ ਅਜਿਹਾ ਕੋਈ ਵੀ ਫੈਸਲਾ ਲੈਣ ਤੋਂ ਇਨਕਾਰ ਕਰ ਦਿੱਤਾ ਹੈ।

ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਪੰਜਾਬ 'ਚ BMW ਕਾਰ ਦੇ ਮੈਨੂਫੈਕਚਰਿੰਗ ਪਲਾਂਟ ਖੋਲ੍ਹਣ ਦੇ ਐਲਾਨ ਤੋਂ ਇੱਕ ਦਿਨ ਬਾਅਦ BMW ਕੰਪਨੀ ਨੇ ਅਜਿਹਾ ਕੋਈ ਵੀ ਫੈਸਲਾ ਲੈਣ ਤੋਂ ਇਨਕਾਰ ਕਰ ਦਿੱਤਾ ਹੈ। BMW ਕੰਪਨੀ ਨੇ ਕਿਹਾ ਕਿ BMW ਗਰੁੱਪ ਇੰਡੀਆ ਦੀ ਪੰਜਾਬ ਵਿੱਚ ਵਾਧੂ ਨਿਰਮਾਣ ਕਾਰਜ ਸਥਾਪਤ ਕਰਨ ਦੀ ਫਿਲਹਾਲ ਕੋਈ ਯੋਜਨਾ ਨਹੀਂ ਹੈ।

ਇਸ ਮਗਰੋਂ ਵਿਰੋਧੀਆਂ ਨੇ ਮਾਨ ਸਰਕਾਰ ਨੂੰ ਘੇਰਨ 'ਚ ਦੇਰ ਨਹੀਂ ਲਾਈ।ਅਕਾਲੀ ਆਗੂ ਬਿਕਰਮ ਮਜੀਠੀਆ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਇਸ ਗੱਲ ਲਈ ਪੰਜਾਬੀਆਂ ਤੋਂ ਮੁਆਫੀ ਮੰਗਣ ਲਈ ਕਿਹਾ।

ਮਜੀਠੀਆ ਨੇ ਟਵੀਟ ਕੀਤਾ," ਝੂਠ ਦਾ ਪਰਦਾਫਾਸ਼ ! ਇਕ ਵਾਰ ਫੇਰ, ਪਰ ਝੂਠ ਬੋਲਣਾ ਮੁੱਖ ਮੰਤਰੀ ਦੀ ਆਦਤ ਬਣ ਗਈ ਹੈ। ਪੰਜਾਬ ਵਿੱਚ BMW ਪਲਾਂਟ ਸਥਾਪਤ ਕਰਨ ਬਾਰੇ ਉਸ ਦੇ ਤਾਜ਼ਾ ਝੂਠ ਨੂੰ ਕੰਪਨੀ ਵੱਲੋਂ ਤੁਰੰਤ ਰੱਦ ਕਰ ਦਿੱਤਾ ਗਿਆ ਹੈ।ਇਸ ਗੱਲ ਨੇ ਰਾਜ ਦੇ ਮਾਣ ਨੂੰ ਘਟਾਇਆ ਹੈ। ਮੁੱਖ ਮੰਤਰੀ ਪੰਜਾਬੀਆਂ ਤੋਂ ਮੁਆਫੀ ਮੰਗਣ।"

ਦਰਅਸਲ 'ਚ ਮੁੱਖ ਮੰਤਰੀ ਭਗਵੰਤ ਮਾਨ ਨੇ ਮੰਗਲਵਾਰ ਨੂੰ ਕਿਹਾ ਸੀ ਕਿ ਆਟੋ ਦਿੱਗਜ BMW ਰਾਜ ਵਿੱਚ ਆਪਣੀ ਆਟੋ ਪਾਰਟ ਮੈਨੂਫੈਕਚਰਿੰਗ ਯੂਨਿਟ ਸਥਾਪਤ ਕਰਨ ਲਈ ਸਹਿਮਤ ਹੋ ਗਈ ਹੈ। ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਸੀ ਕਿ ਇਸ ਸਬੰਧੀ ਫੈਸਲਾ ਮੁੱਖ ਮੰਤਰੀ ਭਗਵੰਤ ਮਾਨ ਦੀ ਮਿਊਨਿਖ ਵਿੱਚ BMW ਹੈੱਡਕੁਆਰਟਰ ਦੀ ਫੇਰੀ ਦੌਰਾਨ ਲਿਆ ਗਿਆ। ਕੰਪਨੀ ਦੇ ਫੈਸਲੇ ਤੋਂ ਖੁਸ਼ ਹੋਏ, ਮਾਨ ਨੇ ਕਿਹਾ ਕਿ ਇਹ ਭਾਰਤ ਵਿੱਚ ਕੰਪਨੀ ਦੀ ਦੂਜੀ ਯੂਨਿਟ ਹੋਵੇਗੀ ਕਿਉਂਕਿ ਇੱਕ ਅਧਿਕਾਰਤ ਰੀਲੀਜ਼ ਅਨੁਸਾਰ ਪਹਿਲਾਂ ਹੀ ਅਜਿਹੀ ਇੱਕ ਯੂਨਿਟ ਚੇਨਈ ਵਿੱਚ ਕੰਮ ਕਰ ਰਹੀ ਹੈ।

ਕੰਪਨੀ ਨੇ ਕਿਹਾ ਕਿ "BMW ਗਰੁੱਪ ਚੇਨਈ ਵਿੱਚ ਆਪਣੇ ਨਿਰਮਾਣ ਪਲਾਂਟ, ਪੁਣੇ ਵਿੱਚ ਇੱਕ ਪਾਰਟਸ ਵੇਅਰਹਾਊਸ, ਗੁੜਗਾਓਂ NCR ਵਿੱਚ ਇੱਕ ਸਿਖਲਾਈ ਕੇਂਦਰ ਅਤੇ ਦੇਸ਼ ਦੇ ਪ੍ਰਮੁੱਖ ਮਹਾਨਗਰਾਂ ਵਿੱਚ ਇੱਕ ਚੰਗੀ ਤਰ੍ਹਾਂ ਵਿਕਸਤ ਡੀਲਰ ਨੈਟਵਰਕ ਦੇ ਨਾਲ ਆਪਣੇ ਭਾਰਤੀ ਸੰਚਾਲਨ ਲਈ ਵਚਨਬੱਧ ਹੈ," ਅਤੇ ਪੰਜਾਬ ਵਿੱਚ ਨਵੇਂ ਪਲਾਂਟ ਲਈ ਵਾਧੂ ਨਿਵੇਸ਼ ਕਰਨ ਦੀ ਫਿਲਹਾਲ ਕੋਈ ਯੋਜਨਾ ਨਹੀਂ ਹੈ।
 
ਕੰਪਨੀ ਨੇ ਆਪਣੀ ਪ੍ਰੈਸ ਰਿਲੀਜ਼ ਵਿੱਚ ਇਹ ਵੀ ਕਿਹਾ, "ਕਾਰਾਂ ਅਤੇ ਮੋਟਰਸਾਈਕਲਾਂ ਦੇ ਨਾਲ ਭਾਰਤ ਵਿੱਚ BMW ਗਰੁੱਪ ਦੀਆਂ ਗਤੀਵਿਧੀਆਂ ਵਿੱਚ ਇਸਦੇ ਪ੍ਰੀਮੀਅਮ ਗਾਹਕਾਂ ਲਈ ਵਿੱਤੀ ਸੇਵਾਵਾਂ ਸ਼ਾਮਲ ਹਨ। BMW India ਅਤੇ BMW India Financial Services BMW ਗਰੁੱਪ ਦੀਆਂ 100% ਸਹਾਇਕ ਕੰਪਨੀਆਂ ਹਨ ਅਤੇ ਇਹਨਾਂ ਦਾ ਮੁੱਖ ਦਫਤਰ ਗੁੜਗਾਉਂ (ਰਾਸ਼ਟਰੀ ਰਾਜਧਾਨੀ ਖੇਤਰ) ਵਿੱਚ ਹੈ।
 
ਮੁੱਖ ਮੰਤਰੀ ਨੇ ਕਿਹਾ ਸੀ ਕਿ ਇਸ ਨਾਲ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਮਿਲੇਗਾ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਨਵੇਂ ਮੌਕੇ ਖੁੱਲ੍ਹਣਗੇ। ਉਨ੍ਹਾਂ ਨੇ BMW ਨੂੰ ਈ-ਮੋਬਿਲਿਟੀ ਸੈਕਟਰ ਵਿੱਚ ਰਾਜ ਨਾਲ ਸਹਿਯੋਗ ਕਰਨ ਦਾ ਸੱਦਾ ਵੀ ਦਿੱਤਾ। ਉਨ੍ਹਾਂ ਕਿਹਾ, "ਪੰਜਾਬ ਦੀ ਈਵੀ ਨੀਤੀ ਤੋਂ ਸੂਬੇ ਵਿੱਚ ਈ-ਮੋਬਿਲਿਟੀ ਸੈਕਟਰ ਲਈ ਇੱਕ ਨਵੇਂ ਯੁੱਗ ਦੀ ਸ਼ੁਰੂਆਤ ਹੋਣ ਦੀ ਉਮੀਦ ਹੈ।

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ

'ਸਲਮਾਨ ਖਾਨ-ਲਾਰੇਂਸ ਬਿਸ਼ਨੋਈ 'ਤੇ ਗੀਤ ਲਿਖਣ ਵਾਲੇ ਨੂੰ ਮਾਰ ਦਿੱਤਾ ਜਾਵੇਗਾ', ਅਦਾਕਾਰ ਨੂੰ ਮਿਲੀ ਇੱਕ ਹੋਰ ਧਮਕੀ

ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ

ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
Advertisement
ABP Premium

ਵੀਡੀਓਜ਼

ਵਕਫ਼ ਸ਼ੋਧ ਬਿਲ ਦੇ ਲਈ ਬਣਾਈ ਜੇਪੀਸੀ ਦਾ ਵਿਰੋਧੀ ਧਿਰ ਦੇ ਸਾਂਸਦਾਂ ਨੇ ਕੀਤਾ ਬਾਈਕਾਟਸਰਕਾਰ ਨੇ ਕੱਢਿਆ ਨੋਟਿਸ ਫਿਰੋਜਪੁਰ ਦੇ ਅਧਿਆਪਕਾਂ ਨੂੰ ਪਿਆ ਫ਼ਿਕਰਬਰਨਾਲਾ 'ਚ ਕੱਚੇ ਕਰਮਚਾਰੀਆਂ ਦਾ ਪ੍ਰਦਰਸ਼ਨ ਬਣਿਆ ਸਰਕਾਰ ਲਈ ਮੁਸੀਬਤGidderbaha ਜਿਮਨੀ ਚੋਣ ਚ ਮੁੱਖ ਮੰਤਰੀ ਦਾ ਲੱਗਿਆ ਜੋਰ, ਰਾਜਾ ਵੜਿੰਗ ਬਾਰੇ ਕੀਤੇ ਖੁਲਾਸੇ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
ਅੱਜ ਪੰਜਾਬ ਦੇ ਪਿੰਡਾਂ ਦੀ ਕਮਾਨ ਸੰਭਾਲਣਗੇ 10,000 ਤੋਂ ਵੱਧ ਨਵੇਂ ਸਰਪੰਚ, CM ਭਗਵੰਤ ਮਾਨ ਚੁਕਾਉਣਗੇ ਸਹੁੰ
'ਸਲਮਾਨ ਖਾਨ-ਲਾਰੇਂਸ ਬਿਸ਼ਨੋਈ 'ਤੇ ਗੀਤ ਲਿਖਣ ਵਾਲੇ ਨੂੰ ਮਾਰ ਦਿੱਤਾ ਜਾਵੇਗਾ', ਅਦਾਕਾਰ ਨੂੰ ਮਿਲੀ ਇੱਕ ਹੋਰ ਧਮਕੀ
'ਸਲਮਾਨ ਖਾਨ-ਲਾਰੇਂਸ ਬਿਸ਼ਨੋਈ 'ਤੇ ਗੀਤ ਲਿਖਣ ਵਾਲੇ ਨੂੰ ਮਾਰ ਦਿੱਤਾ ਜਾਵੇਗਾ', ਅਦਾਕਾਰ ਨੂੰ ਮਿਲੀ ਇੱਕ ਹੋਰ ਧਮਕੀ
ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ
ਪੰਚਾਂ-ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਕਰਕੇ ਪ੍ਰਸ਼ਾਸਨ ਨੇ ਬਦਲਿਆ ਟਰੈਫਿਕ ਰੂਟ ਪਲਾਨ, ਬਾਹਰ ਨਿਕਲਣ ਤੋਂ ਪਹਿਲਾਂ ਜ਼ਰੂਰ ਪੜ੍ਹੋ ਆਹ ਖਬਰ
ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਪ੍ਰਦੂਸ਼ਣ ਕਰਕੇ ਲੋਕ ਪਰੇਸ਼ਾਨ, ਰਾਜਧਾਨੀ ਰੈੱਡ ਜ਼ੋਨ 'ਚ, ਜਾਣੋ ਮੌਸਮ ਨੂੰ ਲੈਕੇ ਵੱਡਾ ਅਪਡੇਟ
Hukamnama Sahib: ਪੜ੍ਹੋ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਅੱਜ ਦਾ ਮੁੱਖਵਾਕ (8-11-2024)

ਛਠ ਦੇ ਮੌਕੇ 'ਤੇ ਨਹਾਉਣ ਤੋਂ ਪਹਿਲਾਂ ਸਕਿਨ 'ਤੇ ਲਾਓ ਆਹ ਚੀਜ਼, ਗੰਦੇ ਪਾਣੀ ਨਾਲ ਨਹੀਂ ਹੋਵੇਗਾ ਨੁਕਸਾਨ

ਨਹਾਉਣ ਤੋਂ ਬਾਅਦ ਤੁਰੰਤ ਸੌ ਜਾਂਦੇ ਹੋ ਤਾਂ ਜਾਣ ਲਓ ਇਸ ਦੇ ਗੰਭੀਰ ਨੁਕਸਾਨ

ਜੰਮੂ ਕਸ਼ਮੀਰ 'ਚ ਅੱਤਵਾਦੀਆਂ ਨੇ ਵਿਲੇਜ ਡਿਫੇਂਸ ਗਰੁੱਪ ਦੇ ਦੋ ਮੈਂਬਰਾਂ ਦੀ ਕੀਤੀ ਹੱਤਿਆ, ਕਸ਼ਮੀਰ ਟਾਈਗਰ ਨੇ ਲਈ ਜ਼ਿੰਮੇਵਾਰੀ

Embed widget