ਚੰਡੀਗੜ੍ਹ: ਪੰਜਾਬ ਸਰਕਾਰ ਵੱਲੋਂ ਕਿਸਾਨ ਅੰਦੋਲਨ 'ਚ ਜਾਨ ਗਵਾਉਣ ਵਾਲੇ ਕਿਸਾਨਾਂ ਨੂੰ ਪੰਜ-ਪੰਜ ਲੱਖ ਰੁਪਏ ਮੁਆਵਜ਼ਾ ਰਾਸ਼ੀ ਦੇਣ ਦੇ ਐਲਾਨ ਤੇ ਵਿਰੋਧੀ ਧਿਰ ਸ਼੍ਰੋਮਣੀ ਅਕਾਲੀ ਦਲ ਨੇ ਕੈਪਟਨ ਸਰਕਾਰ ਤੇ ਹਮਲਾ ਬੋਲਿਆ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕੈਪਟਨ ਦੇ ਐਲਾਨ ਦੀ ਸ਼ਨੀਵਾਰ ਨੂੰ ਸ਼ਲਾਘਾ ਕੀਤੀ ਪਰ ਨਾਲ ਹੀ ਕੈਪਟਨ ਸਰਕਾਰ ਨੂੰ ਘੇਰ ਵੀ ਲਿਆ।


ਸੁਖਬੀਰ ਬਾਦਲ ਅੱਜ ਫਿਰੋਜ਼ਰਪੁਰ ਵਿੱਚ ਪਾਰਟੀ ਵਰਕਰਾਂ ਨਾਲ ਮੀਟਿੰਗ ਕਰਨ ਪਹੁੰਚੇ ਸੀ।ਇਸ ਦੌਰਾਨ ਲੋਕਾਂ ਨੂੰ ਸੰਬੋਧਿਤ ਕਰਦੇ ਹੋਏ ਉਨ੍ਹਾਂ ਨੇ ਕਿਹਾ, "ਚੰਗੀ ਗੱਲ ਹੈ ਕਿ ਕਿਸਾਨਾਂ ਵਾਸਤੇ ਕੈਪਟਨ ਅਮਰਿੰਦਰ ਸਿੰਘ ਨੇ ਇਹ ਐਲਾਨ ਕੀਤੇ ਹਨ।ਪਰ ਕੈਪਟਨ ਅਮਰਿੰਦਰ ਐਲਾਨ ਤੋਂ ਬਹੁਤ ਕਰਦੇ ਹਨ ਪਰ ਪੂਰਾ ਕੋਈ ਨਹੀਂ ਕਰਦੇ।"

ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁਕਰਵਾਰ ਨੂੰ ਐਲਾਨ ਕੀਤਾ ਸੀ ਕਿ ਦਿੱਲੀ ਧਰਨੇ 'ਚ ਮਾਰੇ ਗਏ ਕਿਸਾਨਾਂ ਨੂੰ 5-5 ਲੱਖ ਮੁਆਵਜ਼ੇ ਦੇ ਨਾਲ ਨਾਲ ਇਕ ਪਰਿਵਾਰਕ ਮੈਂਬਰ ਨੂੰ ਸਰਕਾਰੀ ਨੌਕਰੀ ਦਿੱਤੀ ਜਾਏਗੀ।ਹੁਣ ਤਕ 76 ਕਿਸਾਨਾਂ ਦੇ ਮਾਰੇ ਜਾਣ ਦੀ ਲਿਸਟ ਬਣੀ ਹੈ