ਪੜਚੋਲ ਕਰੋ

ਗੁਰਦਾਸ ਮਾਨ 'ਤੇ ਪਰਚੇ ਮਗਰੋਂ ਰਾਜਾ ਵੜਿੰਗ ਨੇ ਮੰਗੀ ਮੁਆਫੀ, ਕਿਹਾ ਕੇਸ ਰੱਦ ਕਰਾਂਵਾਂਗੇ

ਪੰਜਾਬੀ ਗਾਇਕ 'ਤੇ ਧਾਰਮਿਕ ਭਾਵਨਾਵਾਂ ਭੜਕਾਉਣ ਦੇ ਇਲਜ਼ਾਮ ਤਹਿਤ ਪਰਚਾ ਦਰਜ ਕਰਵਾਇਆ ਗਿਆ ਸੀ ਜਿਸ ਦੀ ਕਾਂਗਰਸੀ ਵਿਧਾਇਕ ਰਾਜਾ ਵੜਿੰਗ ਨੇ ਸਖ਼ਤ ਨਿੰਦਾ ਕੀਤੀ ਹੈ।

ਰੌਬਟ ਦੀ ਰਿਪੋਰਟ

ਚੰਡੀਗੜ੍ਹ: ਬੀਤੇ ਕੱਲ੍ਹ ਪੰਜਾਬੀ ਗਾਇਕ ਗੁਰਦਾਸ ਮਾਨ ਖਿਲਾਫ ਨਕੋਦਰ ਸਿਟੀ ਥਾਣੇ 'ਚ ਧਾਰਾ 295-A ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਪੰਜਾਬੀ ਗਾਇਕ 'ਤੇ ਧਾਰਮਿਕ ਭਾਵਨਾਵਾਂ ਭੜਕਾਉਣ ਦੇ ਇਲਜ਼ਾਮ ਤਹਿਤ ਪਰਚਾ ਦਰਜ ਕਰਵਾਇਆ ਗਿਆ ਸੀ ਜਿਸ ਦੀ ਕਾਂਗਰਸੀ ਵਿਧਾਇਕ ਰਾਜਾ ਵੜਿੰਗ ਨੇ ਸਖ਼ਤ ਨਿੰਦਾ ਕੀਤੀ ਹੈ।

ਗਿੱਦੜਬਾਹਾ ਤੋਂ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਸੋਸ਼ਲ ਮੀਡੀਆ 'ਤੇ ਲਾਈਵ ਹੋ ਕੇ ਕਿਹਾ, "ਗੁਰਦਾਸ ਮਾਨ ਨੇ ਪੰਜਾਬੀ ਮਾਂ ਬੋਲੀ ਲਈ ਬਹੁਤ ਕੰਮ ਕੀਤਾ ਹੈ। ਦੇਸ਼ਾਂ-ਵਿਦੇਸ਼ਾਂ 'ਚ ਪੰਜਾਬੀ ਨੂੰ ਪਹੁੰਚਾਉਣ 'ਚ ਗੁਰਦਾਸ ਮਾਨ ਦਾ ਵੱਡਾ ਹੱਥ ਹੈ। ਗੁਰਦਾਸ ਮਾਨ ਨੇ ਮੁਆਫੀ ਵੀ ਮੰਗ ਲਈ ਪਰ ਫੇਰ ਵੀ ਕੁਝ ਲੋਕਾਂ ਨੇ ਪਰਚਾ ਕਰਵਾਇਆ। ਗੁਰੂ ਨੇ ਸਾਨੂੰ ਸਿਖਾਇਆ ਹੈ ਕਿ ਮੁਆਫ਼ ਕਰਨ ਵਾਲਾ ਵੱਡਾ ਹੁੰਦਾ ਹੈ, ਪਰ ਤੁਸੀਂ ਇਸ ਗੱਲ ਦੀ ਵੀ ਕੋਈ ਪ੍ਰਵਾਹ ਨਹੀਂ ਕੀਤੀ।"

ਵੜਿੰਗ ਨੇ ਕਿਹਾ, "ਜੇ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚੀ ਹੈ ਤਾਂ ਮੈਂ ਮੁਆਫੀ ਮੰਗਦਾ ਹਾਂ। ਮੈਂ ਗੁਰਦਾਸ ਮਾਨ ਜੀ ਤੋਂ ਹੱਥ ਜੋੜ ਕੇ ਮੁਆਫੀ ਮੰਗਦਾ ਹਾਂ ਕਿ ਤੁਹਾਡੇ ਤੇ ਇਹ ਪਰਚਾ ਹੋਇਆ, ਇਹ ਨਹੀਂ ਹੋਣਾ ਚਾਹੀਦਾ ਸੀ। ਮੈਂ ਡੀਜੀਪੀ ਪੰਜਾਬ ਤੇ ਮੁੱਖ ਮੰਤਰੀ ਨੂੰ ਬੇਨਤੀ ਕਰਦਾ ਹਾਂ ਇਸ ਪਰਚੇ ਨੂੰ ਤੁਰੰਤ ਰੱਦ ਕੀਤਾ ਜਾਵੇ।"

ਨਕੋਦਰ ਦੇ ਪ੍ਰਸਿੱਧ ਮੇਲੇ ਵਿੱਚ ਇੱਕ ਬਾਬੇ ਨੂੰ ਸਿੱਖ ਧਰਮ ਦੇ ਤੀਸਰੇ ਪਾਤਸ਼ਾਹ ਸ਼੍ਰੀ ਗੁਰੂ ਅਮਰਦਾਸ ਜੀ ਦੀ ਪੀੜ੍ਹੀ ਨਾਲ ਜੋੜੇ ਜਾਣ ਕਾਰਨ ਸਿੱਖ ਭਾਈਚਾਰਾ ਗੁਰਦਾਸ ਮਾਨ ਤੋਂ ਬੇਹੱਦ ਖਫਾ ਹੈ। ਗੁਰਦਾਸ ਮਾਨ ਦੇ ਬੋਲਾਂ ਵਾਲੀ ਵੀਡੀਓ ਵਾਇਰਲ ਹੋਣ ਮਗਰੋਂ ਸੋਸ਼ਲ ਮੀਡੀਆ ਉੱਪਰ ਉਨ੍ਹਾਂ ਦਾ ਜੰਮ ਕੇ ਵਿਰੋਧ ਕੀਤਾ ਜਾ ਰਿਹਾ ਹੈ।

ਸਿੱਖ ਜਥੇਬੰਦੀਆਂ ਗੁਰਦਾਸ ਮਾਨ ਤੇ ਪਰਚਾ ਦਰਜ ਕਰਵਾਉਣ ਤੇ ਅੜ੍ਹੀਆਂ ਹੋਈਆਂ ਸੀ। ਜਥੇਬੰਦੀਆਂ ਦਾ ਇਹ ਵੀ ਕਹਿਣਾ ਹੈ ਕਿ ਜੇਕਰ ਗੁਰਦਾਸ ਮਾਨ ਖਿਲਾਫ ਕਾਰਵਾਈ ਨਾ ਹੋਈ ਤਾਂ ਸੂਬੇ ਭਰ ਵਿੱਚ ਵੱਡੇ ਪੱਧਰ 'ਤੇ ਵਿਰੋਧ ਕੀਤਾ ਜਾਵੇਗਾ।

ਉਧਰ ਗੁਰਦਾਸ ਮਾਨ ਨੇ ਕਿਹਾ ਕਿ ਉਨ੍ਹਾਂ ਦਾ ਮਕਸਦ ਕਿਸੇ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਉਣਾ ਨਹੀਂ ਸੀ, ਜੇਕਰ ਫਿਰ ਵੀ ਅਜਿਹਾ ਹੋਇਆ ਤਾਂ ਉਹ ਮੁਆਫੀ ਮੰਗਦੇ ਹਨ। ਉਨ੍ਹਾਂ ਕਿਹਾ ਕਿ ਮੈਂ ਕਦੇ ਵੀ ਗੁਰੂ ਦਾ ਅਪਮਾਨ ਨਹੀਂ ਕਰ ਸਕਦਾ। ਮੈਂ ਕਦੇ ਵੀ ਗੁਰੂ ਨਾਲ ਬਾਬਾ ਮੁਰਾਦ ਸ਼ਾਹ ਦੀ ਤੁਲਨਾ ਨਹੀਂ ਕੀਤੀ।

ਉਨ੍ਹਾਂ ਕਿਹਾ ਕਿ "ਮੇਰਾ ਮਤਲਬ ਇਹ ਸੀ ਕਿ ਤੀਜੇ ਗੁਰੂ ਵੀ ਭੱਲਾ ਪਰਿਵਾਰ ਵਿਚੋਂ ਸਨ ਤੇ ਬਾਬਾ ਮੁਰਾਦ ਸ਼ਾਹ ਵੀ ਭੱਲਾ ਪਰਿਵਾਰ ਵਿੱਚੋਂ ਸਨ।"

ਦੱਸ ਦਈਏ ਕਿ ਗਾਇਕ ਦੇ ਇਸ ਵਿਵਾਦਤ ਬਿਆਨ ਤੋਂ ਬਾਅਦ ਸਿੱਖ ਜਥੇਬੰਦੀਆਂ ਰੋਹ ਵਿੱਚ ਹਨ। ਇਸ ਤੋਂ ਪਹਿਲਾਂ ਵੀ ਗੁਰਦਾਸ ਮਾਨ ਵਿਵਾਦਾਂ ਵਿੱਚ ਰਹਿ ਚੁੱਕੇ ਹਨ। ਉਸ ਸਮੇਂ ਵੀ ਗੁਰਦਾਸ ਮਾਨ ਦਾ ਜੰਮ ਕੇ ਵਿਰੋਧ ਕੀਤਾ ਗਿਆ ਸੀ। ਪਿਛੇ ਜਿਹੇ ਉਨ੍ਹਾਂ ਪੰਜਾਬੀ ਬੋਲੀ ਬਾਰੇ ਬਿਆਨ ਦਿੱਤਾ ਸੀ ਜਿਸ ਕਰਕੇ ਉਹ ਵਿਵਾਦ ਵਿੱਚ ਘਿਰ ਗਏ ਸੀ। ਇਸ ਮਾਮਲੇ ਵਿੱਚ ਉਨ੍ਹਾਂ ਨੇ ਸਟੇਜ ਤੋਂ ਹੀ ਇੱਕ ਸ਼ਖਸ ਨੂੰ ਮਾੜੀ ਭਾਸ਼ਾ 'ਚ ਜਵਾਬ ਦਿੱਤਾ ਸੀ। ਇਸ ਕਰਕੇ ਉਨ੍ਹਾਂ ਦੀ ਕਾਫੀ ਅਲੋਚਨਾ ਹੋਈ ਸੀ।

ਹੁਣ ਤਾਜ਼ਾ ਵਿਵਾਦ ਨਕੋਦਰ ਦਾ ਹੈ। ਇੱਥੇ ਪ੍ਰਸਿੱਧ ਮੇਲੇ ਵਿੱਚ ਪਹੁੰਚੇ ਗੁਰਦਾਸ ਮਾਨ ਨੇ ਬਾਬੇ ਦੇ ਵੰਸ਼ਜ਼ ਦਾ ਪਿਛੋਕੜ ਸ਼੍ਰੀ ਗੁਰੂ ਅਮਰਦਾਸ ਜੀ ਦੀ ਪੀੜ੍ਹੀ ਨਾਲ ਜੁੜੇ ਹੋਣ ਬਾਰੇ ਦਾਅਵਾ ਕੀਤਾ। ਇਸ ਦੀ ਵੀਡੀਓ ਸੋਸ਼ਲ ਮੀਡੀਆ ਉੱਪਰ ਕਾਫੀ ਵਾਇਰਲ ਹੋ ਰਹੀ ਹੈ। 

ਟਾਪ ਹੈਡਲਾਈਨ

Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ
Haryana 'ਚ ਪੰਜਾਬ ਦੇ ਸੋਨਾ ਵਪਾਰੀ ਤੋਂ 3 ਕਰੋੜ ਦਾ ਸੋਨਾ ਲੁੱਟਿਆ ,ਪੁੱਤਰ ਦੇ ਸਿਰ 'ਤੇ ਪਿਸਤੌਲ ਤਾਣ ਕੇ ਖੋਹਿਆ ਬੈਗ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Abohar 'ਚ ਸ਼ੱਕੀ ਹਾਲਾਤਾਂ 'ਚ ਔਰਤ ਦੀ ਮੌਤ , ਪੁਲਿਸ ਨੂੰ ਬਿਨਾਂ ਦੱਸੇ ਕੀਤਾ ਅੰਤਿਮ ਸਸਕਾਰ, ਹਿਰਾਸਤ 'ਚ ਪਤੀ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਕੀ AC ਹੀ ਸਭ ਤੋਂ ਵੱਧ ਬਿਜਲੀ ਖਾਂਦਾ ਹੈ? ਜਾਣੋ ਉਹ 5 ਉਪਕਰਣ ਜੋ ਇਸ ਤੋਂ ਵੀ ਜ਼ਿਆਦਾ ਪਾਵਰ ਖਪਾਉਂਦੇ ਹਨ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
ਰੇਲ ਯਾਤਰੀਆਂ ਦਾ ਸਫ਼ਰ ਹੋਵੇਗਾ ਹੋਰ ਆਸਾਨ! ਟਿਕਟ ਤੋਂ ਲੈ ਕੇ ਖਾਣਾ ਆਰਡਰ ਕਰਨ ਤੱਕ, ਇੱਕੋ ਐਪ ਕਰੇਗੀ ਹਰ ਕੰਮ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Bathinda Railway Station ਨੂੰ ਬੰਬ ਨਾਲ ਉਡਾਉਣ ਦੀ ਧਮਕੀ , ਮਚਿਆ ਹੜਕੰਪ , ਵਧਾਈ ਸੁਰੱਖਿਆ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
Raghav Chadha ਦਾ AAP 'ਤੇ ਵੱਡਾ ਹਮਲਾ, ਬੋਲੇ- ਪੰਜਾਬ 'ਚ 7 ਪ੍ਰੀਖਿਆਵਾਂ 'ਚ ਹੋਈ ਗੜਬੜ
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਕਾਵੇਰੀ ਦੇ ਪਾਣੀ ਨੂੰ ਲੈ ਕੇ ਤਾਮਿਲਨਾਡੂ-ਕਰਨਾਟਕ ਵਿਵਾਦ, ਸਟਾਲਿਨ ਦਾ ਨਿਸ਼ਾਨਾ- 'CM ਵਿਜੈ ਦੀ ਚੁੱਪੀ...'
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਫਰਜ਼ੀ ਉਮਰ ਦੱਸਣ ਦਾ ਖੇਡ ਹੁਣ ਨਹੀਂ ਚੱਲੇਗਾ! Google ਲਿਆ ਰਿਹਾ ਹੈ ਨਵਾਂ ਸਿਸਟਮ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
ਲੁਧਿਆਣਾ 'ਚ ਨਾਬਾਲਗ ਨਾਲ ਰੇਪ, 7 ਮਹੀਨੇ ਦੀ ਪ੍ਰੈਗਨੈਂਟ, ਦੋ ਨੌਜਵਾਨਾਂ ਨੇ ਬਣਾਏ ਸਬੰਧ; ਪੇਟ ਦਰਦ ਹੋਣ 'ਤੇ ਹੋਇਆ ਖੁਲਾਸਾ
Medicine Storage In Monsoon : ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Medicine Storage In Monsoon: ਬਰਸਾਤ 'ਚ ਖਰਾਬ ਹੋ ਸਕਦੀਆਂ ਹਨ ਦਵਾਈਆਂ! ਜਾਣੋ ਮਾਨਸੂਨ ਦੌਰਾਨ ਦਵਾਈਆਂ ਨੂੰ ਸਹੀ ਤਰੀਕੇ ਨਾਲ ਸਟੋਰ ਕਰਨ ਦਾ ਢੰਗ
Embed widget