ਪੜਚੋਲ ਕਰੋ

ਮਨੀਸ਼ ਸਿਸੋਦੀਆ ਦੇ ਘਰ CBI ਰੇਡ ਮਗਰੋਂ ਤਰੁਣ ਚੁੱਘ ਦਾ ਆਪ 'ਤੇ ਹਮਲਾ, ਆਮ ਆਦਮੀ ਪਾਰਟੀ ਦੀ ਦਾਲ ਕਾਲੀ...

ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਘਰ ਬੀਤੇ ਦਿਨੀਂ CBI ਵਲੋਂ ਛਾਪੇਮਾਰੀ ਕੀਤੀ ਗਈ, ਇਸ ਸਬੰਧ ’ਚ ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਵੱਡਾ ਬਿਆਨ ਦਿੱਤਾ ਹੈ।

ਚੰਡੀਗੜ੍ਹ: ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੇ ਘਰ ਬੀਤੇ ਦਿਨੀਂ CBI ਵਲੋਂ ਛਾਪੇਮਾਰੀ ਕੀਤੀ ਗਈ, ਇਸ ਸਬੰਧ ’ਚ ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਵੱਡਾ ਬਿਆਨ ਦਿੱਤਾ ਹੈ। ਤਰੁਣ ਚੁੱਘ ਨੇ ਕਿਹਾ ਕਿ ਅਰਵਿੰਦਰ ਕੇਜਰੀਵਾਲ ਅਤੇ ਮਨੀਸ਼ ਸਿਸੋਦੀਆਂ ਨੇ ਮਹਾਤਮਾ ਗਾਂਧੀ ਅਤੇ ਅੰਨਾ ਹਜ਼ਾਰੇ ਦੇ ਸਿਧਾਂਤਾਂ ਦਾ ਕਤਲ ਕੀਤਾ ਹੈ।

ਕੇਜਰੀਵਾਲ ਇਸ ਗੱਲ ਦਾ ਜਵਾਬ ਦੇਣ ਕਿ ਦਿੱਲੀ ਵਿਖੇ ਸਰਕਾਰੀ ਅਧਿਆਪਕਾਂ, ਡਾਕਟਰਾਂ, ਨਰਸਾਂ ਅਤੇ ਸਿਹਤ ਵਰਕਰਾਂ ਦੀਆਂ ਕਿੰਨੀਆਂ ਅਸਾਮੀਆਂ ਖਾਲੀ ਹਨ। ਦਿੱਲੀ ਦੇ ਵਾਂਗ ਪੰਜਾਬ ਦੇ ਵੀ ਉਕਤ ਵਰਕਰਾਂ ਦੇ ਸਾਰੇ ਪਦ ਖਾਲੀ ਹਨ, ਜਿਨ੍ਹਾਂ ਨੂੰ ਭਰਨ ਦੀ ਇਨ੍ਹਾਂ ਨੇ ਕੋਈ ਯੋਜਨਾ ਨਹੀਂ ਕੀਤੀ। ਉਕਤ ਥਾਵਾਂ 'ਤੇ ਹਜ਼ਾਰਾਂ ਅਸਾਮੀਆਂ ਭਰਨ ਵਾਲੀਆਂ ਪਈਆਂ ਹਨ, ਜਿਨ੍ਹਾਂ ਨੂੰ ਨਹੀਂ ਭਰਿਆ ਜਾ ਰਿਹਾ।

ਤਰੁਣ ਚੁੱਘ ਨੇ ਕਿਹਾ ਕਿ ਦਿੱਲੀ ਅਤੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ਪੂਰੀ ਦੀ ਪੂਰੀ ਕਾਲੀ ਸਰਕਾਰ ਹੈ। ਆਮ ਆਦਮੀ ਪਾਰਟੀ ਦੀ ਦਾਲ ਕਾਲੀ ਹੈ। ‘ਆਪ’ ਸਰਕਾਰ ਨੇ ਸਰਕਾਰ ਨੇ ਮਾਫ਼ੀਆ ਰਾਜ ਨੂੰ ਖ਼ਤਮ ਕਰਨ ਦੇ ਨਾਂ ’ਤੇ ਜਿੱਤ ਹਾਸਲ ਕੀਤੀ ਸੀ ਪਰ ਅੱਜ ਇਹ ਲੋਕ ਆਪ ਮਾਫ਼ੀਆ ਬਣ ਗਏ ਹਨ। ਤਰੁਣ ਚੁੱਘ ਨੇ ਕਿਹਾ ਕਿ ਮਨੀਸ਼ ਸਿਸੋਦੀਆ ਨੇ ਕਿਹਾ ਕਿ ਅਸੀਂ ਇਮਾਨਦਾਰ ਹਾਂ, ਅਸੀਂ ਦਿੱਲੀ ਵਿੱਚ ਸਕੂਲ ਅਤੇ ਹਸਪਤਾਲ ਬਣਾਏ ਹਨ। ਤਰੁਣ ਚੁੱਘ ਨੇ ਮਨੀਸ਼ ਸਿਸੋਦੀਆ ਨੂੰ ਸਵਾਲ ਕਰਦੇ ਹੋਏ ਇਸ ਗੱਲ ਦਾ ਜਵਾਬ ਦੇਣ ਦੀ ਗੱਲ ਕਹੀ ਹੈ ਕਿ ਉਹ ਜਨਤਾ ਨੂੰ ਦੱਸਣ ਕਿ ਉਨ੍ਹਾਂ ਵਲੋਂ ਦਿੱਲੀ ’ਚ ਕਿੰਨੇ ਸਕੂਲ ਅਤੇ ਹਸਪਤਾਲ ਬਣਾਏ ਗਏ ਹਨ।

ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਸ਼ਨੀਵਾਰ ਨੂੰ ਆਬਕਾਰੀ ਨੀਤੀ ਵਿੱਚ ਕਥਿਤ ਘਪਲੇ ਦੇ ਮਾਮਲੇ ਵਿੱਚ ਕੇਂਦਰੀ ਜਾਂਚ ਬਿਊਰੋ ਦੁਆਰਾ ਮਾਰੀ ਗਈ ਰੇਡ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਕਿਹਾ ਕਿ ਕੱਲ੍ਹ ਸੀਬੀਆਈ ਅਧਿਕਾਰੀ ਮੇਰੇ ਘਰ ਆਏ ਸਨ। ਦਫਤਰ ਅਤੇ ਘਰ 'ਤੇ ਛਾਪੇਮਾਰੀ ਕੀਤੀ। ਸਾਰੇ ਅਫਸਰ ਬਹੁਤ ਚੰਗੇ ਸਨ। ਉਨ੍ਹਾਂ ਨੂੰ ਉੱਪਰੋਂ ਹੁਕਮ ਹੈ, ਇਸ ਲਈ ਉਨ੍ਹਾਂ ਨੇ ਤਾਂ ਪਾਲਣ ਕਰਨਾ ਹੈ। ਉਸ ਨੇ ਦਾਅਵਾ ਕੀਤਾ ਕਿ ਅਗਲੇ 2-4 ਦਿਨਾਂ ਵਿੱਚ ਉਸ ਨੂੰ ਜੇਲ੍ਹ ਭੇਜਿਆ ਜਾ ਸਕਦਾ ਹੈ। ਪ੍ਰੈੱਸ ਕਾਨਫਰੰਸ 'ਚ ਉਪ ਮੁੱਖ ਮੰਤਰੀ ਨੇ ਕਿਹਾ- 'ਮੈਨੂੰ ਜੇਲ੍ਹ ਭੇਜਣ ਦੀ ਤਿਆਰੀ ਕੀਤੀ ਜਾ ਰਹੀ ਹੈ।

ਉਪ ਮੁੱਖ ਮੰਤਰੀ ਨੇ ਕਿਹਾ ਕਿ ਮੈਂ ਨਿੱਜੀ ਤੌਰ 'ਤੇ ਸੀਬੀਆਈ ਅਧਿਕਾਰੀਆਂ ਦਾ ਧੰਨਵਾਦ ਕਰਨਾ ਚਾਹੁੰਦਾ ਹਾਂ ਜਿਨ੍ਹਾਂ ਨੇ ਚੰਗਾ ਵਿਵਹਾਰ ਕੀਤਾ ਅਤੇ ਜਾਂਚ ਕੀਤੀ। ਉਨ੍ਹਾਂ ਕਿਹਾ ਕਿ ਕੋਈ ਵੀ ਆਪਣੇ ਘਰ ਵਿੱਚ ਸੀਬੀਆਈ ਨਹੀਂ ਚਾਹੁੰਦਾ ਪਰ ਮੈਨੂੰ ਉਨ੍ਹਾਂ ਦਾ ਵਿਵਹਾਰ ਚੰਗਾ ਲੱਗਿਆ। ਵਿਵਾਦਤ ਆਬਕਾਰੀ ਨੀਤੀ 'ਤੇ ਸਿਸੋਦੀਆ ਨੇ ਕਿਹਾ ਕਿ ਇਹ ਨੀਤੀ ਦੇਸ਼ ਦੀ ਸਭ ਤੋਂ ਵਧੀਆ ਆਬਕਾਰੀ ਨੀਤੀ ਹੈ।

ਆਪ ਦੀ ਤਾਰੀਫ਼ ਨਹੀਂ ਹਜ਼ਮ ਕਰ ਪਾ ਰਹੀ ਭਾਜਪਾ 
ਆਬਕਾਰੀ ਨੀਤੀ ਵਿੱਚ ਹੋਏ ਕਥਿਤ ਘਪਲੇ ਨੂੰ ਬਕਵਾਸ ਦੱਸਦੇ ਹੋਏ ਉਪ ਮੁੱਖ ਮੰਤਰੀ ਨੇ ਕਿਹਾ ਕਿ ਗੁਜਰਾਤ ਵਿੱਚ 10,000 ਕਰੋੜ ਰੁਪਏ ਦੀ ਐਕਸਾਈਜ ਚੋਰੀ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਸ਼ਰਾਬ ਘੁਟਾਲਾ ਭ੍ਰਿਸ਼ਟਾਚਾਰ ਦਾ ਮੁੱਦਾ ਨਹੀਂ ਹੈ। ਸਿਸੋਦੀਆ ਨੇ ਕਿਹਾ ਕਿ ਭਾਜਪਾ ,ਆਮ ਆਦਮੀ ਪਾਰਟੀ ਦੀ ਤਾਰੀਫ ਨੂੰ ਹਜ਼ਮ ਨਹੀਂ ਕਰ ਪਾ ਰਹੀ ਹੈ। ਮੇਰੇ ਖਿਲਾਫ ਕੀਤੀ ਜਾ ਰਹੀ ਕਾਰਵਾਈ ਇਸ ਗੱਲ ਦਾ ਸੰਕੇਤ ਹੈ ਕਿ ਉਹ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਉਨ੍ਹਾਂ ਦੀ ਸਰਕਾਰ ਦੀਆਂ ਨੀਤੀਆਂ ਤੋਂ ਡਰਦੇ ਹਨ।

ਉਨ੍ਹਾਂ ਦੋਸ਼ ਲਾਇਆ ਕਿ ਕੇਂਦਰ ਸਰਕਾਰ ਅਤੇ ਭਾਜਪਾ ਦਿੱਲੀ ਦੇ ਸਿਹਤ ਅਤੇ ਸਿੱਖਿਆ ਮਾਡਲ ਨੂੰ ਅੱਗੇ ਵਧਣ ਤੋਂ ਰੋਕਣਾ ਚਾਹੁੰਦੀ ਹੈ। ਉਪ ਮੁੱਖ ਮੰਤਰੀ ਨੇ ਕਿਹਾ ਕਿ ਉਹ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੱਗੇ ਵਧਣ ਤੋਂ ਰੋਕਣਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ 2024 ਦੀ ਚੋਣ ਕੇਜਰੀਵਾਲ ਬਨਾਮ ਮੋਦੀ ਹੋਵੇਗੀ।

ਇਸ ਤੋਂ ਇਲਾਵਾ ਉਪ ਮੁੱਖ ਮੰਤਰੀ ਨੇ ਦਿੱਲੀ ਦੀ ਸਿੱਖਿਆ ਪ੍ਰਣਾਲੀ 'ਤੇ ਅਮਰੀਕੀ ਅਖਬਾਰ 'ਨਿਊਯਾਰਕ ਟਾਈਮਜ਼' 'ਚ ਪ੍ਰਕਾਸ਼ਿਤ ਖਬਰ ਦਾ ਜ਼ਿਕਰ ਕੀਤਾ। ਪ੍ਰੈਸ ਕਾਨਫਰੰਸ ਵਿੱਚ ਡਿਪਟੀ ਸੀਐਮ ਨੇ ਡੇਢ ਸਾਲ ਪੁਰਾਣੀ ਇੱਕ ਖ਼ਬਰ ਦਾ ਹਵਾਲਾ ਦਿੱਤਾ ,ਜਿਸ ਵਿੱਚ ਭਾਰਤ ਵਿੱਚ ਕੋਰੋਨਾ ਦੌਰਾਨ ਮਰਨ ਵਾਲਿਆਂ ਦੇ ਅੰਤਿਮ ਸਸਕਾਰ ਦੀ ਤਸਵੀਰ ਛਪੀ ਸੀ। ਉਨ੍ਹਾਂ ਕਿਹਾ ਕਿ ਕੱਲ੍ਹ ਅਮਰੀਕਾ ਦੇ ਸਭ ਤੋਂ ਵੱਡੇ ਅਖਬਾਰ ਵਿੱਚ ਦਿੱਲੀ ਦੇ ਸਿੱਖਿਆ ਮਾਡਲ ਦੀ ਸ਼ਲਾਘਾ ਹੋ ਰਹੀ ਹੈ। ਇਹ ਸਾਡੇ ਲਈ ਮਾਣ ਵਾਲੀ ਗੱਲ ਹੈ। ਇੱਕ ਸਾਲ ਪਹਿਲਾਂ ਕੋਵਿਡ ਕਾਰਨ ਕਿਵੇਂ ਮੌਤ ਹੋਈ ਸੀ। ਉਸ ਸਮੇਂ ਇਹ ਅਖ਼ਬਾਰ ਛਾਪ ਰਿਹਾ ਸੀ ਤਾਂ ਸਾਨੂੰ ਸ਼ਰਮ ਆਈ ਸੀ।

ਹੋਰ ਪੜ੍ਹੋ
Sponsored Links by Taboola

ਟਾਪ ਹੈਡਲਾਈਨ

Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਆਗੂ ਦੇ ਭਤੀਜੇ ਦਾ ਸ਼ਰੇਆਮ ਕਤਲ: ਇੰਝ ਬਣਾਇਆ ਸ਼ਿਕਾਰ; ਜ਼ਿਲ੍ਹੇ ਭਰ ਦੇ ਨੇਤਾ ਹਸਪਤਾਲ ਪਹੁੰਚੇ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਆਗੂ ਦੇ ਭਤੀਜੇ ਦਾ ਸ਼ਰੇਆਮ ਕਤਲ: ਇੰਝ ਬਣਾਇਆ ਸ਼ਿਕਾਰ; ਜ਼ਿਲ੍ਹੇ ਭਰ ਦੇ ਨੇਤਾ ਹਸਪਤਾਲ ਪਹੁੰਚੇ...
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ

ਵੀਡੀਓਜ਼

ਘਰ ਵਿੱਚ ਸਿਰਫ਼ ਪੱਖਾ ਤੇ ਦੋ ਲਾਈਟਾਂ ,ਫਿਰ ਵੀ ਆਇਆ 68 ਹਜ਼ਾਰ ਦਾ ਬਿੱਲ
ਕਿਸਾਨ ਸਾੜ ਰਹੇ ਬਿਜਲੀ ਬਿਲਾਂ ਦੀਆ ਕਾਪੀਆਂ , ਉਗਰਾਹਾਂ ਨੇ ਵੀ ਕਰ ਦਿੱਤਾ ਵੱਡਾ ਐਲਾਨ
ਇੰਡੀਗੋ ਨੇ ਕਰ ਦਿੱਤਾ ਬੁਰਾ ਹਾਲ, ਰੋ ਰੋ ਕੇ ਸੁਣਾਏ ਲੋਕਾਂ ਨੇ ਹਾਲਾਤ
Kanchanpreet Kaur Arrest :Akali Dal ਲੀਡਰ ਕੰਚਨਪ੍ਰੀਤ ਕੌਰ ਗ੍ਰਿਫ਼ਤਾਰ, ਪੰਜਾਬ ਸਰਕਾਰ 'ਤੇ ਭੜ੍ਹਕੇ ਵਲਟੋਹਾ!
Sangrur Prtc Protest | ਸੰਗਰੂਰ ਵਿੱਚ PRTC ਮੁਲਾਜ਼ਮਾਂ ਦਾ ਵਿਦਰੋਹ, ਆਤਮਦਾਹ ਦੀ ਧਮਕੀ! | Abp Sanjha

ਫੋਟੋਗੈਲਰੀ

ABP Premium

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab News: ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਆਗੂ ਦੇ ਭਤੀਜੇ ਦਾ ਸ਼ਰੇਆਮ ਕਤਲ: ਇੰਝ ਬਣਾਇਆ ਸ਼ਿਕਾਰ; ਜ਼ਿਲ੍ਹੇ ਭਰ ਦੇ ਨੇਤਾ ਹਸਪਤਾਲ ਪਹੁੰਚੇ...
ਪੰਜਾਬ 'ਚ ਵੱਡੀ ਵਾਰਦਾਤ, ਮਸ਼ਹੂਰ ਆਗੂ ਦੇ ਭਤੀਜੇ ਦਾ ਸ਼ਰੇਆਮ ਕਤਲ: ਇੰਝ ਬਣਾਇਆ ਸ਼ਿਕਾਰ; ਜ਼ਿਲ੍ਹੇ ਭਰ ਦੇ ਨੇਤਾ ਹਸਪਤਾਲ ਪਹੁੰਚੇ...
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਹਥਿਆਰ ਰੱਖਣ ਵਾਲਿਆਂ ਲਈ ਵੱਡਾ Alert! ਲਾਇਸੈਂਸ ਹੋ ਜਾਣਗੇ ਰੱਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਪਿਆਕੜਾਂ ਲਈ ਜ਼ਰੂਰੀ ਖ਼ਬਰ! ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਠੇਕੇ ਰਹਿਣਗੇ ਬੰਦ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਚਾਂਦੀ ਨੇ ਬਣਾਇਆ ਇਤਿਹਾਸ! 2 ਲੱਖ ਤੋਂ ਪਾਰ ਹੋਈ ਚਾਂਦੀ ਦੀ ਕੀਮਤ; ਸੋਨਾ ਨੇ ਮਚਾਈ ਹਾਹਾਕਾਰ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ
ਵੱਧ ਗਈ ਖੁਦਰਾ ਮਹਿੰਗਾਈ ਦਰ, ਅਕਤੂਬਰ 'ਚ 0.25 ਫੀਸਦੀ ਦੇ ਮੁਕਾਬਲੇ ਨਵੰਬਰ 'ਚ 0.71 ਫੀਸਦੀ; ਜਾਣੋ ਵਜ੍ਹਾ
18-19 ਤਰੀਕ ਨੂੰ ਲੈਕੇ ਕਿਸਾਨਾਂ ਦਾ ਵੱਡਾ ਐਲਾਨ, 20 ਤਰੀਕ ਨੂੰ ਰੇਲ ਰੋਕੋ ਅੰਦੋਲਨ ਦੀ ਦਿੱਤੀ ਚੇਤਾਵਨੀ
18-19 ਤਰੀਕ ਨੂੰ ਲੈਕੇ ਕਿਸਾਨਾਂ ਦਾ ਵੱਡਾ ਐਲਾਨ, 20 ਤਰੀਕ ਨੂੰ ਰੇਲ ਰੋਕੋ ਅੰਦੋਲਨ ਦੀ ਦਿੱਤੀ ਚੇਤਾਵਨੀ
ਪੰਜਾਬ ਦੇ ਇਸ ਜ਼ਿਲ੍ਹੇ 'ਚ High Alert, ਸਾਰੇ ਸਕੂਲ ਕਰਵਾਏ ਬੰਦ
ਪੰਜਾਬ ਦੇ ਇਸ ਜ਼ਿਲ੍ਹੇ 'ਚ High Alert, ਸਾਰੇ ਸਕੂਲ ਕਰਵਾਏ ਬੰਦ
IPL 2026 ਨਿਲਾਮੀ 'ਚ ਇਨ੍ਹਾਂ ਖਿਡਾਰੀਆਂ ਨੂੰ ਮਿਲ ਸਕਦੀ ਮੋਟੀ ਰਕਮ, ਦੇਖੋ ਲਿਸਟ 'ਚ ਕੌਣ-ਕੌਣ ਸ਼ਾਮਲ
IPL 2026 ਨਿਲਾਮੀ 'ਚ ਇਨ੍ਹਾਂ ਖਿਡਾਰੀਆਂ ਨੂੰ ਮਿਲ ਸਕਦੀ ਮੋਟੀ ਰਕਮ, ਦੇਖੋ ਲਿਸਟ 'ਚ ਕੌਣ-ਕੌਣ ਸ਼ਾਮਲ
Embed widget