ਜੰਗਬੰਦੀ ਤੋਂ ਬਾਅਦ ਸੁਖਬੀਰ ਬਾਦਲ ਵੱਲੋਂ ਪੀਐੱਮ ਮੋਦੀ ਦੀ ਤਾਰੀਫ਼, ਕਿਹਾ- 'ਪਾਕਿਸਤਾਨ ਕਰਨ ਲੱਗਾ ਸੀਜ਼ਫ਼ਾਇਰ ਲਈ ਮਿੰਨਤਾਂ'
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜੰਗਬੰਦੀ ਤੋਂ ਬਾਅਦ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਨੇ ਇੰਡੀਅਨ ਆਰਮੀ ਦੀ ਵੀ ਤਾਰੀਫ ਕੀਤੀ। ਜੰਗਬੰਦੀ ਦੇ ਫੈਸਲੇ ਕਰਕੇ ਪੰਜਾਬ ਤਬਾਹੀ ਤੋਂ ਬਚ..

Sukhbir Badal Praises PM Modi: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜੰਗਬੰਦੀ ਤੋਂ ਬਾਅਦ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸ਼ਲਾਘਾ ਕੀਤੀ ਹੈ। ਉਨ੍ਹਾਂ ਨੇ ਕਿਹਾ- 'ਪਾਕਿਸਤਾਨ ਵਿਚ ਅੱਤਵਾਦੀਆਂ ਤੇ ਉਨ੍ਹਾਂ ਦੀ ਪੁਸ਼ਤਪਨਾਹੀ ਕਰਨ ਵਾਲਿਆਂ ਨੂੰ ਕਰਾਰੀ ਹਾਰ ਦੇਣ ’ਤੇ ਦੇਸ਼ ਵਾਸੀਆਂ ਖਾਸ ਤੌਰ ’ਤੇ ਸਾਡੀਆਂ ਹਥਿਆਰਬੰਦ ਫੌਜਾਂ ਨੂੰ ਵਧਾਈ ਦਿੱਤੀ ਹੈ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਸ਼ਲਾਘਾ ਕਰਦਿਆਂ ਕਿਹਾ ਹੈ ਕਿ ਉਨ੍ਹਾਂ ਨੇ ਸਰਹੱਦ ਪਾਰ ਤੋਂ ਸ਼ਾਂਤੀ ਦੇ ਵਿਰੋਧੀ ਦੁਸ਼ਮਣਾਂ ਨਾਲ ਨਜਿੱਠਣ ਵੇਲੇ ਇਕ ਮਜ਼ਬੂਤ ਤੇ ਸਪੱਸ਼ਟ ਲੀਡਰਸ਼ਿਪ ਪ੍ਰਦਾਨ ਕੀਤੀ ਹੈ।'
ਪੰਜਾਬ ਨੂੰ ਤਬਾਹੀ ਤੋਂ ਬਚਾਇਆ -ਸੁਖਬੀਰ ਬਾਦਲ
ਸੁਖਬੀਰ ਬਾਦਲ ਨੇ ਪ੍ਰਧਾਨ ਮੰਤਰੀ ਮੋਦੀ ਦੀ ਇਸ ਗੱਲੋਂ ਵੀ ਸ਼ਲਾਘਾ ਕੀਤੀ ਕਿ ਉਨ੍ਹਾਂ ਨੇ ਹਾਲਾਤ ਨਾਲ ਕੂਟਨੀਤਕ ਢੰਗ ਨਾਲ ਨਜਿੱਠਣ ਵਾਸਤੇ ਰਾਜਨੇਤਾ ਵਾਂਗੂ ਅਗਵਾਈ ਕੀਤੀ ਤੇ ਪਾਕਿਸਤਾਨੀ ਦੀ ਫ਼ੌਜੀ ਲੀਡਰਸ਼ਿਪ ਨੂੰ ਜੰਗਬੰਦੀ ਵਾਸਤੇ ਵਾਸ਼ਿੰਗਟਨ ਤੋਂ ਭੀਖ ਮੰਗਣ ਵਾਸਤੇ ਮਜ਼ਬੂਰ ਕਰ ਦਿੱਤਾ। ਉਨ੍ਹਾਂ ਕਿਹਾ ਕਿ ਜੰਗੀ ਮੈਦਾਨ 'ਚ ਫੈਸਲਾਕੁੰਨ ਜਿੱਤ ਤੋਂ ਬਾਅਦ ਪ੍ਰਧਾਨ ਮੰਤਰੀ ਨੇ ਟਕਰਾਅ ਬੰਦ ਕਰਨ ਲਈ ਪ੍ਰਵਾਨਗੀ ਦੇ ਕੇ ਸਹੀ ਰਾਜਨੇਤਾ ਹੋਣ ਦਾ ਸਬੂਤ ਦਿੱਤਾ। ਉਨ੍ਹਾਂ ਕਿਹਾ ਕਿ ਜਿੱਤ ਤੋਂ ਬਾਅਦ ਸ਼ਾਂਤੀ ਦੇ ਰਾਹ ’ਤੇ ਚੱਲਣਾ ਸਭ ਤੋਂ ਵੱਧ ਸਨਮਾਨਯੋਗ ਹੈ। ਉਨ੍ਹਾਂ ਨੇ ਇਹ ਵੀ ਕਿਹਾ ਕਿ ਉਨ੍ਹਾਂ ਦੇ ਫੈਸਲੇ ਨੇ ਪੰਜਾਬ ਨੂੰ ਤਬਾਹੀ ਤੋਂ ਬਚਾਇਆ ਹੈ।
ਸਿਆਸਤਦਾਨਾਂ ਦੀ ਕੀਤੀ ਨਿਖੇਧੀ
ਅਕਾਲੀ ਦਲ ਦੇ ਪ੍ਰਧਾਨ ਨੇ ਉਨ੍ਹਾਂ ਸਿਆਸਤਦਾਨਾਂ ਦੀ ਨਿਖੇਧੀ ਕੀਤੀ ਜਿਨ੍ਹਾਂ ਨੇ ਜੰਗਬੰਦੀ ਦੀ ਆਲੋਚਨਾ ਕੀਤੀ ਤੇ ਜੰਗ ਦੀ ਹਮਾਇਤ ਕੀਤੀ। ਉਨ੍ਹਾਂ ਕਿਹਾ ਕਿ ਇਨ੍ਹਾਂ ਸਿਆਸਤਦਾਨਾਂ ਨੇ ਕਦੇ ਵੀ ਜੰਗ ਨਾਲ ਹੋਇਆ ਨੁਕਸਾਨ ਨਹੀਂ ਵੇਖਿਆ ਅਤੇ ਸਿਰਫ ਆਪਣੇ ਕਮਰਿਆਂ 'ਚ ਬੈਠ ਕੇ ਆਪਣੇ TV ’ਤੇ ਹੀ ਜੰਗਾਂ ਵੇਖੀਆਂ ਹਨ। ਉਨ੍ਹਾਂ ਕਿਹਾ ਕਿ ਇਹ ਲੋਕ ਦੇਸ਼ ਦੇ ਅਸਲ ਦੁਸ਼ਮਣ ਹਨ।
ਸੁਖਬੀਰ ਬਾਦਲ ਨੇ ਜ਼ੋਰ ਦੇ ਕੇ ਕਿਹਾ ਕਿ ਜੇਕਰ ਜੰਗ ਲੰਬੀ ਚਲਦੀ ਤਾਂ ਸਭ ਤੋਂ ਵੱਧ ਨੁਕਸਾਨ ਪੰਜਾਬ ਨੂੰ ਹੀ ਝੱਲਣਾ ਪੈਂਦਾ। ਉਨ੍ਹਾਂ ਕਿਹਾ ਕਿ ਸਾਡੀ ਆਬਾਦੀ ਦੀ ਬਹੁ ਗਿਣਤੀ ਸਰਹੱਦੀ ਇਲਾਕਿਆਂ ਦੇ ਨੇੜੇ ਰਹਿੰਦੀ ਹੈ। ਜ਼ਿਆਦਾ ਸੰਘਣੀ ਆਬਾਦੀ ਵਾਲੇ ਸ਼ਹਿਰ ਵੀ ਸਰਹੱਦ ਦੇ ਨੇੜੇ ਹਨ। ਜੇਕਰ ਇਕ ਪੂਰਨ ਜੰਗ ਲੱਗ ਜਾਂਦੀ ਤਾਂ ਅਸੀਂ ਜਾਨ ਤੇ ਮਾਲ ਦੀ ਤਬਾਹੀ ਵੇਖਣੀ ਸੀ। ਉਨ੍ਹਾਂ ਕਿਹਾ ਕਿ ਅਪਰੇਸ਼ਨ ਸਿੰਦੂਰ ਤੋਂ ਬਾਅਦ ਅਕਾਲ ਪੁਰਖ ਦਾ ਦਾ ਧੰਨਵਾਦ ਹੈ ਕਿ ਦੋਹਾਂ ਮੁਲਕਾਂ ਵਿਚਾਲੇ ਜੰਗ ਬੰਦ ਹੋਈ।
I congratulate Prime Minister Sh. @NarendraModi & the #IndianArmedForces for inflicting a crushing defeat to terrorists and their sponsors in Pakistan through #OperationSindoor. The PM’s statesmanlike conduct in accepting Pakistan’s entreaty for a ceasefire following a decisive… pic.twitter.com/832csBJNiK
— Sukhbir Singh Badal (@officeofssbadal) May 13, 2025




















