ਚੰਡੀਗੜ੍ਹ: ਪੰਜਾਬ ਵਿੱਚ 14 ਫਰਵਰੀ ਨੂੰ ਚੋਣਾਂ ਹੋਣ ਵਾਲੀਆਂ ਹਨ, ਪਰ ਅੱਜ ਬੀਜੇਪੀ ਪੰਜਾਬ ਨੇ ਚੋਣਾਂ ਦੇ ਤਾਰੀਖ ਅੱਗੇ ਖੀਸਕਾਉਣ ਲਈ ਚਿੱਠੀ ਲਿਖੀ ਹੈ।ਬੀਜੇਪੀ ਨੇ ਆਪਣੀ ਲਿਖੀ ਚਿੱਠੀ 'ਚ ਕਿਹਾ ਕਿ 16 ਫਰਵਰੀ ਨੂੰ ਸ੍ਰੀ ਗੁਰੂ ਰਵੀਦਾਸ ਜੀ ਦੀ ਜਯੰਤੀ ਮੌਕੇ ਵੱਡੀ ਗਿਣਤੀ 'ਚ ਪੰਜਾਬ ਦੇ ਲੋਕ ਵਾਰਾਣਾਸੀ ਜਾ ਸਕਦੇ ਹਨ।ਇਸ ਲਈ ਬੀਜੇਪੀ ਚਾਹੁੰਦੀ ਹੈ ਕਿ ਪੰਜਾਬ ਚੋਣਾਂ ਦੀ ਤਾਰੀਖ ਅੱਗੇ ਵਧਾ ਦਿੱਤੀ ਜਾਏ।ਇਸ ਤੋਂ ਪਹਿਲਾਂ ਚਰਨਜੀਤ ਚੰਨੀ ਵੀ ਇਸਦੇ ਲਈ ਚੋਣ ਕਮਿਸ਼ਨ ਨੂੰ ਚਿੱਠੀ ਲਿਖ ਚੁੱਕੇ ਹਨ।


ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਪ੍ਰਧਾਨ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ 14 ਫਰਵਰੀ ਨੂੰ ਪੰਜਾਬ ਵਿੱਚ ਹੋਣ ਵਾਲੀਆਂ ਵਿਧਾਨ ਸਭ ਚੋਣਾਂ ਨੂੰ ਗੁਰੂ ਰਵੀਦਾਸ ਜੀ ਦੇ ਜਨਮ ਦਿਹਾੜੇ ਦੇ ਮੱਦੇਨਜ਼ਰ ਭਾਰਤੀ ਚੋਣ ਕਮਿਸ਼ਨ ਨੂੰ ਅੱਗੇ ਪਾਉਣ ਦੀ ਮੰਗ ਕੀਤੀ ਹੈ।



ਚੋਣ ਕਮਿਸ਼ਨ ਨੂੰ ਲਿਖੇ ਪੱਤਰ ਵਿੱਚ ਸੁਖਦੇਵ ਸਿੰਘ ਢੀਂਡਸਾ ਨੇ ਕਿਹਾ ਕਿ 16 ਫਰਵਰੀ ਨੂੰ ਗੁਰੂ ਰਵੀਦਾਸ ਜੀ ਦਾ ਜਨਮ ਦਿਹਾੜਾ ਹੈ। ਇਸ ਸਬੰਧ ਵਿੱਚ ਪੰਜਾਬ ਦੇ ਲੋਕ ਖਾਸਕਰ ਸੂਬੇ ਦੀ ਆਬਾਦੀ ਦੇ ਕਰੀਬ 32 ਫੀਸਦੀ ਅਨੁਸੂਚਿਤ ਜਾਤੀ ਭਾਈਚਾਰੇ ਵੱਲੋਂ ਵੱਖ-ਵੱਖ ਕਈਂ ਪ੍ਰੋਗਰਾਮ ਉਲੀਕੇ ਜਾਣੇ ਹਨ। ਉਨ੍ਹਾਂ ਕਿਹਾ ਕਿ ਸੂਬੇ ਦੇ ਅਨੁਸੂਚਿਤ ਜਾਤੀ ਭਾਈਚਾਰੇ ਦੇ ਸ਼ਰਧਾਲੂਆਂ ਵੱਲੋਂ ਇਨ੍ਹਾਂ ਦਿਨਾਂ ਵਿੱਚ ਗੁਰੂ ਰਵੀਦਾਸ ਜਨਮ ਦਿਹਾੜੇ `ਤੇ ਰੁੱਝੇ ਹੋਣ ਕਾਰਨ ਵਿਧਾਨ ਸਭਾ ਚੋਣਾਂ ਵਿੱਚ ਹਿੱਸਾ ਨਹੀ ਲੈ ਪਾ ਸਕਣਗੇ, ਜਦੋਂ ਕਿ ਇਹ ਉਨ੍ਹਾਂ ਦਾ ਸੰਵਿਧਾਨਕ ਅਧਿਕਾਰ ਹੈ। ਢੀਂਡਸਾ ਨੇ ਅਜਿਹੀ ਸਥਿਤੀ ਵਿੱਚ ਚੋਣ ਕਮਿਸ਼ਨ ਨੂੰ ਵਿਧਾਨ ਸਭਾਂ ਚੋਣਾਂ ਕੁੱਝ ਦਿਨਾਂ ਲਈ ਅੱਗੇ ਪਾਉਣ ਦੀ ਮੰਗ ਕੀਤੀ ਹੈ ਤਾਂ ਜੋ ਸਮੁੱਚੇ ਪੰਜਾਬ ਵਾਸੀ ਚੋਣਾਂ ਵਿੱਚ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਕਰ ਸਕਣ।  


ਪੰਜਾਬ ਲੋਕ ਕਾਂਗਰਸ ਨੇ ਵੀ16 ਫਰਵਰੀ ਨੂੰ ਗੁਰੂ ਰਵਿਦਾਸ ਜਯੰਤੀ ਦੇ ਮੱਦੇਨਜ਼ਰ ਪੰਜਾਬ ਵਿੱਚ ਚੋਣਾਂ ਇੱਕ ਹਫ਼ਤੇ ਲਈ ਮੁਲਤਵੀ ਕਰਨ ਦੀ ਮੰਗ ਦਾ ਸਮਰਥਨ ਕੀਤਾ ਹੈ।ਪੰਜਾਬ ਵਿਧਾਨ ਸਭਾ ਦੀਆਂ ਚੋਣਾਂ 14 ਫਰਵਰੀ ਨੂੰ ਹੋਣੀਆਂ ਹਨ। ਗੁਰੂ ਰਵਿਦਾਸ ਜਯੰਤੀ ਦੇ ਆਸਪਾਸ ਹਰ ਸਾਲ ਪੰਜਾਬ ਤੋਂ ਹਜ਼ਾਰਾਂ ਲੋਕ ਬਨਾਰਸ ਆਉਂਦੇ ਹਨ।ਪਾਰਟੀ ਦੇ ਜਨਰਲ ਸਕੱਤਰ ਕਮਲ ਸੈਣੀ ਨੇ ਭਾਰਤੀ ਚੋਣ ਕਮਿਸ਼ਨ ਨੂੰ ਲਿਖੇ ਪੱਤਰ ਵਿੱਚ ਕਿਹਾ ਹੈ ਕਿ ਗੁਰੂ ਰਵਿਦਾਸ ਜਯੰਤੀ ਤੋਂ ਦੋ ਦਿਨ ਪਹਿਲਾਂ ਚੋਣਾਂ ਹੋਣੀਆਂ ਹਨ, ਇਸ ਲਈ ਬਹੁਤ ਸਾਰੇ ਵੋਟਰਾਂ ਨੂੰ ਆਪਣੀ ਵੋਟ ਦਾ ਇਸਤੇਮਾਲ ਕਰਨ ਤੋਂ ਇਨਕਾਰ ਕੀਤਾ ਜਾ ਸਕਦਾ ਹੈ ਕਿਉਂਕਿ ਉਹ ਬਨਾਰਸ ਤੋਂ ਦੂਰ ਹੋਣਗੇ।


 


ਇਹ ਵੀ ਪੜ੍ਹੋ: YouTube ਵੀਡੀਓ ਵੇਖ ਕਰਵਾਉਣ ਲੱਗਾ ਪਤਨੀ ਦੀ ਡਿਲੀਵਰੀ, ਬੱਚੇ ਦੀ ਮੌਤ, ਪਤਨੀ ਗੰਭੀਰ


ਇਹ ਵੀ ਪੜ੍ਹੋ: ਮੌਤ ਦਾ ਖਤਰਾ 70 ਫੀਸਦੀ ਘਟਾਓ, ਰੋਜ਼ਾਨਾ ਕਰੋ ਸਿਰਫ ਇਹ ਕੰਮ, ਨਵੇਂ ਅਧਿਐਨ 'ਚ ਖ਼ੁਲਾਸਾ


ਇਹ ਵੀ ਪੜ੍ਹੋ: ਬਹੁਤੇ ਲੋਕ ਨਹੀਂ ਜਾਣਦੇ ਗੁੜ ਖਾਣ ਦੇ ਫਾਇਦੇ, ਸਿਹਤਮੰਦ ਦੇ ਨਾਲ ਹੀ ਖੂਬਸੂਰਤੀ ਵੀ ਵਧਾਉਂਦਾ


ਇਹ ਵੀ ਪੜ੍ਹੋ: ਸੰਤਰਾ, ਕੇਲਾ ਅਤੇ ਸੇਬ ਖਾਂਦੇ ਸਮੇਂ ਨਾ ਕਰੋ ਇਹ ਵੱਡੀ ਗਲਤੀ, ਜਾਣੋ ਇਨ੍ਹਾਂ ਨੂੰ ਖਾਣ ਦਾ ਸਹੀ ਤਰੀਕਾ