Punjab News: ਸਿੱਖ ਜਥੇਬੰਦੀਆਂ ਦੇ ਰੋਹ ਨੂੰ ਵੇਖਦਿਆਂ ਭਗਵੰਤ ਮਾਨ ਸਰਕਾਰ ਨੇ ਬੇਅਦਬੀ ਤੇ ਫਾਇਰਿੰਗ ਕਾਂਡ ਸਬੰਧੀ ਜਾਂਚ ਵਿੱਚ ਤੇਜ਼ੀ ਲਿਆਂਦੀ ਹੈ। ਸੂਤਰਾਂ ਮੁਤਾਬਕ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਸਰਕਾਰ ਬੇਅਦਬੀ ਤੇ ਗੋਲੀ ਕਾਂਡ ਸਬੰਧੀ ਜਾਂਚ ਛੇਤੀ ਤੋਂ ਛੇਤੀ ਮੁਕੰਮਲ ਕਰਕੇ ਨਿਆ ਦਿਵਾਉਣਾ ਚਾਹੁੰਦੀ ਹੈ। 



ਇਸੇ ਤਹਿਤ ਹੀ ਅਕਾਲੀ-ਭਾਜਪਾ ਸਰਕਾਰ ਸਮੇਂ ਵਾਪਰੇ ਕੋਟਕਪੂਰਾ ਪੁਲਿਸ ਗੋਲੀ ਕਾਂਡ ਦੀ ਜਾਂਚ ਦੇ ਮਾਮਲੇ ਵਿੱਚ ਵਧੀਕ ਡੀਜੀਪੀ ਐਲਕੇ ਯਾਦਵ ਦੀ ਅਗਵਾਈ ਹੇਠਲੀ ਸਿਟ ਵੱਲੋਂ ਇੱਕ ਆਈਏਐਸ ਤੇ ਤਿੰਨ ਆਈਪੀਐਸ ਅਧਿਕਾਰੀ ਤਲਬ ਕੀਤੇ ਗਏ ਹਨ। ਸੂਤਰਾਂ ਮੁਤਾਬਕ ਸਿਟ ਵੱਲੋਂ ਇਨ੍ਹਾਂ ਅਧਿਕਾਰੀਆਂ ਤੋਂ ਸੋਮਵਾਰ ਨੂੰ ਚੰਡੀਗੜ੍ਹ ਵਿੱਚ ਪੁੱਛ-ਪੜਤਾਲ ਕੀਤੀ ਜਾਵੇਗੀ।



ਸੂਤਰਾਂ ਮੁਤਾਬਕ ਵਿਸ਼ੇਸ਼ ਜਾਂਚ ਟੀਮ ਨੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਨਾਲ ਸਕੱਤਰ ਵਜੋਂ ਤਾਇਨਾਤ ਰਹੇ ਆਈਏਐਸ ਅਧਿਕਾਰੀ ਗਗਨਦੀਪ ਸਿੰਘ ਬਰਾੜ, ਸਾਬਕਾ ਡੀਜੀਪੀ ਇਕਬਾਲਪ੍ਰੀਤ ਸਿੰਘ ਸਹੋਤਾ, ਰੋਹਿਤ ਚੌਧਰੀ ਤੇ ਸਾਬਕਾ ਡੀਆਈਜੀ ਰਣਬੀਰ ਸਿੰਘ ਖੱਟੜਾ ਨੂੰ ਪੁੱਛ-ਪੜਤਾਲ ਲਈ ਬੁਲਾਇਆ ਹੈ। ਸਿਟ ਨੇ ਕੁਝ ਦਿਨ ਪਹਿਲਾਂ ਹੀ ਫਰੀਦਕੋਟ ਦੀ ਸਬੰਧਤ ਅਦਾਲਤ ਵਿੱਚ ਦੋਸ਼ ਪੱਤਰ ਪੇਸ਼ ਕਰਦਿਆਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਤੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਸਮੇਤ ਹੋਰਾਂ ਦੇ ਨਾਮ ਦੋਸ਼ੀਆਂ ਦੀ ਸੂਚੀ ਵਿੱਚ ਦਰਜ ਕੀਤੇ ਸਨ। 



ਦਰਅਸਲ ਅਕਾਲੀ-ਭਾਜਪਾ ਸਰਕਾਰ ਦੇ ਸਮੇਂ ਸਹੋਤਾ ਦੀ ਅਗਵਾਈ ਹੇਠ ਸਿਟ ਦਾ ਗਠਨ ਕੀਤਾ ਗਿਆ ਸੀ। ਆਰਐਸ ਖਟੜਾ ਵੀ ਇਸ ਜਾਂਚ ਨਾਲ ਜੁੜੇ ਰਹੇ ਹਨ। ਇਸੇ ਤਰ੍ਹਾਂ ਗਗਨਦੀਪ ਸਿੰਘ ਬਰਾੜ ਮੁੱਖ ਮੰਤਰੀ ਦਫ਼ਤਰ ਵਿੱਚ ਤਾਇਨਾਤ ਸਨ। ਇਸ ਕਰਕੇ ਇਨ੍ਹਾਂ ਅਧਿਕਾਰੀਆਂ ਤੋਂ ਕਈ ਤੱਥਾਂ ਬਾਰੇ ਪੁਸ਼ਟੀ ਕੀਤੀ ਜਾਣੀ ਹੈ। 


ਦੱਸ ਦਈਏ ਕਿ ਸਾਲ 2015 ਵਿੱਚ ਜਦੋਂ ਫਰੀਦਕੋਟ ਜ਼ਿਲ੍ਹੇ ਦੇ ਪਿੰਡ ਬਰਗਾੜੀ ਵਿੱਚ ਬੇਅਦਬੀ ਦੀ ਘਟਨਾ ਵਾਪਰੀ ਸੀ ਤਾਂ ਇਸ ਦੇ ਰੋਸ ਵਜੋਂ ਕੋਟਕਪੂਰਾ ਚੌਕ ਵਿੱਚ ਪ੍ਰਦਰਸ਼ਨ ਕਰ ਰਹੇ ਲੋਕਾਂ ’ਤੇ ਪੁਲਿਸ ਵੱਲੋਂ ਲਾਠੀਚਾਰਜ ਤੇ ਗੋਲੀਆਂ ਚਲਾਈਆਂ ਗਈਆਂ ਸਨ। ਇਸ ਦੌਰਾਨ ਕਈ ਵਿਅਕਤੀ ਜ਼ਖਮੀ ਹੋ ਗਏ ਸਨ। ਇਸੇ ਤਰ੍ਹਾਂ ਬਹਿਬਲ ਕਲਾਂ ਵਿੱਚ ਪੁਲਿਸ ਵੱਲੋਂ ਚਲਾਈ ਗਈ ਗੋਲੀ ਨਾਲ ਦੋ ਵਿਅਕਤੀਆਂ ਦੀ ਮੌਤ ਹੋ ਗਈ ਸੀ। ਇਸ ਮਾਮਲੇ ਦੀ ਜਾਂਚ ਜਾਰੀ ਹੈ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।









ਇਹ ਵੀ ਪੜ੍ਹੋ : ਵਿਆਹ ਤੋਂ ਬਾਅਦ ਕੈਨੇਡਾ ਜਾ ਲੜਕੀ ਨੇ ਸਬੰਧ ਬਣਾਉਣ ਤੋਂ ਕੀਤਾ ਇਨਕਾਰ, ਮਾਮਲਾ ਪਹੁੰਚਿਆ ਹਾਈਕੋਰਟ, ਅਦਾਲਤ ਨੇ ਦਿੱਤਾ ਸਖਤ ਆਦੇਸ਼


ਇਹ ਵੀ ਪੜ੍ਹੋ :ਪੰਜਾਬ ਦੀਆਂ ਜੇਲ੍ਹਾਂ 'ਚ ਗੈਂਗਵਾਰ ਦਾ ਖਤਰਾ, ਦੋ ਬਦਮਾਸ਼ਾਂ ਦੇ ਕਤਲ ਮਗਰੋਂ ਹਾਈ ਅਲਰਟ ਜਾਰੀ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


 


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ