Punjab News: ਪੰਜਾਬ ਸਰਕਾਰ ਵੱਲੋਂ ਪੰਚਾਇਤਾਂ ਭੰਗ ਕਰਨ ਮਗਰੋਂ ਵਿੱਤੀ ਲੈਣ-ਦੇਣ ’ਤੇ ਰੋਕ ਲਾ ਦਿੱਤੀ ਗਈ ਹੈ। ਇਸ ਨਾਲ ਪਿੰਡਾਂ ਵਿੱਚ ਚੱਲ ਰਹੇ ਵਿਕਾਸ ਕੰਮ ਠੱਪ ਹੋਣ ਦਾ ਡਰ ਹੈ। ਵਿੱਤੀ ਲੈਣ-ਦੇਣ 'ਤੇ ਰੋਕ ਮਗਰੋਂ ਪੰਚਾਇਤਾਂ ਕਸੂਤੀਆਂ ਫਸ ਗਈਆਂ ਹਨ। ਪੰਚਾਇਤਾਂ ਵੱਲੋਂ ਪਿੰਡਾਂ ਵਿੱਚ ਵਿਕਾਸ ਕਾਰਜ ਕਰਾਏ ਜਾ ਰਹੇ ਸਨ ਪਰ ਹੁਣ ਵਿੱਤੀ ਲੈਣ-ਦੇਣ 'ਤੇ ਰੋਕ ਕਰਕੇ ਸਵਾਲ ਖੜ੍ਹਾ ਹੋ ਗਿਆ ਹੈ ਕਿ ਇਸ ਲਈ ਅਦਾਇਗੀ ਕਿਵੇਂ ਕੀਤੀ ਜਾਏਗੀ।
ਇਸ ਕਰਕੇ ਪੰਚਾਇਤਾਂ ਅੰਦਰ ਵੀ ਰੋਸ ਵਧ ਗਿਆ ਹੈ। ਸਰਪੰਚ ਯੂਨੀਅਨ ਪੰਜਾਬ ਦੇ ਪ੍ਰਧਾਨ ਰਵਿੰਦਰ ਸਿੰਘ ਨੇ ਕਿਹਾ ਹੈ ਕਿ ਸਰਕਾਰ ਨੇ ਗ਼ਲਤ ਤਰੀਕੇ ਨਾਲ ਪੰਚਾਇਤਾਂ ਨੂੰ ਭੰਗ ਕੀਤਾ ਹੈ। ਇਸ ਕਰਕੇ ਉਹ ਅਦਾਲਤ ਵਿੱਚ ਇਸ ਫ਼ੈਸਲੇ ਨੂੰ ਚੁਣੌਤੀ ਦੇਣਗੇ। ਉਨ੍ਹਾਂ ਕਿਹਾ ਕਿ ਪੰਚਾਇਤਾਂ ਭੰਗ ਕੀਤੇ ਜਾਣ ਨਾਲ ਦੇਣਦਾਰੀਆਂ ਫਸ ਗਈਆਂ ਹਨ ਜਿਸ ਨਾਲ ਕੰਮ ਕਰਾਉਣ ਵਾਲੇ ਸਰਪੰਚਾਂ ਨੂੰ ਮੁਸ਼ਕਲ ਖੜ੍ਹੀ ਹੋ ਗਈ ਹੈ।
ਦਰਅਸਲ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੇ ਸਮੂਹ ਗਰਾਮ ਪੰਚਾਇਤਾਂ, ਪੰਚਾਇਤ ਸਮਿਤੀਆਂ ਤੇ ਜ਼ਿਲ੍ਹਾ ਪ੍ਰੀਸ਼ਦਾਂ ਨੂੰ ਭੰਗ ਕਰ ਦਿੱਤਾ ਹੈ ਤੇ 31 ਦਸੰਬਰ ਤੱਕ ਪੰਚਾਇਤੀ ਸੰਸਥਾਵਾਂ ਦੀਆਂ ਚੋਣਾਂ ਕਰਾਈਆਂ ਜਾਣੀਆਂ ਹਨ। ਪੰਚਾਇਤ ਵਿਭਾਗ ਨੇ ਸਮੂਹ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰਾਂ ਨੂੰ ਪੱਤਰ ਜਾਰੀ ਕਰ ਦਿੱਤਾ ਹੈ ਕਿ ਅਗਲੇ ਹੁਕਮਾਂ ਤੱਕ ਪੰਚਾਇਤੀ ਸੰਸਥਾਵਾਂ ਵਿੱਚ ਸਾਰੇ ਵਿੱਤੀ ਲੈਣ-ਦੇਣ ਬੰਦ ਕਰ ਦਿੱਤੇ ਜਾਣ ਤੇ ਉਨ੍ਹਾਂ ’ਤੇ ਸਪੱਸ਼ਟ ਰੂਪ ਵਿਚ ਰੋਕ ਲਾ ਦਿੱਤੀ ਹੈ। ਗਰਾਮ ਪੰਚਾਇਤਾਂ ਕੋਲ ਵਿਕਾਸ ਕੰਮਾਂ ਲਈ ਆਈ ਗਰਾਂਟ ਹੁਣ ਵਰਤੀ ਨਹੀਂ ਜਾ ਸਕੇਗੀ।
ਇਨ੍ਹਾਂ ਭੰਗ ਕੀਤੀਆਂ ਪੰਚਾਇਤਾਂ ਦੀ ਥਾਂ ਹੁਣ 14 ਅਗਸਤ ਤੱਕ ਪ੍ਰਬੰਧਕ/ਪ੍ਰਸ਼ਾਸਕ ਲਗਾਏ ਜਾਣੇ ਹਨ। ਪ੍ਰਬੰਧਕਾਂ ਨੂੰ ਵਿੱਤੀ ਲੈਣ-ਦੇਣ ਦੀ ਇਜਾਜ਼ਤ ਦੇਣ ਬਾਰੇ ਆਉਂਦੇ ਦਿਨਾਂ ਵਿੱਚ ਫ਼ੈਸਲਾ ਲਿਆ ਜਾਵੇਗਾ। ਪੰਜਾਬ ਵਿੱਚ ਇਨ੍ਹਾਂ ਹੁਕਮਾਂ ਮਗਰੋਂ ਭਾਜੜ ਮੱਚ ਗਈ ਹੈ ਕਿਉਂਕਿ ਸਰਪੰਚਾਂ ਨੇ ਜਿਹੜੇ ਵਿਕਾਸ ਕੰਮ ਕਰਾਏ ਹਨ, ਉਨ੍ਹਾਂ ਦੀਆਂ ਅਦਾਇਗੀਆਂ ਫ਼ਰਮਾਂ ਨੂੰ ਕੀਤੀਆਂ ਜਾਣੀਆਂ ਹਨ। ਮੈਟੀਰੀਅਲ ਸਪਲਾਈ ਕਰਨ ਵਾਲੀਆਂ ਫ਼ਰਮਾਂ ਨੂੰ ਤੌਖਲਾ ਖੜ੍ਹਾ ਹੋ ਗਿਆ ਹੈ ਕਿਤੇ ਉਨ੍ਹਾਂ ਦਾ ਪੈਸਾ ਫਸ ਹੀ ਨਾ ਜਾਵੇ।
ਇਹ ਵੀ ਪੜ੍ਹੋ: Punjab News: ਪੰਜਾਬ ਯੂਥ ਕਾਂਗਰਸ ਦੋਫਾੜ! ਮੋਹਿਤ ਮਹਿੰਦਰਾ ਨੂੰ ਪ੍ਰਧਾਨ ਬਣਾਉਂਦਿਆਂ ਹੀ ਪਾਰਟੀ ’ਚ ਬਗਾਵਤ
ਦਰਅਸਲ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੇ ਤਾੜਨਾ ਕੀਤੀ ਹੈ ਕਿ ਜੇਕਰ ਵਿੱਤੀ ਲੈਣ-ਦੇਣ ’ਤੇ ਰੋਕ ਸਬੰਧੀ ਹਦਾਇਤਾਂ ਦੀ ਪਾਲਣਾ ਨਾ ਕੀਤੀ ਗਈ ਤਾਂ ਤੁਰੰਤ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ। ਵੱਖਰੇ ਸੁਨੇਹੇ ਰਾਹੀਂ ਪੰਚਾਇਤ ਵਿਭਾਗ ਦੇ ਸੀਨੀਅਰ ਅਫ਼ਸਰਾਂ ਨੇ ਕਿਹਾ ਹੈ ਕਿ ਜੇਕਰ ਕਿਸੇ ਅਧਿਕਾਰੀ ਜਾਂ ਮੁਲਾਜ਼ਮ ਨੇ ਇਨ੍ਹਾਂ ਹਦਾਇਤਾਂ ਦੇ ਜਾਰੀ ਹੋਣ ਮਗਰੋਂ ਕਿਸੇ ਵੀ ਤਰ੍ਹਾਂ ਦੀ ਅਦਾਇਗੀ ਜਾਂ ਫਿਰ ਬੈਕ ਡੇਟ ਵਿੱਚ ਕੋਈ ਵਿੱਤੀ ਲੈਣ-ਦੇਣ ਦੀ ਕੋਸ਼ਿਸ਼ ਕੀਤੀ ਤਾਂ ਉਸ ਲਈ ਸਬੰਧਤ ਅਧਿਕਾਰੀ ਤੇ ਮੁਲਾਜ਼ਮ ਜ਼ਿੰਮੇਵਾਰ ਹੋਣਗੇ।
ਇਹ ਵੀ ਪੜ੍ਹੋ: Punjab news: ਆਮ ਆਦਮੀ ਕਲੀਨਿਕਾਂ ਨੇ ਬਣਾਇਆ ਰਿਕਰਾਡ! 44 ਲੱਖ ਤੋਂ ਵੱਧ ਲੋਕਾਂ ਨੇ ਕਰਵਾਇਆ ਇਲਾਜ, 20 ਲੱਖ ਮੁਫ਼ਤ ਟੈਸਟ