Farmers Protst: ਦੇਸ਼ ਦੇ ਤੀਜੀ ਵਾਰ ਪ੍ਰਧਾਨ ਮੰਤਰੀ ਬਣੇ ਨਰਿੰਦਰ ਮੋਦੀ ਖਿਲਾਫ ਕਿਸਾਨ ਡਟੇ ਰਹਿਣਗੇ। ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਤੇ ਹੋਰ ਮੰਗਾਂ ਨੂੰ ਲੈ ਕੇ ਹਰਿਆਣਾ ਦੀਆਂ ਹੱਦਾਂ ਸ਼ੰਭੂ ਤੇ ਖਨੌਰੀ ਉਪਰ ਧਰਨਿਆਂ ਨੂੰ ਹੋਰ ਮਜਬੂਤ ਕੀਤਾ ਜਾਏਗਾ। ਇਸ ਲਈ ਕਿਸਾਨ ਜਥੇਬੰਦੀਆਂ ਨੇ ਰਣਨੀਤੀ ਬਣਾ ਲਈ ਹੈ। ਇਸ ਤਹਿਤ ਅਗਲੇ ਦਿਨਾਂ ਵਿੱਚ ਵੱਡੀ ਗਿਣਤੀ ਕਿਸਾਨ ਮੋਰਚਿਆਂ ਵੱਲ ਕੂਚ ਕਰਨਗੇ।
ਇਸ ਸਬੰਧੀ ਜਲੰਧਰ ਦੇ ਕਸਬੇ ਸ਼ਾਹਕੋਟ ਵਿੱਚ ਕਿਸਾਨਾਂ ਦੀ ਹੋਈ ਮੀਟਿੰਗ ਵਿੱਚ ਫੈਸਲਾ ਕੀਤਾ ਗਿਆ ਹੈ ਕਿ ਉਹ 20 ਜੂਨ ਨੂੰ ਸ਼ੰਭੂ ਬਾਰਡਰ ਲਈ ਰਵਾਨਾ ਹੋਣਗੇ। ਕਿਸਾਨ ਆਗੂ ਜਸਬੀਰ ਸਿੰਘ ਨੇ ਦੱਸਿਆ ਕਿ ਸ਼ਾਹਕੋਟ ਦੇ ਗੁਰਦੁਆਰਾ ਸਾਹਿਬ ਵਿੱਚ ਮੀਟਿੰਗ ਹੋਈ। ਮੀਟਿੰਗ ਵਿੱਚ ਮੁੱਖ ਤੌਰ ’ਤੇ ਲੋਕਾਂ ਵੱਲੋਂ ਦਿੱਤੇ ਫੰਡਾਂ ਦੀ ਵਰਤੋਂ ਤੇ ਭਵਿੱਖ ਦੀ ਰਣਨੀਤੀ ਬਾਰੇ ਚਰਚਾ ਕੀਤੀ ਗਈ।
ਕਿਸਾਨ ਲੀਡਰ ਜਸਬੀਰ ਸਿੰਘ ਨੇ ਕਿਹਾ ਕਿ ਸ਼ੰਭੂ ਸਰਹੱਦ 'ਤੇ ਚੱਲ ਰਹੇ ਕਿਸਾਨਾਂ ਦੇ ਧਰਨੇ ਨੂੰ ਹੋਰ ਮਜ਼ਬੂਤ ਕਰਨ ਦੀਆਂ ਤਿਆਰੀਆਂ ਨੂੰ ਲੈ ਕੇ ਵੀ ਗੱਲਬਾਤ ਹੋਈ। ਉਨ੍ਹਾਂ ਨੇ ਕਿਹਾ ਕਿ 20 ਜੂਨ ਨੂੰ ਫਿਰ ਤੋਂ ਜਲੰਧਰ ਤੇ ਆਸਪਾਸ ਦੇ ਜ਼ਿਲ੍ਹਿਆਂ ਤੋਂ ਵੱਖ-ਵੱਖ ਜਥੇ ਸ਼ੰਭੂ ਬਾਰਡਰ ਲਈ ਰਵਾਨਾ ਹੋਣਗੇ। ਇਹ ਧਰਨਾ ਉਦੋਂ ਤੱਕ ਜਾਰੀ ਰਹੇਗਾ ਜਦੋਂ ਤੱਕ ਕੇਂਦਰ ਸਰਕਾਰ ਮੰਗਾਂ ਨਹੀਂ ਮੰਨਦੀ।
ਕਿਸਾਨ ਆਗੂ ਸਲਵਿੰਦਰ ਸਿੰਘ ਨੇ ਕਿਹਾ ਕਿ ਸ਼ੰਭੂ ਸਰਹੱਦ 'ਤੇ ਸਾਂਝੇ ਧਰਨੇ ਨੂੰ ਲਗਪਗ ਚਾਰ ਮਹੀਨੇ ਬੀਤ ਚੁੱਕੇ ਹਨ ਤੇ ਕਿਸਾਨ ਹਰ ਤਰ੍ਹਾਂ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਦੇ ਹੋਏ ਇਸ ਧਰਨੇ ਨੂੰ ਬੜੀ ਹੀ ਸੁਚੱਜੇ ਢੰਗ ਨਾਲ ਚਲਾ ਰਹੇ ਹਨ। ਸਾਰੇ ਜ਼ਿਲ੍ਹਿਆਂ ਵਿੱਚ ਮੁੱਖ ਤੌਰ ’ਤੇ ਫ਼ਸਲਾਂ ਤੇ ਝੋਨੇ ਦੀ ਕਟਾਈ ਨੂੰ ਧਿਆਨ ਵਿੱਚ ਰੱਖਦਿਆਂ ਵਿਊਂਤਬੰਦੀ ਕੀਤੀ ਗਈ ਸੀ ਤਾਂ ਜੋ ਫਰੰਟ ਨੂੰ ਸੁਚਾਰੂ ਢੰਗ ਨਾਲ ਚਲਾਇਆ ਜਾ ਸਕੇ।
ਨੋਟ : ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।