ਬਠਿੰਡਾ: ਕਿਸਾਨਾਂ ਤੋਂ ਬਾਅਦ ਹੁਣ ਖੇਤਾਂ ਵਿੱਚ ਕੰਮ ਕਰਦੇ ਮਜ਼ਦੂਰਾਂ ਨੇ ਵੀ ਪੰਜਾਬ ਤੇ ਕੇਂਦਰ ਸਰਕਾਰ ਖਿਲਾਫ ਝੰਡਾ ਚੁੱਕ ਲਿਆ ਹੈ। ਅੱਜ ਪੰਜਾਬ ਖੇਤ ਮਜ਼ਦੂਰ ਸਭਾ ਨੇ ਬਠਿੰਡਾ ਦੀ ਦਾਣਾ ਮੰਡੀ 'ਚ ਰੈਲੀ ਕੀਤੀ। ਰੈਲੀ ਵਿੱਚ ਵੱਡੀ ਗਿਣਤੀ ਮਜ਼ਦੂਰਾਂ ਦੇ ਨਾਲ ਔਰਤਾਂ ਨੇ ਵੀ ਸ਼ਮੂਲੀਅਤ ਕੀਤੀ।ਇਹ ਵੀ ਪੜ੍ਹੋ: Aamir Khan ਦੀਆਂ ਇਹ ਫਲੌਪ ਫ਼ਿਲਮਾਂ ਦੇਖ ਫੜ੍ਹ ਲਵੋਗੇ ਸਿਰ, ਇੱਕ ਲਈ ਖੁਦ ਸਾਹਮਣੇ ਆ ਮੰਗੀ ਸੀ ਮੁਆਫੀ



ਪੰਜਾਬ ਖੇਤ ਮਜ਼ਦੂਰ ਸਭਾ ਦੀ ਰੈਲੀ ਵਿੱਚ ਪੰਜਾਬ ਤੇ ਕੇਂਦਰ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਗਿਆ। ਮਜ਼ਦੂਰ ਲੀਡਰਾਂ ਨੇ ਕਿਹਾ ਹੈ ਕਿ ਜਿੱਥੇ ਪੰਜਾਬ ਸਰਕਾਰ ਖੇਤ ਮਜ਼ਦੂਰਾਂ ਦੇ ਹੱਕ ਨਹੀਂ ਦੇ ਰਹੀ, ਉੱਥੇ ਹੀ ਕੇਂਦਰ ਦੀ ਮੋਦੀ ਸਰਕਾਰ ਵੀ ਵਿਤਕਰੇਬਾਜ਼ੀ ਕਰ ਕੇ ਖੇਤ ਮਜ਼ਦੂਰਾਂ ਨਾਲ ਧੱਕੇਸ਼ਾਹੀ ਕਰ ਰਹੀ ਹੈ।ਇਹ ਵੀ ਪੜ੍ਹੋ: ਆਪਣੀ ਨਵੀਂ ਕਾਰ ਨੂੰ ਬਣਾਓ ਇਕਦਮ ਫਿੱਟ, ਲੰਬੇ ਸਮੇਂ ਤੱਕ ਮੇਂਟਨੈੱਸ ਦੇ ਖਰਚੇ ਤੋਂ ਵੀ ਬਚੋ

ਮਜ਼ਦੂਰ ਲੀਡਰਾਂ ਨੇ ਮੰਗ ਕੀਤੀ ਕਿ ਖੇਤ ਮਜ਼ਦੂਰਾਂ ਦੇ ਬਣਦੇ ਹੱਕ ਦਿੱਤੇ ਜਾਣ ਤੇ ਜੋ ਲਾਭਪਾਤਰੀ ਸਕੀਮਾਂ ਮਜ਼ਦੂਰਾਂ ਦੇ ਹੱਕ ਵਿੱਚ ਹਨ, ਉਨ੍ਹਾਂ ਨੂੰ ਤੁਰੰਤ ਲਾਗੂ ਕੀਤਾ ਜਾਵੇ। ਉਨ੍ਹਾਂ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਆਉਂਦੇ ਦਿਨਾਂ ਵਿੱਚ ਮਜ਼ਦੂਰਾਂ ਦੀਆਂ ਮੰਗਾਂ ਨਾ ਮੰਨੀਆਂ ਗਈਆਂ ਤਾਂ ਸੰਘਰਸ਼ ਹੋਰ ਤੇਜ਼ ਕੀਤਾ ਜਾਵੇਗਾ।ਇਹ ਵੀ ਪੜ੍ਹੋ:ਇੰਤਜ਼ਾਰ ਖ਼ਤਮ! OnePlus ਦੀ ਸ਼ਾਨਦਾਰ ਘੜੀ 23 ਮਾਰਚ ਨੂੰ ਭਾਰਤ ਵਿੱਚ ਲਾਂਚ, ਜਾਣੋ ਖਾਸੀਅਤ


ਦੱਸ ਦਈਏ ਕਿ ਪਿਛਲੇ ਕਾਫੀ ਸਮੇਂ ਤੋਂ ਕਿਸਾਨ ਅੰਦੋਲਨ ਦੀ ਹਮਾਇਤ ਵਿੱਚ ਮਜ਼ਦੂਰ ਵੀ ਡਟੇ ਹੋਏ ਹਨ। ਹੁਣ ਮਜ਼ਦੂਰਾਂ ਨੇ ਆਪਣੀਆਂ ਮੰਗਾਂ ਮਨਾਉਣ ਲਈ ਵੀ ਸੰਘਰਸ਼ ਦਾ ਰਾਹ ਅਪਣਾ ਲਿਆ ਹੈ। ਇਹ ਵੀ ਅਹਿਮ ਹੈ ਕਿ ਦੇਸ਼ ਵਿੱਚ ਮਜ਼ਦੂਰਾਂ ਦੀ ਗਿਣਤੀ ਕਿਸਾਨਾਂ ਨਾਲੋਂ ਵੀ ਵੱਧ ਹੈ। ਇਸ ਲਈ ਸਿਆਸੀ ਪਾਰਟੀਆਂ ਨੂੰ ਮੁਸੀਬਤਾਂ ਦਾ ਸਾਹਮਣਾ ਕਰਨਾ ਪੈ ਸਕਦਾ ਹੈ।


 


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ