ਚੰਡੀਗੜ੍ਹ: ਚਾਰ ਦਿਨ ਕੋਈ ਨਵਾਂ ਕੇਸ ਸਾਹਮਣੇ ਨਾ ਆਉਣ ਤੋਂ ਬਾਅਦ ਚੰਡੀਗੜ੍ਹ 'ਚ ਕੋਰੋਨਾਵਾਇਰਸ ਦੇ ਹੌਟਸਪੋਟ ਬਣੇ ਸਕੈਟਰ 26 ਦੀ ਬਾਪੂਧਾਮ ਕੋਲੋਨੀ 'ਚ ਸੋਮਵਾਰ ਸਵੇਰੇ ਪੰਜ ਨਵੇਂ ਕੇਸ ਸਾਹਮਣੇ ਆਏ ਹਨ। ਇਨ੍ਹਾਂ ਪੰਜ ਨਵੇਂ ਮਰੀਜ਼ਾਂ 'ਚ ਤਿੰਨ ਮਹਿਲਾਵਾਂ ਸ਼ਾਮਲ ਹਨ ਜਿਨ੍ਹਾਂ ਦੀ ਉਮਰ 10, 29 ਤੇ 60 ਸਾਲ ਹੈ। ਇਸ ਤੋਂ ਇਲਾਵਾ 26 ਅਤੇ 48 ਸਾਲਾ ਦੋ ਪੁਰਸ਼ ਵੀ ਕੋਰੋਨਾ ਨਾਲ ਸੰਕਰਮਿਤ ਟੈਸਟ ਕੀਤੇ ਗਏ ਹਨ। ਇਸ ਦੇ ਨਾਲ ਹੀ ਸ਼ਹਿਰ ਦੀ ਕੋਰੋਨਾਵਾਇਰਸ ਕੇਸਾਂ ਦੀ ਗਿਣਤੀ ਵਧਕੇ 196 ਹੋ ਗਈ ਹੈ। ਇਹ ਵੀ ਪੜ੍ਹੋ: ਕੀ 'Youtube' ਤੇ ਕੋਰੋਨਾ ਬਾਰੇ ਜਾਣਕਾਰੀ ਸਹੀ? ਖੋਜ 'ਚ ਵੱਡਾ ਖੁਲਾਸਾ ਖੁਸ਼ਖਬਰੀ! ਪੰਜਾਬ ਦੀਆਂ ਸੜਕਾਂ 'ਤੇ ਆਵਾਜਾਈ ਫੜੇਗੀ ਪੰਜਾਬੀ 'ਚ ਤਾਜ਼ਾ ਖਬਰਾਂ ਪੜ੍ਹਨ ਲਈ ਏਬੀਪੀ ਸਾਂਝਾ ਦੀ ਐਪ ਹੁਣੇ ਕਰੋ ਡਾਊਨਲੋਡ