Bikram Majithia PC: ਜ਼ਮਾਨਤ ਮਿਲਣ ਮਗਰੋਂ ਮੀਡੀਆ ਸਾਹਮਣੇ ਆਏ ਮਜੀਠੀਆ, ਕਾਂਗਰਸ 'ਤੇ ਤਿੱਖੇ ਵਾਰ
ਨਸ਼ਾ ਤਸਕਰੀ ਕੇਸ ਵਿੱਚ ਹਾਈਕੋਰਟ ਤੋਂ ਜ਼ਮਾਨਤ ਮਿਲਣ ਮਗਰੋਂ ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ ਅੱਜ ਮੀਡੀਆ ਸਾਹਮਣੇ ਆਏ। ਉਨ੍ਹਾਂ ਕਾਂਗਰਸ ਉੱਪਰ ਇਲਜ਼ਾਮਾਂ ਦੀ ਝੜੀ ਲਾਈ।
ਚੰਡੀਗੜ੍ਹ: ਨਸ਼ਾ ਤਸਕਰੀ ਕੇਸ ਵਿੱਚ ਹਾਈਕੋਰਟ ਤੋਂ ਜ਼ਮਾਨਤ ਮਿਲਣ ਮਗਰੋਂ ਸਾਬਕਾ ਅਕਾਲੀ ਮੰਤਰੀ ਬਿਕਰਮ ਮਜੀਠੀਆ ਅੱਜ ਮੀਡੀਆ ਸਾਹਮਣੇ ਆਏ। ਉਨ੍ਹਾਂ ਕਾਂਗਰਸ ਉੱਪਰ ਇਲਜ਼ਾਮਾਂ ਦੀ ਝੜੀ ਲਾਉਂਦਿਆਂ ਕਿਹਾ ਕਿ ਉਨ੍ਹਾਂ ਨੂੰ ਫਸਾਉਣ ਲਈ ਮੁੱਖ ਮੰਤਰੀ ਚਰਨਜੀਤ ਚੰਨੀ, ਗ੍ਰਹਿ ਮੰਤਰੀ ਸੁਖਜਿੰਦਰ ਰੰਧਾਵਾ ਤੇ ਵਿਧਾਇਕ ਜ਼ਾਰਾ ਨੇ ਪੂਰਾ ਜ਼ੋਰ ਲਾਇਆ ਹੋਇਆ ਸੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕਾਨੂੰਨ ਦੀਆਂ ਧੱਜੀਆਂ ਉਡਾਈਆਂ ਗਈਆਂ ਹਨ।
ਉਨ੍ਹਾਂ ਕਿਹਾ ਕਿ ਮੈਂ ਹਮੇਸ਼ਾ ਕਾਨੂੰਨ ਦਾ ਸਤਿਕਾਰ ਕੀਤਾ ਹੈ। ਮੇਰਾ 9 ਸਾਲ ਪਹਿਲਾਂ ਜੋ ਸਟੈਂਡ ਸੀ, ਅੱਜ ਵੀ ਉਹੀ ਹੈ। ਸਰਕਾਰ ਨਾਲ ਲੜਨਾ ਬਹੁਤ ਔਖਾ ਹੈ। ਉਨ੍ਹਾਂ ਕਿਹਾ ਕਿ ਸਭ ਤੋਂ ਪਹਿਲਾਂ ਪਰਮਾਤਮਾ ਦਾ ਸ਼ੁਕਰਾਨਾ ਕਰਦਾ ਹਾਂ ਜਿਨ੍ਹਾਂ ਕਿਰਪਾ ਕੀਤੀ ਹੈ। ਲੱਖਾਂ ਲੋਕਾਂ ਨੇ ਮੇਰੇ ਲਈ ਅਰਦਾਸ ਕੀਤੀ ਹੈ। ਉਨ੍ਹਾਂ ਅਫਸਰਾਂ ਦਾ ਵੀ ਧੰਨਵਾਦ ਜਿਨ੍ਹਾਂ ਨੇ ਸੱਚ ਦਾ ਸਾਥ ਦਿੰਦੇ ਹੋਏ ਮੇਰੇ ਖਿਲਾਫ ਜਾਣ ਤੋਂ ਇਨਕਾਰ ਕਰ ਦਿੱਤਾ।
ਮਜੀਠੀਆ ਨੇ ਦਾਅਵਾ ਕੀਤਾ ਕਿ ਉਹ ਕਿਤੇ ਵੀ ਨਹੀਂ ਗਏ ਸੀ। ਉਹ ਇੱਥੇ ਹੀ ਸੀ ਤੇ ਉਨ੍ਹਾਂ ਨੂੰ ਵੀ ਪਤਾ ਸੀ। ਉਨ੍ਹਾਂ ਕਿਹਾ ਕਿ ਇਹ ਹੱਕ ਸੱਚ ਦੀ ਜਿੱਤ ਹੈ। ਮਜੀਠੀਆ ਨੇ ਨਵਜੋਤ ਸਿੱਧੂ ਉੱਪਰ ਹਮਲਾ ਕਰਦਿਆਂ ਕਿਹਾ ਕਿ ਠੋਕੋ ਤਾਲੀ ਦੇ ਤਾਂ ਹੋਸ਼ ਹੀ ਉੱਡ ਗਏ ਹਨ।
ਇਹ ਵੀ ਪੜ੍ਹੋ: ਕਾਰਾਂ ਤੇ ਪੈਟਰੋਲ ਪੰਪ ਲੁੱਟਣ ਵਾਲੇ ਇੰਟਰ ਸਟੇਟ ਗੈਂਗ ਦਾ ਕੀਤਾ ਪਰਦਾਫਾਸ਼, ਸੱਤ ਜਣੇ ਗ੍ਰਿਫਤਾਰ
ਪੰਜਾਬੀ ‘ਚ ਤਾਜ਼ਾ ਖ਼ਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: