ਲੰਬੀ: ਵਿਧਾਨ ਸਭਾ ਚੋਣਾਂ ਵਿੱਚ ਹਾਰਨ ਮਗਰੋਂ ਵੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਆਪਣੇ ਹਲਕੇ ਲੰਬੀ ਦੇ ਪਿੰਡਾਂ ਵਿੱਚ ਲਗਾਤਰ ਧੰਨਵਾਦੀ ਦੌਰਾ ਕਰ ਰਹੇ ਹਨ। ਉਹ ਗਰਮੀ ਦੇ ਬਾਵਜੂਦ ਵੱਢੇਰੀ ਉਮਰ ਵਿੱਚ ਪਿੰਡਾਂ ਦੇ ਲੋਕਾਂ ਨੂੰ ਮਿਲ ਰਹੇ ਹਨ। ਬਾਦਲ ਨੇ ਪਿਛਲੇ ਕਈ ਦਿਨਾਂ ਤੋਂ ਹਲਕੇ ਦਾ ਧੰਨਵਾਦੀ ਦੌਰਾ ਸ਼ੁਰੂ ਕੀਤਾ ਹੋਇਆ ਹੈ।
ਅੱਜ ਉਨ੍ਹਾਂ ਨੇ ਛਾਪਿਆਂਵਾਲੀ, ਕੋਲਿਆਂਵਾਲੀ, ਬੁਰਜ ਸਿੱਧਵਾਂ, ਡੱਬਵਾਲੀ ਢਾਬ ਆਦਿ ਪਿੰਡਾਂ ਦਾ ਧੰਨਵਾਦੀ ਦੌਰਾ ਕੀਤਾ। ਇਸ ਦੌਰਾਨ ਲੋਕਾਂ ਨੂੰ ਸੰਬੋਧਨ ਕਰਦਿਆਂ ਬਾਦਲ ਨੇ ਕਿਹਾ ਕਿ ਹਾਰ ਜਿੱਤ ਬਣੀ ਹੈ। ਕੋਈ ਗੱਲ ਨਹੀਂ ਤੇ ਘਬਰਾਉਣ ਦੀ ਲੋੜ ਨਹੀਂ। ਉਨ੍ਹਾਂ ਲੋਕਾ ਨੂੰ ਹੱਲਾਸ਼ੇਰੀ ਦਿੰਦੇ ਕਿਹਾ ਕਿ ਜਿੰਨਾ ਚਿਰ ਮੈਂ ਹਾਂ, ਤੁਹਾਡੇ ਨਾਲ ਖੜ੍ਹਾ ਹਾਂ।
ਉਨ੍ਹਾਂ ਕਿਹਾ ਕਿ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੇ ਝੂਠੀ ਸਹੁੰ ਖਾ ਕੇ ਝੂਠ ਮਾਰ ਕੇ ਸਰਕਾਰ ਬਣਾ ਲਈ ਸੀ। ਹੁਣ ਆਮ ਆਦਮੀ ਪਾਰਟੀ ਨੇ ਵੀ ਗੁੰਮਰਾਹ ਕਰਕੇ ਸਰਕਾਰ ਬਣਾ ਲਈ ਹੈ ਪਰ ਇਸ ਦੀ ਵਾਗਡੋਰ ਦਿੱਲੀ ਵਾਲਿਆਂ ਦੇ ਹੱਥ ਹੈ। ਇਨ੍ਹਾਂ ਦਿੱਲੀ ਵਾਲਿਆਂ ਨੇ ਪੰਜਾਬ ਦਾ ਕੋਈ ਭਲਾ ਨਹੀਂ ਕਰਨਾ।
ਅੱਜ ਉਨ੍ਹਾਂ ਨੇ ਦੌਰੇ ਦੌਰਾਨ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਸ਼ਰਧਾਂਜਲੀ ਦਿੰਦੇ ਹੋਏ ਕਿਹਾ ਪੰਜਾਬ ਦੇਸ਼ ਦੀ ਆਜ਼ਾਦੀ ਦੇ ਨਾਲ ਹਰ ਲੜਾਈ ਵਿੱਚ ਮੋਹਰੀ ਰਿਹਾ ਹੈ। ਉਨ੍ਹਾਂ ਨੇ ਵਿਧਾਨ ਸਭਾ ਕੰਪਲੈਕਸ ਵਿੱਚ ਸ਼ਹੀਦ ਭਗਤ ਸਿੰਘ ਦੇ ਬੁੱਤ ਲਾਏ ਜਾਣ ਦੀ ਸ਼ਲਾਘਾ ਕੀਤੀ।
ਬਾਦਲ ਨੇ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਸਿੰਘ ਨੂੰ ਸ਼ਹੀਦੀ ਦਿਹਾੜੇ 'ਤੇ ਸ਼ਰਧਾਂਜਲੀ ਦਿੰਦੇ ਕਿਹਾ ਕਿ ਇਨ੍ਹਾਂ ਦੀ ਸ਼ਹੀਦੀ ਨੂੰ ਪੂਰਾ ਦੇਸ਼ ਯਾਦ ਕਰਦਾ ਹੈ। ਦੇਸ਼ ਦੀ ਆਜ਼ਾਦੀ ਵਿੱਚ 90 ਪ੍ਰਤੀਸ਼ਤ ਹਿੱਸਾ ਪੰਜਾਬ ਦਾ ਰਿਹਾ ਹੈ।
ਦੂਜੇ ਪਾਸੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਨੂੰ ਭ੍ਰਿਸਟਾਚਾਰ ਮੁਕਤ ਬਣਾਉਣ ਲਈ ਨੰਬਰ ਜਾਰੀ ਕੀਤੇ ਜਾਣ ਬਾਰੇ ਬਾਦਲ ਨੇ ਕਿਹਾ ਕਿ ਭ੍ਰਿਸਟਾਚਾਰ ਕਹਿਣ ਨਾਲ ਖਤਮ ਨਹੀਂ ਹੁੰਦਾ। ਇਹ ਜੜ੍ਹਾਂ ਵਿੱਚ ਬੈਠਾ ਚੁੱਕਾ ਹੈ। ਪਿਛਲੀ ਵਾਰ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਹਫਤੇ ਖ਼ਤਮ ਕਰਨ ਦੀ ਗੱਲ ਕਹੀ ਸੀ। ਹੁਣ ਇਹ ਤਾਂ ਸਮਾਂ ਦੱਸੇਗਾ, ਭ੍ਰਿਸਟਾਚਾਰ ਕਦੋਂ ਖਤਮ ਹੋਏਗਾ।
ਇਤਿਹਾਸਕ ਹਾਰ ਮਗਰੋਂ ਪਿੰਡ-ਪਿੰਡ ਜਾ ਕੇ ਲੋਕਾਂ ਦਾ ਧੰਨਵਾਦ ਕਰ ਰਹੇ ਬਾਦਲ, 'ਆਪ' ਬਾਰੇ ਕਹੀ ਵੱਡੀ ਗੱਲ
abp sanjha
Updated at:
23 Mar 2022 02:00 PM (IST)
ਵਿਧਾਨ ਸਭਾ ਚੋਣਾਂ ਵਿੱਚ ਹਾਰਨ ਮਗਰੋਂ ਵੀ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਆਪਣੇ ਹਲਕੇ ਲੰਬੀ ਦੇ ਪਿੰਡਾਂ ਵਿੱਚ ਲਗਾਤਰ ਧੰਨਵਾਦੀ ਦੌਰਾ ਕਰ ਰਹੇ ਹਨ। ਉਹ ਗਰਮੀ ਦੇ ਬਾਵਜੂਦ ਵੱਢੇਰੀ ਉਮਰ ਵਿੱਚ ਪਿੰਡਾਂ ਦੇ ਲੋਕਾਂ ਨੂੰ ਮਿਲ ਰਹੇ
Parkash Singh Badal
NEXT
PREV
Published at:
23 Mar 2022 02:00 PM (IST)
- - - - - - - - - Advertisement - - - - - - - - -