Sidhu Moosewala Murder Case: ਗੈਂਗਸਟਰ ਲਾਰੈਂਸ ਬਿਸ਼ਨੋਈ ਤੇ ਜੱਗੂ ਭਗਵਾਨਪੁਰੀਆ ਵੱਲੋਂ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਸ਼ਾਮਲ ਨਾ ਹੋਣ ਦਾ ਦਾਅਵਾ ਕਰਨ ਮਗਰੋਂ ਮਰਹੂਮ ਗਾਇਕ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਤਿੱਖਾ ਹਮਲਾ ਬੋਲਿਆ ਹੈ। ਬਲਕੌਰ ਸਿੰਘ ਨੇ ਕਿਹਾ ਹੈ ਕਿ ਇਸ ਕਤਲ ਨਾਲ ਖ਼ੁਦ ਨੂੰ ਜੋੜ ਕੇ ਮਸ਼ਹੂਰੀਆਂ ਖੱਟਣ ਵਾਲੇ ਗੈਂਗਸਟਰਾਂ ਨੇ ਫ਼ਿਰੌਤੀਆਂ ਦੀਆਂ ਕੀਮਤਾਂ ਵਧਾ ਲਈਆਂ ਤੇ ਹੁਣ ਜਦੋਂ ਸਜ਼ਾ ਦਾ ਮਾਮਲਾ ਨੇੜੇ ਲੱਗਣ ਲੱਗਾ ਹੈ ਤਾਂ ਇੰਟਰਵਿਊ ਤੋਂ ਵੀ ਮੁਕਰਨ ਲੱਗੇ ਹਨ। 


ਦੱਸ ਦਈਏ ਕਿ ਲਾਰੈਂਸ ਬਿਸ਼ਨੋਈ ਤੇ ਜੱਗੂ ਭਗਵਾਨਪੁਰੀਆ ਦੇ ਵਕੀਲਾਂ ਵੱਲੋਂ ਮੰਗਲਵਾਰ ਨੂੰ ਮਾਨਸਾ ਦੀ ਅਦਾਲਤ ਵਿੱਚ ਪਟੀਸ਼ਨ ਦਾਇਰ ਕਰਦਿਆਂ ਦਾਅਵਾ ਕੀਤਾ ਸੀ ਕਿ ਪੰਜਾਬੀ ਗਾਇਕ ਮੂਸੇਵਾਲਾ ਦੇ ਕਤਲ ਨਾਲ ਉਨ੍ਹਾਂ ਦਾ ਕੋਈ ਸਬੰਧ ਨਹੀਂ। ਉਨ੍ਹਾਂ ਪੁਲਿਸ ਦੀ ਚਾਰਜਸ਼ੀਟ ਨੂੰ ਵੀ ਗ਼ਲਤ ਦੱਸਿਆ ਹੈ। ਇਸ ਸਬੰਧ ’ਚ ਬਲਕੌਰ ਸਿੰਘ ਨੇ ਕਿਹਾ ਕਿ ਕੱਲ੍ਹ ਤੱਕ ਲਾਰੈਂਸ ਬਿਸ਼ਨੋਈ ਮੀਡੀਆ ਨੂੰ ਇੰਟਰਵਿਊ ਦੇ ਕੇ ਪੰਜਾਬੀ ਗਾਇਕ ਨੂੰ ਮਾਰਨ ਦੀ ਜ਼ਿੰਮੇਵਾਰੀ ਲੈਂਦਾ ਰਿਹਾ ਸੀ। ਹੁਣ ਕਤਲ ਨਾਲ ਕੋਈ ਸਬੰਧ ਨਾ ਹੋਣ ਦੀ ਗੱਲ ਕਹਿ ਕੇ ਸਚਾਈ ਤੋਂ ਭੱਜ ਰਿਹਾ ਹੈ। 


ਬਲਕੌਰ ਸਿੰਘ ਨੇ ਦੋਸ਼ ਲਾਇਆ ਕਿ ਸਿੱਧੂ ਮੂਸੇਵਾਲਾ ਦੇ ਕਤਲ ਦੀ ਜ਼ਿੰਮੇਵਾਰੀ ਲੈ ਕੇ ਇਨ੍ਹਾਂ ਗੈਂਗਸਟਰਾਂ ਨੇ ਆਪਣੀਆਂ ਫਿਰੌਤੀਆਂ ਦਾ ਘੇਰਾ ਤੇ ਕੀਮਤਾਂ ਵਧਾਈਆਂ ਹਨ ਤੇ ਦੁਨੀਆਂ ਭਰ ਵਿੱਚ ਮਸ਼ਹੂਰੀਆਂ ਖੱਟੀਆਂ ਹਨ ਤੇ ਹੁਣ ਪੰਜਾਬ ਦੇ ਵਪਾਰੀਆਂ ਨੂੰ ਡਰਾ ਕੇ ਖੌਫ਼ ਪੈਦਾ ਕਰਨ ਵਾਲੇ ਸਜ਼ਾ ਵੇਲੇ ਮੁੱਕਰ ਰਹੇ ਹਨ। ਮਰਹੂਮ ਗਾਇਕ ਦੇ ਪਿਤਾ ਨੇ ਕਿਹਾ ਕਿ ਅਦਾਲਤ ਵਿੱਚ ਮੁਲਜ਼ਮਾਂ ਉਪਰ ਦੋਸ਼ ਆਇਦ ਹੋਣੇ ਸਨ, ਇਸ ਲਈ ਵਕੀਲਾਂ ਨੇ ਕੇਸ ਨੂੰ ਲਟਕਾਉਣ ਲਈ ਇਹ ਅਰਜ਼ੀਆਂ ਲਗਾਈਆਂ ਹਨ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।









 


ਇਹ ਵੀ ਪੜ੍ਹੋ : Edible Oil Price: ਤਿਉਹਾਰਾਂ ਦੇ ਸੀਜ਼ਨ 'ਚ ਰਾਹਤ! ਸਸਤਾ ਹੋਇਆ ਖਾਣ ਵਾਲਾ ਤੇਲ, ਜਾਣੋ ਕਿੰਨੀ ਘਟੀ ਕੀਮਤ


ਇਹ ਵੀ ਪੜ੍ਹੋ : Diabetics ਦੇ ਮਰੀਜ਼ਾਂ ਲਈ ਖ਼ਾਸ ਹੈ ਇਹ ਸਿਹਤ ਬੀਮਾ ਪਾਲਿਸੀਆਂ, ਜਾਣੋ ਪ੍ਰੀਮੀਅਮ ਤੇ ਕਵਰੇਜ ਦੀ ਡਿਟੇਲ


ਇੱਥੇ ਪੜ੍ਹੋ ਪੰਜਾਬ ਅਤੇ ਦੇਸ਼ ਦੁਨਿਆ ਨਾਲ ਜੁੜੀਆਂ ਹੋਰ ਖ਼ਬਰਾਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :


Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ