Punjab News: ਪੰਜਾਬ ਸਰਕਾਰ ਸਰਾਕਾਰੀ ਸਕੂਲਾਂ ਦੀ ਨੁਹਾਰ ਬਦਲਣ ਨੂੰ ਲੈ ਕੇ ਕੰਮ ਕਰ ਰਹੀ ਹੈ ਇਸ ਤਹਿਤ ਕਈ ਸਕੂਲਾਂ ਨੂੰ ਸਮਾਰਟ ਸਕੂਲ ਬਣਾਇਆ ਗਿਆ ਹੈ ਪਰ ਇਸ ਦੌਰਾਨ ਇਹ ਵੀ ਸਾਹਮਣੇ ਆਇਆ ਹੈ ਕਿ ਕਈ ਸਕੂਲਾਂ ਵਿੱਚ ਅਜੇ ਵੀ ਵਿਦਿਆਰਥੀ ਬਿਨਾਂ ਬੈਂਚਾਂ ਤੋਂ ਜ਼ਮੀਨ ਉੱਤੇ ਬੈਠ ਕੇ ਪੜ੍ਹਦੇ ਹਨ। ਇਸ ਨੂੰ ਲੈ ਕੇ ਹੁਣ ਪੰਜਾਬ ਸਰਕਾਰ ਵੱਲੋਂ ਫ਼ਰਮਾਨ ਜਾਰੀ ਕੀਤਾ ਗਿਆ ਹੈ।
ਸਿੱਖਿਆ ਅਧਿਕਾਰੀਆਂ ਨੂੰ ਪੱਤਰ ਜਾਰੀ ਕਰਕੇ ਕਿਹਾ ਗਿਆ ਹੈ ਕਿ 31 ਮਾਰਚ, 2024 ਤੋਂ ਬਾਅਦ ਕਿਸੇ ਵੀ ਸਰਕਾਰੀ ਸਕੂਲ ਦਾ ਬੱਚਾ ਬਿਨਾਂ ਬੈਂਚ ਦੇ ਜ਼ਮੀਨ ‘ਤੇ ਨਹੀਂ ਬੈਠਣਾ ਚਾਹੀਦਾ। ਸਰਕਾਰ ਵੱਲੋਂ ਜਾਰੀ ਕੀਤੇ ਇੱਕ ਨੋਟੀਫਿਕੇਸ਼ਨ 'ਚ ਕਿਹਾ ਗਿਆ ਹੈ ਕਿ ਹਰ ਸਕੂਲ 'ਚ 31 ਮਾਰਚ 2024 ਤੱਕ ਬੈਂਚ ਪੂਰੇ ਕਰ ਲਏ ਜਾਣ |
23 ਦਸੰਬਰ ਤੋਂ ਬਾਅਦ ਦਿੱਤੀ ਜਾਵੇ ਜਾਣਕਾਰੀ
ਉਕਤ ਹੁਕਮਾਂ ਤਹਿਤ ਜੇਕਰ ਕਿਸੇ ਵੀ ਜ਼ਿਲ੍ਹੇ ਦੇ ਕਿਸੇ ਸਕੂਲ 'ਚ ਬੱਚਿਆਂ ਦੇ ਬੈਠਣ ਲਈ ਬੈਂਚਾਂ ਦੀ ਡਿਮਾਂਡ ਹੈ ਤਾਂ ਇਹ 23 ਦਸੰਬਰ ਬਾਅਦ ਦੁਪਹਿਰ 3 ਵਜੇ ਤੱਕ ਦਫ਼ਤਰ ਨੂੰ ਭੇਜੀ ਜਾਵੇ। ਇਸ ਤੋਂ ਇਲਾਵਾ ਜਿਨ੍ਹਾਂ ਜ਼ਿਲ੍ਹਿਆਂ 'ਚ ਬੈਂਚਾਂ ਦੀ ਉਕਤ ਡਿਮਾਂਡ ਨਿੱਲ ਹੈ ਤਾਂ ਇਸ ਪੱਤਰ ਨਾਲ ਨੱਥੀ ਸਰਟੀਫਿਕੇਟ ਭੇਜਿਆ ਜਾਵੇ।
ਜ਼ਿਕਰ ਕਰ ਦਈਏ ਕਿ ਕਿ ਸਰਕਾਰੀ ਸਕੂਲਾਂ 'ਚ ਪੜ੍ਹਨ ਵਾਲੇ ਬੱਚਿਆਂ ਲਈ ਮਾਨ ਸਰਕਾਰ ਵੱਲੋਂ ਸਮੇਂ-ਸਮੇਂ 'ਤੇ ਅਹਿਮ ਫ਼ੈਸਲੇ ਲਏ ਜਾ ਰਹੇ ਹਨ ਅਤੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਜਾ ਰਹੀ ਹੈ। ਦੱਸ ਦਈਏ ਕਿ ਸੱਤਾ ਵਿੱਚ ਆਉਣ ਤੋਂ ਪਹਿਲਾਂ ਆਮ ਆਦਮੀ ਪਾਰਟੀ ਵੱਲੋਂ ਸਿੱਖਿਆ ਦਾ ਮੁੱਦਾ ਜ਼ੋਰ ਸ਼ੋਰ ਨਾਲ ਚੁੱਕਿਆ ਗਿਆ ਸੀ ਇਸ ਤੋਂ ਬਾਅਦ ਲਗਾਤਾਰ ਸਰਕਾਰ ਸਕੂਲਾਂ ਵਿੱਚ ਕੰਮ ਕਰ ਰਹੀ ਹੈ ਤਾਂ ਕਿ ਆਪਣੀ ਗਾਰੰਟੀ ਨੂੰ ਪੂਰਾ ਕੀਤਾ ਜਾਵੇ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।