ਅਮਿਤ ਸ਼ਾਹ ਨਾਲ ਮੁਲਾਕਾਤ ਮਗਰੋਂ ਬੋਲੇ ਸੀਐਮ ਭਗਵੰਤ ਮਾਨ, ਕੇਂਦਰ ਨਾਲ ਮਿਲ ਕੇ ਕਰਾਂਗੇ ਕੰਮ, ਪਹਿਲਾਂ ਦੇਸ਼ ਦੀ ਸੁਰੱਖਿਆ ਜ਼ਰੂਰੀ, ਰਾਜਨੀਤੀ ਬਾਅਦ 'ਚ...
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਹੈ। ਪੰਜਾਬ ਦਾ ਮੁੱਖ ਮੰਤਰੀ ਬਣਨ ਤੋਂ ਬਾਅਦ ਭਗਵੰਤ ਮਾਨ ਦੀ ਇਹ ਪਹਿਲੀ ਮੁਲਾਕਾਤ ਸੀ।
ਨਵੀਂ ਦਿੱਲੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਹੈ। ਪੰਜਾਬ ਦਾ ਮੁੱਖ ਮੰਤਰੀ ਬਣਨ ਤੋਂ ਬਾਅਦ ਭਗਵੰਤ ਮਾਨ ਦੀ ਇਹ ਪਹਿਲੀ ਮੁਲਾਕਾਤ ਸੀ। ਇਸ ਮੀਟਿੰਗ ਵਿੱਚ ਮੁੱਖ ਤੌਰ 'ਤੇ ਬੀਬੀਐਮਬੀ ਦਾ ਮੁੱਦਾ ਉਠਾਇਆ ਗਿਆ। ਇਸ ਦੇ ਨਾਲ ਹੀ ਭਗਵੰਤ ਮਾਨ ਨੇ ਕਣਕ ਦਾ ਝਾੜ ਘਟਣ ਕਰਕੇ ਪੰਜਾਬ ਦੇ ਕਿਸਾਨਾਂ ਲਈ 500 ਰੁਪਏ ਤੱਕ ਦੇ ਮੁਆਵਜ਼ੇ ਦੀ ਮੰਗ ਕੀਤੀ। ਇਹ ਮੰਗ ਕਿਸਾਨ ਯੂਨੀਅਨਾਂ ਸਰਕਾਰ ਤੋ ਕਰ ਰਹੀਆਂ ਹਨ।
ਇਸ ਦੇ ਨਾਲ ਹੀ ਭਗਵੰਤ ਮਾਨ ਨੇ ਪੰਜਾਬ ਦੀ ਸੁਰੱਖਿਆ ਦਾ ਮੁੱਦਾ ਵੀ ਗ੍ਰਹਿ ਮੰਤਰੀ ਦੇ ਸਾਹਮਣੇ ਰੱਖਿਆ। ਪੰਜਾਬ ਨੂੰ ਹੁਣ ਤੱਕ 10 ਪੈਰਾ ਮਿਲਟਰੀ ਫੋਰਸ ਦੇ ਯੂਨਿਟ ਮਿਲ ਚੁੱਕੇ ਹਨ। ਅੱਜ ਸ਼ਾਮ ਤੱਕ 10 ਹੋਰ ਪੈਰਾ ਮਿਲਟਰੀ ਫੋਰਸ ਦੇ ਯੂਨਿਟ ਪੰਜਾਬ ਨੂੰ ਦੇ ਦਿੱਤੇ ਜਾਣਗੇ।
ਇਸ ਦੇ ਨਾਲ ਹੀ ਭਗਵੰਤ ਮਾਨ ਨੇ ਕਿਹਾ ਕਿ ਪੰਜਾਬ ਤੇ ਕੇਂਦਰ ਮਿਲ ਕੇ ਕੰਮ ਕਰਨਗੇ, ਜਿੱਥੇ ਵੀ ਦੇਸ਼ ਦੀ ਸੁਰੱਖਿਆ ਦਾ ਮਸਲਾ ਹੋਵੇਗਾ, ਅਸੀਂ ਮਿਲ ਕੇ ਕੰਮ ਕਰਾਂਗੇ। ਉਨ੍ਹਾਂ ਕਿਹਾ ਕਿ ਦੇਸ਼ ਪਹਿਲਾਂ ਸੁਰੱਖਿਅਤ ਹੋਣਾ ਚਾਹੀਦਾ ਹੈ, ਰਾਜਨੀਤੀ ਬਾਅਦ ਵਿੱਚ ਕਰਨੀ ਚਾਹੀਦੀ ਹੈ।