ਚੰਡੀਗੜ੍ਹ: ਕਾਂਗਰਸੀ ਵਿਧਾਇਕ ਰਜਿੰਦਰ ਸਿੰਘ ਦਾ ਫੋਨ ਟੈਪ ਕਰਨ ਵਾਲੇ ਪੁਲਿਸ ਅਧਿਕਾਰੀ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। ਵਿਧਾਇਕ ਰਜਿੰਦਰ ਸਿੰਘ ਦਾ ਫੋਨ ਟੈਪ ਕਰਨ ਵਾਲੇ ਇੰਸਪੈਕਟਰ ਵਿਜੈ ਕੁਮਾਰ ਖ਼ਿਲਾਫ਼ ਐਫਆਈਆਰ ਦਰਜ ਕਰ ਦਿੱਤੀ ਗਈ ਹੈ। ਹਾਲਾਂਕਿ ਪਹਿਲਾਂ ਵਿਜੈ ਕੁਮਾਰ ਦੀ ਸਿਰਫ ਬਦਲੀ ਕੀਤੀ ਗਈ ਸੀ।

Continues below advertisement


ਵਿਧਾਇਕ ਰਜਿੰਦਰ ਸਿੰਘ ਵੱਲੋਂ ਮੁੱਦਾ ਚੁੱਕਣ ਤੋਂ ਬਾਅਦ ਸਰਕਾਰ ਵੱਲੋਂ ਸੀਆਈਏ ਇੰਚਾਰਜ ਤੋਂ ਇੰਸਪੈਕਟਰ ਵਿਜੈ ਕੁਮਾਰ ਨੂੰ ਤਬਦੀਲ ਕਰ ਦਿੱਤਾ ਗਿਆ ਸੀ ਪਰ ਸਰਕਾਰ ਦੇ ਇਸ ਐਕਸ਼ਨ ਤੋਂ ਵਿਧਾਇਕ ਰਾਜਿੰਦਰ ਸਿੰਘ ਨਾਖੁਸ਼ ਸੀ ਤੇ ਉਨ੍ਹਾਂ ਆਪਣੀ ਆਵਾਜ਼ ਅਫ਼ਸਰਸ਼ਾਹੀ ਖ਼ਿਲਾਫ਼ ਸਰਕਾਰ ਤੱਕ ਪਹੁੰਚਾਉਣ ਦੀ ਕੋਸ਼ਿਸ਼ ਕੀਤੀ।


ਹੁਣ ਉਨ੍ਹਾਂ ਦੀਆਂ ਕੋਸ਼ਿਸ਼ਾਂ ਤੋਂ ਬਾਅਦ ਪਟਿਆਲਾ ਦੇ ਸਿਵਲ ਲਾਈਨ ਥਾਣੇ ਵਿੱਚ ਧਾਰਾ 342,365,379b,389,120b ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।