Punjab Election: ਮੋਦੀ ਤੋਂ ਬਾਅਦ ਗਾਂਧੀ ਪਰਿਵਾਰ ਦੀ ਪੰਜਾਬ ਫੇਰੀ, ਕਰਨਗੇ ਵੱਡੀਆਂ ਰੈਲੀਆਂ, ਸੰਗਰੂਰ ਤੇ ਬਠਿੰਡਾ ਛੱਡਿਆ ਲਾਵਾਰਿਸ !
ਰਾਹੁਲ ਗਾਂਧੀ 25 ਮਈ ਨੂੰ ਅੰਮ੍ਰਿਤਸਰ ਤੋਂ ਆਪਣੀਆਂ ਰੈਲੀਆਂ ਦੀ ਸ਼ੁਰੂਆਤ ਕਰਨਗੇ। ਇਸ ਤੋਂ ਇਲਾਵਾ 29 ਮਈ ਨੂੰ ਲੋਕ ਸਭਾ ਹਲਕਾ ਪਟਿਆਲਾ ਅਤੇ ਲੁਧਿਆਣਾ ਵਿੱਚ ਰੈਲੀਆਂ ਕਰਨ ਦੀਆਂ ਤਿਆਰੀਆਂ ਚੱਲ ਰਹੀਆਂ ਹਨ, ਜਦਕਿ ਪ੍ਰਿਅੰਕਾ ਗਾਂਧੀ ਦੀਆਂ ਰੈਲੀਆਂ 26 ਮਈ ਨੂੰ ਸ਼ੁਰੂ ਹੋਣਗੀਆਂ।
Punjab Congress: ਪੰਜਾਬ ਦੇ ਤਾਪਮਾਨ ਦੇ ਨਾਲ ਨਾਲ ਹੁਣ ਸਿਆਸੀ ਪਾਰਾ ਵੀ ਚੜ੍ਹਦਾ ਜਾ ਰਿਹਾ ਹੈ। ਇੱਕ ਪਾਸੇ ਜਿੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ ਦੂਜੇ ਦਿਨ ਪੰਜਾਬ ਦੌਰੇ 'ਤੇ ਹਨ, ਉੱਥੇ ਹੀ ਕਾਂਗਰਸ ਦੇ ਸੀਨੀਅਰ ਆਗੂ ਵੀ ਕੱਲ੍ਹ ਯਾਨੀ ਸ਼ਨੀਵਾਰ ਤੋਂ ਸਰਗਰਮ ਹੋ ਜਾਣਗੇ।
ਸੂਬੇ 'ਚ ਹੁਣ ਤੱਕ ਕਾਂਗਰਸ ਨੇਤਾਵਾਂ ਰਾਹੁਲ ਗਾਂਧੀ ਅਤੇ ਪ੍ਰਿਯੰਕਾ ਗਾਂਧੀ ਦੀਆਂ ਲਗਭਗ 5 ਰੈਲੀਆਂ ਤੈਅ ਹੋ ਚੁੱਕੀਆਂ ਹਨ। ਉਹ ਅੰਮ੍ਰਿਤਸਰ ਤੋਂ ਸ਼ੁਰੂ ਕਰਨਗੇ। ਇਸ ਲਈ ਪਾਰਟੀ ਨੇ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਹਨ।
ਕਿੱਥੇ-ਕਿੱਥੇ ਹੋਣਗੀਆਂ ਰੈਲੀਆਂ ?
ਜਾਣਕਾਰੀ ਮੁਤਾਬਕ ਰਾਹੁਲ ਗਾਂਧੀ 25 ਮਈ ਨੂੰ ਅੰਮ੍ਰਿਤਸਰ ਤੋਂ ਆਪਣੀਆਂ ਰੈਲੀਆਂ ਦੀ ਸ਼ੁਰੂਆਤ ਕਰਨਗੇ। ਇਸ ਤੋਂ ਇਲਾਵਾ 29 ਮਈ ਨੂੰ ਲੋਕ ਸਭਾ ਹਲਕਾ ਪਟਿਆਲਾ ਅਤੇ ਲੁਧਿਆਣਾ ਵਿੱਚ ਰੈਲੀਆਂ ਕਰਨ ਦੀਆਂ ਤਿਆਰੀਆਂ ਚੱਲ ਰਹੀਆਂ ਹਨ, ਜਦਕਿ ਪ੍ਰਿਅੰਕਾ ਗਾਂਧੀ ਦੀਆਂ ਰੈਲੀਆਂ 26 ਮਈ ਨੂੰ ਸ਼ੁਰੂ ਹੋਣਗੀਆਂ। ਇਸ ਦੌਰਾਨ ਉਹ ਫਤਿਹਗੜ੍ਹ ਸਾਹਿਬ ਅਤੇ ਜਲੰਧਰ ਵਿੱਚ ਰੈਲੀਆਂ ਕਰਨਗੇ। ਹਾਲਾਂਕਿ ਪਾਰਟੀ ਦੇ ਰਾਸ਼ਟਰੀ ਮੁਖੀ ਮੱਲਿਕਾਰਜੁਨ ਖੜਗੇ ਦੀ ਫੇਰੀ ਅਜੇ ਤੈਅ ਨਹੀਂ ਹੋਈ ਹੈ।
ਬਠਿੰਡਾ ਤੇ ਸੰਗਰੂਰ ਨੂੰ ਛੱਡਿਆ ਲਾਵਾਰਿਸ ?
ਗਾਂਧੀ ਪਰਿਵਾਰ ਤੋਂ ਇਲਾਵਾ ਸਚਿਨ ਪਾਇਲਟ ਅਤੇ ਹੋਰ ਸਟਾਰ ਪ੍ਰਚਾਰਕ ਸੂਬੇ 'ਚ ਸਰਗਰਮ ਹਨ। ਅੱਜ ਉਹ ਬਲਾਚੌਰ ਅਤੇ ਰੂਪਨਗਰ ਹਲਕੇ ਵਿੱਚ ਵਿਜੇ ਇੰਦਰ ਸਿੰਗਲਾ ਦੇ ਹੱਕ ਵਿੱਚ ਚੋਣ ਮੀਟਿੰਗਾਂ ਨੂੰ ਸੰਬੋਧਨ ਕਰਨਗੇ। ਉਂਜ ਕਾਂਗਰਸ ਨੇ ਅਜੇ ਤੱਕ ਬਠਿੰਡਾ ਤੇ ਸੰਗਰੂਰ ਵਿੱਚ ਕਿਸੇ ਵੱਡੇ ਆਗੂ ਦੀ ਰੈਲੀ ਤੈਅ ਨਹੀਂ ਕੀਤੀ ਹੈ।
ਰੈਲੀਆਂ ਸਫ਼ਲ ਬਣਾਉਣ ਲਈ ਕਾਂਗਰਸ ਪੱਬਾ ਭਾਰ
ਕਾਂਗਰਸ ਵੱਲੋਂ ਕੀਤੀਆਂ ਜਾ ਰਹੀਆਂ ਰੈਲੀਆਂ ਨੂੰ ਸਫਲ ਬਣਾਉਣ ਲਈ ਪਾਰਟੀ ਹਾਈਕਮਾਂਡ ਪੂਰੀ ਤਰ੍ਹਾਂ ਤਿਆਰ ਹੈ। ਪਾਰਟੀ ਦੇ ਕੌਮੀ ਜਨਰਲ ਸਕੱਤਰ ਵੇਣੂਗੋਪਾਲ 18 ਮਈ ਦੀ ਰਾਤ ਨੂੰ ਪੰਜਾਬ ਆਏ ਸਨ। ਇਸ ਦੌਰਾਨ ਉਨ੍ਹਾਂ ਸਾਰੇ ਹਲਕਿਆਂ ਦੇ ਉਮੀਦਵਾਰਾਂ ਨਾਲ ਮੀਟਿੰਗ ਕਰਕੇ ਫੀਡਬੈਕ ਲਿਆ। ਇਸ ਤੋਂ ਬਾਅਦ ਰੈਲੀਆਂ ਸਬੰਧੀ ਰਣਨੀਤੀ ਬਣਾਈ ਗਈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ। ਸਾਡੀ ABP ਸਾਂਝਾ ਦੀ ਵੈੱਬਸਾਈਟ https://punjabi.abplive.com/ 'ਤੇ ਜਾ ਕੇ ਵੀ ਖ਼ਬਰਾਂ ਨੂੰ ਤਫ਼ਸੀਲ ਨਾਲ ਪੜ੍ਹ ਸਕਦੇ ਹੋ ।