Farmer News: MSP ਤੋਂ ਬਾਅਦ ਉੱਠਿਆ MEP ਦਾ ਮੁੱਦਾ, ਸੁਖਬੀਰ ਬਾਦਲ ਨੇ ਕੇਂਦਰ ਨੂੰ ਕੀਤੀ ਅਪੀਲ, ਜਾਣੋ ਕੀ ਹੈ MEP ?
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਭਾਵੇਂ ਇਸ ਸਾਲ ਕਿਸਾਨਾਂ ਨੂੰ ਬਾਸਮਤੀ ਦਾ ਚੰਗਾ ਝਾੜ ਹੋਣ ਦੀ ਆਸ ਹੈ ਪਰ ਇਸਦਾ ਲਾਭ ਉਦੋਂ ਤੱਕ ਕਿਸਾਨਾਂ ਨੂੰ ਨਹੀਂ ਮਿਲੇਗਾ ਜਦੋਂ ਤੱਕ ਸਰਕਾਰ ਐਮ ਈ ਪੀ ਦੀ ਸਮੀਖਿਆ ਨਹੀਂ ਕਰਦੀ।
Punjab News: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਬਾਸਮਤੀ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਦੇ ਨਾਲ-ਨਾਲ ਬਰਾਮਦਕਾਰਾਂ ਵਾਸਤੇ ਬਾਸਮਤੀ ਚੌਲਾਂ ਦੀ ਘੱਟੋ ਘੱਟ ਬਰਾਮਦ ਕੀਮਤ (MEP) 950 ਡਾਲਰ ਪ੍ਰਤੀ ਟਨ ਤੋਂ ਘਟਾ ਕੇ 750 ਡਾਲਰ ਪ੍ਰਤੀ ਟਨ ਕਰੇ ਤਾਂ ਜੋ ਕਿਸਾਨਾਂ ਨੂੰ ਵੀ ਵਾਜਬ ਭਾਅ ਮਿਲ ਸਕੇ ਅਤੇ ਕੌਮਾਂਤਰੀ ਮੰਡੀ ਵਿਚ ਚੰਗੀ ਕਿਸਮ ਲਈ ਮੁਕਾਬਲਾ ਵੀ ਹੋ ਸਕੇ।
ਮੈਂ ਭਾਰਤ ਸਰਕਾਰ ਨੂੰ ਬਾਸਮਤੀ ਚੌਲਾਂ ਦੇ ਘੱਟੋ-ਘੱਟ ਨਿਰਯਾਤ ਮੁੱਲ (MEP) ਨੂੰ 950 ਡਾਲਰ ਪ੍ਰਤੀ ਟਨ ਤੋਂ ਘਟਾ ਕੇ 700 ਡਾਲਰ ਪ੍ਰਤੀ ਟਨ ਕਰਨ ਬਾਰੇ ਵਿਚਾਰ ਕਰਨ ਦੀ ਬੇਨਤੀ ਕਰਦਾ ਹਾਂ। ਇਹ ਫੈਸਲਾ ਨਾ ਸਿਰਫ਼ ਬਾਸਮਤੀ ਦੇ ਕਿਸਾਨਾਂ ਲਈ ਬਿਹਤਰ ਕੀਮਤ ਯਕੀਨੀ ਬਣਾਏਗਾ ਬਲਕਿ ਵਿਸ਼ਵ ਮੰਡੀ ਵਿੱਚ ਭਾਰਤੀ ਬਾਸਮਤੀ ਦੀ ਮੁਕਾਬਲੇਬਾਜ਼ੀ ਨੂੰ ਵੀ ਬਰਕਰਾਰ… pic.twitter.com/LdksFA2vwd
— Sukhbir Singh Badal (@officeofssbadal) August 18, 2024
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਭਾਵੇਂ ਇਸ ਸਾਲ ਕਿਸਾਨਾਂ ਨੂੰ ਬਾਸਮਤੀ ਦਾ ਚੰਗਾ ਝਾੜ ਹੋਣ ਦੀ ਆਸ ਹੈ ਪਰ ਇਸਦਾ ਲਾਭ ਉਦੋਂ ਤੱਕ ਕਿਸਾਨਾਂ ਨੂੰ ਨਹੀਂ ਮਿਲੇਗਾ ਜਦੋਂ ਤੱਕ ਸਰਕਾਰ ਐਮ ਈ ਪੀ ਦੀ ਸਮੀਖਿਆ ਨਹੀਂ ਕਰਦੀ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਦੇ ਇਰਾਦੇ ਦੀ ਪੂਰਤੀ ਵਾਸਤੇ ਅਜਿਹਾ ਕਰਨਾ ਲਾਜ਼ਮੀ ਵੀ ਹੈ।
I urge the Government of India to consider reducing the Minimum Export Price (MEP) of basmati rice from $950 per tonne to $750 per tonne. This adjustment would not only ensure a better price for basmati farmers but also maintain the competitiveness of Indian basmati in the global… pic.twitter.com/8stEZr1BkI
— Sukhbir Singh Badal (@officeofssbadal) August 18, 2024
ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਬਰਾਮਦਕਾਰ ਕਿਸਾਨਾਂ ਤੋਂ ਇਸ ਸਾਲ ਬਾਸਮਤੀ ਖਰੀਦਣ ਦੇ ਹਾਲਾਤ ਵਿਚ ਨਹੀਂ ਹਨ ਕਿਉਂਕਿ ਪਿਛਲੇ ਦੋ ਸਾਲਾਂ ਤੋਂ ਪਾਬੰਦੀਸ਼ੁਦਾ ਬਰਾਮਦ ਨੀਤੀਆਂ ਦੇ ਕਾਰਣ ਉਹਨਾਂ ਦੇ ਗੋਦਾਮ ਭਰੇ ਹੋਏ ਹਨ। ਉਨ੍ਹਾਂ ਕਿਹਾ ਕਿ ਉਦਯੋਗਪਤੀ ਵੀ ਮੌਜੂਦਾ ਐਮ ਈ ਪੀ ’ਤੇ ਬਰਾਮਦ ਕਰਨ ਦੇ ਸਮਰਥ ਨਹੀਂ ਕਿਉਂਕਿ ਪਾਕਿਸਤਾਨ 750 ਡਾਲਰ ਪ੍ਰਤੀ ਟਨ ਦੀ ਦਰ ’ਤੇ ਬਰਾਮਦ ਕਰ ਰਿਹਾ ਹੈ।
ਉਨ੍ਹਾਂ ਕਿਹਾ ਕਿ ਇਸ ਨਾਲ ਕੌਮਾਂਤਰੀ ਬਾਸਮਤੀ ਮੰਡੀ ਪ੍ਰਭਾਵਤ ਹੋ ਰਹੀ ਹੈ ਅਤੇ ਅਨਿਸ਼ਚਿਤਤਾ ਦਾ ਮਾਹੌਲ ਬਣ ਰਿਹਾ ਹੈ। ਉਹਨਾਂ ਕਿਹਾ ਕਿ ਬਾਸਮਤੀ ’ਤੇ ਐਮ ਈ ਪੀ ਦੀ ਸਮੀਖਿਆ ਨਾਲ ਬਰਾਮਦਾਂ ਨੂੰ ਹੁਲਾਰਾ ਮਿਲੇਗਾ ਅਤੇ ਇਸ ਨਾਲ ਦੇਸ਼ ਵਿਚ ਕੀਮਤਾਂ ਵਿਚ ਵੀ ਵਾਧਾ ਹੋਵੇਗਾ ਜਿਸਦਾ ਲਾਭ ਪੰਜਾਬ ਅਤੇ ਹਰਿਆਣਾ ਸਮੇਤ ਉੱਤਰੀ ਖਿੱਤੇ ਦੇ ਕਿਸਾਨਾਂ ਨੂੰ ਮਿਲੇਗਾ।
ਬਾਦਲ ਨੇ ਨਾਲ ਹੀ ਗ਼ੈਰ ਬਾਸਮਤੀ ਚੌਲਾਂ ਅਤੇ ਅੰਸ਼ਕ ਉਬਲੇ ਚੌਲਾਂ ਦੀ ਬਰਾਮਦ ’ਤੇ ਲਗਾਈ 20 ਫੀਸਦੀ ਡਿਊਟੀ ’ਤੇ ਲੱਗੀ ਪਾਬੰਦੀ ਖਤਮ ਕਰਨ ਦੀ ਅਪੀਲ ਵੀ ਕੀਤੀ। ਉਹਨਾਂ ਕਿਹਾ ਕਿ ਦੇਸ਼ ਬੇਸ਼ਕੀਮਤੀ ਵਿਦੇਸ਼ ਮੁਦਰਾ ਗੁਆ ਰਿਹਾ ਹੈ ਤੇ ਕੀਮਤਾਂ ਵਿਚ ਖੜੋਤ ਆਉਣ ਕਾਰਣ ਕਿਸਾਨ ਵੀ ਆਰਥਿਕ ਮੰਦਹਾਲੀ ਵਿਚ ਹਨ। ਉਹਨਾਂ ਕਿਹਾ ਕਿ ਸਾਨੂੰ ਬਾਸਮਤੀ ਤੇ ਗੈਰ ਬਾਸਮਤੀ ਚੌਲ ਦੋਵਾਂ ਕਿਸਮਾਂ ਦੀ ਬਰਾਮਦ ਦੀ ਆਗਿਆ ਦੇਣੀ ਚਾਹੀਦੀ ਹੈ ਤੇ ਕਿਸਾਨਾਂ ਦੀ ਭਲਾਈ ਵਾਸਤੇ ਮੌਜੂਦਾ ਪਾਬੰਦੀਆਂ ਖਤਮ ਕਰਨੀਆਂ ਚਾਹੀਦੀਆਂ ਹਨ।