ਚੰਡੀਗੜ੍ਹ: ਕਾਂਗਰਸੀ ਵਿਧਾਇਕ ਸੁਖਪਾਲ ਖਹਿਰਾ ਨੇ ਆਮ ਆਦਮੀ ਪਾਰਟੀ ਨੂੰ ਇਕ ਵਾਰ ਫੇਰ ਘੇਰਿਆ ਹੈ। ਖਹਿਰਾ ਨੇ ਇਕ ਟਵੀਟ ਕੀਤਾ ਹੈ ਜਿਸ ਵਿੱਚ ਉਨ੍ਹਾਂ ਅਖ਼ਬਾਰ ਦੀਆਂ ਕੱਟਿੰਗ ਵੀ ਸ਼ੇਅਰ ਕੀਤੀਆਂ ਹਨ।


ਖਹਿਰਾ ਨੇ ਟਵੀਟ ਕਰਦੇ ਹੋਏ ਕਿਹਾ, "ਮੇਰਾ ਮੰਨਣਾ ਹੈ ਕਿ ਅਰਵਿੰਦ ਕੇਜਰੀਵਾਲ 'ਆਪ' ਨੇ ਪੰਜਾਬ ਦੀ ਸਿਆਸਤ 'ਚ ਸਭ ਤੋਂ ਭੈੜੀ ਤਬਦੀਲੀ (ਬਦਲਾਵ) ਲਿਆਂਦੀ ਹੈ! ਹਰ ਰੋਜ਼ 'ਆਪ' ਵਿਧਾਇਕਾਂ ਅਤੇ ਮੰਤਰੀਆਂ 'ਤੇ ਅਨੈਤਿਕ ਕੰਮ ਤੋਂ ਲੈ ਕੇ ਗੈਰ-ਕਾਨੂੰਨੀ ਮਾਈਨਿੰਗ, ਫਰੌਤੀ, ਨਸ਼ਿਆਂ ਤੋਂ ਪੈਸਾ, ਅਫਸਰਾਂ ਨਾਲ ਦੁਰਵਿਵਹਾਰ, ਭ੍ਰਿਸ਼ਟਾਚਾਰ ਆਦਿ ਦੇ ਗੰਭੀਰ ਦੋਸ਼ ਲੱਗਦੇ ਹਨ! ਨਕਲੀ 'ਬਾਦਲਵ' "



 


ਜਗਰਾਉਂ ਤੋਂ ਆਪ ਵਿਧਾਇਕਾ ਸਰਬਜੀਤ ਕੌਰ ਮਾਣੂੰਕੇ ਅਤੇ ਫਰੀਦਕੋਟ ਤੋਂ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਖ਼ਿਲਾਫ਼ ਭ੍ਰਿਸ਼ਟਾਚਾਰ ਦੀਆਂ ਮਿਲੀਆਂ ਸ਼ਿਕਾਇਤਾਂ ਉਤੇ ਹੁਣ ਜਾਂਚ ਦੇ ਹੁਕਮ ਦਿੱਤੇ ਗਏ ਹਨ। ਜਿਸ ਤੋਂ ਬਾਅਦ ਸੁਖਪਾਲ ਖਹਿਰਾ ਨੇ ਆਪ ਸਰਕਾਰ 'ਤੇ ਸਵਾਲ ਚੁੱਕੇ ਹਨ।


ਦੱਸਿਆ ਜਾ ਰਿਹਾ ਹੈ ਕਿ 2 ਵਿਧਾਇਕਾਂ ਖ਼ਿਲਾਫ਼ ਭ੍ਰਿਸ਼ਟਾਚਾਰ ਨੂੰ ਲੈ ਕੇ ਸ਼ਿਕਾਇਤਾਂ ਮਿਲੀਆਂ ਹਨ, ਜਿਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਜਾਂਚ ਦੇ ਤੁਰੰਤ ਹੁਕਮ ਜਾਰੀ ਕਰ ਦਿੱਤੇ ਹਨ। ਖ਼ਬਰਾਂ ਮੁਤਾਬਕ ਮੁੱਖ ਮੰਤਰੀ ਮਾਨ ਨੂੰ ਹਲਕਾ ਜਗਰਾਓਂ ਤੋਂ ਵਿਧਾਇਕ ਸਰਬਜੀਤ ਕੌਰ ਮਾਣੂੰਕੇ ਅਤੇ ਫਰੀਦਕੋਟ ਤੋਂ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਦੇ ਖ਼ਿਲਾਫ਼ ਸ਼ਿਕਾਇਤ ਮਿਲੀ ਸੀ। 
 
ਸੂਤਰਾਂ ਅਨੁਸਾਰ ਵਿਧਾਇਕਾ ਸਰਬਜੀਤ ਕੌਰ ਮਾਣੂੰਕੇ ‘ਤੇ ਦੋਸ਼ ਲੱਗੇ ਹਨ ਕੇ ਮਾਣੂੰਕੇ ਨੇ ਆਪਣੇ ਪਤੀ ਨੂੰ ਆਪਣਾ ਓ.ਐਸ.ਡੀ ਨਿਯੁਕਤ ਕੀਤਾ ਹੈ ਅਤੇ ਟਰੱਕ ਯੂਨੀਅਨਾਂ ਦੇ ਪ੍ਰਧਾਨ ਦਾ ਅਹੁਦਾ 2-2 ਲੱਖ ਵਿੱਚ ਵੇਚਿਆ ਗਿਆ ਗਿਆ ਹੈ। ਇਸ ਤੋਂ ਬਿਨਾਂ ਵਿਧਾਇਕ ਗੁਰਦਿੱਤ ਸਿੰਘ ਸੇਖੋਂ ‘ਤੇ ਦੋਸ਼ ਲੱਗੇ ਹਨ ਕੇ ਉਹਨਾਂ ਨੇ ਨਸ਼ੇ ਦੇ ਤਸਕਰਾਂ ਖਿਲਾਫ ਕੋਈ ਕਾਰਵਾਈ ਨਹੀਂ ਅਤੇ ਭ੍ਰਿਸ਼ਟਾਚਾਰ ਕਰ ਰਿਹਾ ਹੈ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਇਹ ਵੀ ਪੜ੍ਹੋ: