ਅੰਮ੍ਰਿਤਸਰ, ਲੁਧਿਆਣਾ ਸਣੇ ਪੰਜਾਬ ਦੇ ਕਈ ਜ਼ਿਲ੍ਹਿਆਂ 'ਚ ਬਲੈਕਆਊਟ, ਵੱਜੇ ਸਾਇਰਨ, ਲੋਕਾਂ ਲਈ ਮੁੜ ਐਡਵਾਈਜ਼ਰੀ ਜਾਰੀ
India Pakistan News : ਪਾਕਿਸਤਾਨੀ ਫੌਜ ਵੱਲੋਂ ਸੀਜ਼ਫਾਇਰ ਦੀ ਉਲੰਘਣਾ ਮਗਰੋਂ ਪਠਾਨਕੋਟ, ਫਿਰੋਜ਼ਪੁਰ ਵਿਚ ਬਲੈਕਆਊਟ ਕਰ ਦਿੱਤਾ ਗਿਆ। ਇਸ ਮਗਰੋਂ ਹੁਣ ਬਰਨਾਲਾ ਵਿਚ ਵੀ ਬਲੈਅਕਆਊਟ ਕਰ ਦਿੱਤਾ ਗਿਆ।

India Pakistan News : ਪਾਕਿਸਤਾਨੀ ਫੌਜ ਵੱਲੋਂ ਸੀਜ਼ਫਾਇਰ ਦੀ ਉਲੰਘਣਾ ਮਗਰੋਂ ਪਠਾਨਕੋਟ, ਫਿਰੋਜ਼ਪੁਰ ਵਿਚ ਬਲੈਕਆਊਟ ਕਰ ਦਿੱਤਾ ਗਿਆ। ਇਸ ਮਗਰੋਂ ਹੁਣ ਬਰਨਾਲਾ ਵਿਚ ਵੀ ਬਲੈਅਕਆਊਟ ਕਰ ਦਿੱਤਾ ਗਿਆ। ਇਸ ਦੌਰਾਨ ਖਬਰ ਸਾਹਮਣੇ ਆ ਰਹੀ ਹੈ ਕਿ ਬਰਨਾਲਾ ਵਿਚ ਸਾਇਰਨ ਵੀ ਵਜਾਏ ਜਾ ਰਹੇ ਹਨ। ਇਸ ਤੋਂ ਇਲਾਵਾ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿੱਚ ਤੁਰੰਤ ਪ੍ਰਭਾਵ ਤੋਂ ਬਲੈਕ ਆਊਟ ਕੀਤਾ ਜਾ ਰਿਹਾ ਹੈ।
ਇਸ ਦੌਰਾਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹਾ ਵਾਸੀਆਂ ਨੂੰ ਹਰ ਤਰ੍ਹਾਂ ਦੀ ਲਾਈਟ ਬੰਦ ਰੱਖਣ ਦੀ ਅਪੀਲ ਕੀਤੀ ਗਈ ਹੈ। ਪਠਾਨਕੋਟ, ਫਿਰੋਜ਼ਪੁਰ ਤੇ ਫਾਜ਼ਿਲਕਾ, ਅੰਮ੍ਰਿਤਸਰ, ਲੁਧਿਆਣਾ, ਰੂਪਨਗਰ, ਪਟਿਆਲਾ, ਮੋਗਾ, ਸ੍ਰੀ ਮੁਕਤਸਰ ਸਾਹਿਬ ਵਿਚ ਬਲੈਕਆਊਟ ਹੋ ਗਿਆ ਹੈ। ਇਸ ਦੌਰਾਨ ਇਹ ਵੀ ਖ਼ਬਰ ਆ ਰਹੀ ਹੈ ਕਿ ਪਠਾਨਕੋਟ ਤੇ ਫਾਜ਼ਿਲਕਾ ਵਿਚ ਮੁੜ ਤੋਂ ਡਰੋਨ ਦੇਖੇ ਗਏ ਹਨ। ਟਾਂਡਾ ਵਿੱਚ ਵੀ ਬਲੈਕਆਊਟ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਅੰਮ੍ਰਿਤਸਰ ਦੇ ਰਾਜਾਸਾਂਸੀ ਏਅਰਪੋਰਟ ਕੋਲ ਡਰੋਨ ਦੇਖੇ ਗਏ ਹਨ।
ਤੁਹਾਨੂੰ ਦੱਸ ਦਈਏ ਕਿ ਚਾਰ ਘੰਟੇ ਪਹਿਲਾਂ ਅਮਰੀਕਾ ਨੇ ਪਾਕਿਸਤਾਨ ਅਤੇ ਭਾਰਤ ਵਿਚਾਲੇ ਸਮਝੌਤਾ ਕਰਵਾਇਆ ਸੀ, ਭਾਵ ਕਿ ਅਮਰੀਕਾ ਨਾਲ ਲੰਬੀ ਗੱਲਬਾਤ ਤੋਂ ਬਾਅਦ ਦੋਵੇਂ ਦੇਸ਼ ਜੰਗਬੰਦੀ ਲਈ ਸਹਿਮਤ ਹੋ ਗਏ ਸਨ। ਇਸ ਤੋਂ ਬਾਅਦ ਅਮਰੀਕਾ ਦੇ ਰਾਸ਼ਟਰਪਤੀ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ ਸੀ। ਉੱਥੇ ਹੀ ਲੋਕਾਂ ਨੂੰ ਵੀ ਇਹ ਖ਼ਬਰ ਸੁਣ ਕੇ ਸੁਖ ਦਾ ਸਾਹ ਆਇਆ ਸੀ ਕਿ ਜੰਗ ਖ਼ਤਮ ਹੋ ਗਈ ਹੈ।
ਪੰਜਾਬ ਦੇ ਸ਼ਹਿਰਾਂ ਵਿੱਚ ਵੀ ਬਲੈਕਆਊਟ ਖਤਮ ਕਰ ਦਿੱਤਾ ਗਿਆ ਸੀ ਅਤੇ ਸਥਿਤੀ ਬਿਲਕੁਲ ਆਮ ਵਾਂਗ ਹੋ ਗਈ ਸੀ। ਪਰ ਹਾਲੇ 4 ਘੰਟੇ ਹੀ ਬੀਤੇ ਸੀ ਅਤੇ ਪਾਕਿਸਤਾਨ ਨੇ ਸੀਜ਼ਫਾਇਰ ਦੀ ਉਲੰਘਣਾ ਕਰਦਿਆਂ ਹੋਇਆਂ ਮੁੜ ਗੋਲੀਬਾਰੀ ਕਰਨੀ ਸ਼ੁਰੂ ਕਰ ਦਿੱਤੀ। ਜਿਸ ਦੇ ਮੱਦੇਨਜ਼ਰ ਸਰਹੱਦੀ ਇਲਾਕਿਆਂ ਵਿੱਚ ਪਠਾਨਕੋਟ ਅਤੇ ਫਿਰੋਜ਼ਪੁਰ ਵਿੱਚ ਫਿਰ ਲਾਈਟਾਂ ਬੰਦ ਕਰਨ ਭਾਵ ਕਿ ਬਲੈਕਆਊਟ ਕਰਨ ਦਾ ਆਦੇਸ਼ ਕਰ ਦਿੱਤਾ ਗਿਆ ਹੈ। ਪੰਜਾਬ ਦੇ ਕਈ ਸ਼ਹਿਰਾਂ ਵਿੱਚ ਸਾਇਰਨ ਵੀ ਵੱਜਣ ਲੱਗ ਪਏ ਹਨ। ਜਿਸ ਤੋਂ ਬਾਅਦ ਲੋਕ ਫਿਰ ਤੋਂ ਸਹਿਮ ਗਏ ਹਨ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।






















