ਮੋਗਾ ਦੇ ਫਿਰੋਜ਼ਪੁਰ ਰੋਡ ਉੱਤੇ ਬਣੇ ਕਾਲਜ ਲਾਲ ਲਾਜਪਤ ਰਾਏ ਵਿੱਚ ਪਾਕਿਸਤਾਨ ਦੇ ਮੈਚ ਹਾਰਨ ਤੋਂ ਵਿਦਿਆਰਥੀਆਂ ਵਿੱਚ ਪੱਥਰਬਾਜ਼ੀ ਹੋਈ। ਇਸ ਦੌਰਾਨ ਜੰਮੂ ਕਸ਼ਮੀਰ ਤੇ ਬਿਹਾਰ ਦੇ ਵਿਦਿਆਰਥੀਆਂ ਵਿਚਾਲੇ ਪੱਥਰਬਾਜ਼ੀ ਹੋਈ। ਇਸ ਦੌਰਾਨ ਕਈ ਵਿਦਿਆਰਥੀਆਂ ਦੇ ਜ਼ਖ਼ਮੀ ਹੋਣ ਦੀ ਖ਼ਬਰ ਵੀ ਸਾਹਮਣੇ ਆਈ ਹੈ।
ਜ਼ਿਕਰ ਕਰ ਦਈਏ ਕਿ ਫ਼ਿਰੋਜ਼ਪੁਰ ਰੋਡ ਸਥਿਤ ਲਾਲਾ ਲਾਜਪਤ ਰਾਏ ਕਾਲਜ ਦੇ ਹੋਸਟਲ ’ਚ ਪੜ੍ਹਾਈ ਕਰ ਰਹੇ ਬਿਹਾਰ ਅਤੇ ਜੰਮੂ-ਕਸ਼ਮੀਰ ਦੇ ਵਿਦਿਆਰਥੀ ਟੀ-20 ਵਰਲਡ ਕੱਪ ਦੇ ਫਾਈਨਲ ਮੈਚ ਦੌਰਾਨ ਇੰਗਲੈਂਡ ਖ਼ਿਲਾਫ਼ ਪਾਕਿਸਤਾਨ ਦੀ ਹਾਰ ਨੂੰ ਦੇਖ ਕੇ ਭੜਕ ਗਏ। ਪਤਾ ਲੱਗਾ ਹੈ ਕਿ ਬਿਹਾਰ ਦੇ ਵਿਦਿਆਰਥੀ ਇੰਗਲੈਂਡ ਦੀ ਜਿੱਤ ਦਾ ਜਸ਼ਨ ਮਨਾ ਰਹੇ ਸਨ, ਉਥੇ ਹੀ ਜੰਮੂ-ਕਸ਼ਮੀਰ ਦੇ ਵਿਦਿਆਰਥੀਆਂ ਨੇ ਇਸ ਦਾ ਵਿਰੋਧ ਕੀਤਾ ਅਤੇ ਦੋਵਾਂ ਗਰੁੱਪਾਂ ਵਿਚਾਲੇ ਜੰਮ ਕੇ ਪਥਰਾਅ ਸ਼ੁਰੂ ਹੋ ਗਿਆ।
ਜੰਮੂ-ਕਸ਼ਮੀਰ ਦੇ ਵਿਦਿਆਰਥੀਆਂ ਦਾ ਕਹਿਣਾ ਸੀ ਕਿ ਉਨ੍ਹਾਂ ਨੇ ਕੁਝ ਵੀ ਗ਼ਲਤ ਨਹੀਂ ਕੀਤਾ ਪਰ ਜਦ ਉਨ੍ਹਾਂ ਦੇ ਧਰਮ ਪ੍ਰਤੀ ਘਟੀਆ ਸ਼ਬਦਾਵਲੀ ਦੀ ਵਰਤੋਂ ਕੀਤੀ ਗਈ ਤਾਂ ਮਾਮਲਾ ਵਧਿਆ। ਹਾਲਾਂਕਿ ਬਿਹਾਰ ਦੇ ਵਿਦਿਆਰਥੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਇੰਗਲੈਂਡ ਦੀ ਜਿੱਤ ਤੋਂ ਬਾਅਦ ਭਾਰਤ ਜ਼ਿੰਦਾਬਾਦ ਦੇ ਨਾਅਰੇ ਲਾਏ ਜਿਸ ਤੋਂ ਬਾਅਦ ਕਸ਼ਮੀਰੀ ਵਿਦਿਆਰਥੀਆਂ ਨੇ ਪਾਕਿਸਤਾਨ ਜ਼ਿੰਦਾਬਾਦ ਦੇ ਨਾਅਰੇ ਲਾਏ। ਇਸ ਤੋਂ ਬਾਅਦ ਹੋਈ ਬਹਿਸ ਤੋਂ ਬਾਅਦ ਕਸ਼ਮੀਰੀ ਵਿਦਿਆਰਥੀਆਂ ਨੇ ਉਨ੍ਹਾਂ ਉੱਤੇ ਹਮਲਾ ਕਰ ਦਿੱਤਾ।
ਦੂਜੇ ਪਾਸੇ ਕਾਲਜ ਦੀ ਕਮੇਟੀ ਨੇ ਕਿਹਾ ਕਿ ਵਿਦਿਆਰਥੀਆਂ ਦੇ ਵਿਚਕਾਰ ਜੋ ਥੋੜ੍ਹੀ-ਬਹੁਤ ਲੜਾਈ ਹੋਈ ਹੈ, ਉਸ ਨੂੰ ਸ਼ਾਂਤ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਕਾਲਜ ’ਚ ਸਥਿਤੀ ਹੁਣ ਆਮ ਦੀ ਤਰ੍ਹਾਂ ਹੈ।
ਜਦੋਂ ਇਸ ਬਾਬਤ ਪੁਲਿਸ ਅਧਿਕਾਰੀਆਂ ਨਾਲ ਰਾਬਤਾ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਕੁਝ ਵਿਦਿਆਰਥੀਆਂ ਨੂੰ ਹਿਰਾਸਤ ਵਿਚ ਲੈ ਲਿਆ ਗਿਆ ਹੈ, ਜਦਕਿ ਕੁਝ ਵਿਦਿਆਰਥੀ ਹਸਪਤਾਲ ’ਚ ਦਾਖ਼ਲ ਹਨ।
ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।