Farm Laws: ਟੁੱਟ ਗਿਆ ਅਭਿਮਾਨ, ਜਿੱਤ ਗਿਆ ਮੇਰੇ ਦੇਸ਼ ਦਾ ਕਿਸਾਨ: ਕਾਂਗਰਸ
Farm Laws Repeal: ਕਾਂਗਰਸ ਨੇ ਟਵੀਟ ਜ਼ਰੀਏ ਕਿਹਾ ਕਿ ਟੱਟ ਟੁੱਟ ਗਿਆ ਅਭਿਮਾਨ, ਜਿੱਤ ਗਿਆ ਮੇਰੇ ਦੇਸ਼ ਦਾ ਕਿਸਾਨ। ਭਾਵ ਮੋਦੀ ਸਰਕਾਰ ਦਾ ਹੰਕਾਰ ਟੁੱਟ ਗਿਆ ਹੈ ਤੇ ਦੇਸ਼ ਦੇ ਕਿਸਾਨ ਦੀ ਜਿੱਤ ਹੋਈ ਹੈ।
ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਖੇਤੀ ਕਾਨੂੰਨ ਵਾਪਸ ਲੈਣ ਮਗਰੋਂ ਕਾਂਗਰਸ ਨੇ ਕੇਂਦਰ ਸਰਕਾਰ 'ਤੇ ਸਖਤ ਟਿੱਪਣੀ ਕੀਤੀ ਹੈ। ਕਾਂਗਰਸ ਨੇ ਟਵੀਟ ਜ਼ਰੀਏ ਕਿਹਾ ਕਿ ਟੱਟ ਟੁੱਟ ਗਿਆ ਅਭਿਮਾਨ, ਜਿੱਤ ਗਿਆ ਮੇਰੇ ਦੇਸ਼ ਦਾ ਕਿਸਾਨ। ਭਾਵ ਮੋਦੀ ਸਰਕਾਰ ਦਾ ਹੰਕਾਰ ਟੁੱਟ ਗਿਆ ਹੈ ਤੇ ਦੇਸ਼ ਦੇ ਕਿਸਾਨ ਦੀ ਜਿੱਤ ਹੋਈ ਹੈ।
टूट गया अभिमान, जीत गया मेरे देश का किसान।
— Congress (@INCIndia) November 19, 2021
ਪਰਗਟ ਸਿੰਘ ਵੱਲੋਂ ਕਿਸਾਨਾਂ ਨੂੰ ਵਧਾਈ
ਸਿੱਖਿਆ ਮੰਤਰੀ ਪਰਗਟ ਸਿੰਘ ਵੱਲੋਂ ਦੇਸ਼ ਦੇ ਕਿਸਾਨਾਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਟਵੀਟ ਕਰਕੇ ਕਿਹਾ ਕਿ ਮੈਂ ਖੇਤੀ ਕਾਨੂੰਨ ਰੱਦ ਹੋਣ ਲਈ ਪੂਰੇ ਦੇਸ਼ ਦੇ ਕਿਸਾਨਾਂ ਨੂੰ ਵਧਾਈ ਦਿੰਦਾ ਹਾਂ। ਇਹ ਉਨ੍ਹਾਂ ਦੇ ਸੰਘਰਸ਼ ਦੀ ਇਤਿਹਾਸਕ ਜਿੱਤ ਹੈ। ਇਸ ਸੰਘਰਸ਼ ਦੀ ਅਗਵਾਈ ਕਰਨ ਵਾਲੇ ਪੰਜਾਬ, ਹਰਿਆਣਾ ਤੇ ਯੂਪੀ ਦੇ ਕਿਸਾਨਾਂ ਤੇ ਲੋਕਾਂ ਦਾ ਨਾਮ ਇਤਿਹਾਸ ਵਿੱਚ ਹਮੇਸ਼ਾ ਲਿਖਿਆ ਰਹੇਗਾ।
I congratulate farmers of the whole country for the repeal of farm laws .It is a historic victory for their tenacious struggle .Farmers and people of Punjab, Haryana and UP who led the struggle will always have their names inscribed in history#VictoryForFarmers #FarmersProtest
— Pargat Singh (@PargatSOfficial) November 19, 2021
ਕਿਸਾਨ ਅੰਦੋਲਨ ਨੂੰ ਆਉਣ ਵਾਲੀਆਂ ਪੀੜ੍ਹੀਆਂ ਯਾਦ ਰੱਖਣਗੀਆਂ-ਕੇਜਰੀਵਾਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਖੇਤੀ ਕਾਨੂੰਨ ਵਾਪਸ ਲੈਣ ਮਗਰੋਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਅੱਜ ਪ੍ਰਕਾਸ਼ ਦਿਹਾੜੇ ਮੌਕੇ ਕਿੰਨੀ ਵੱਡੀ ਖਬਰ ਮਿਲੀ। ਤਿੰਨੇ ਖੇਤੀ ਕਾਨੂੰਨ ਰੱਦ ਕਰ ਦਿੱਤੇ ਗਏ। 700 ਤੋਂ ਵੱਧ ਕਿਸਾਨ ਸ਼ਹੀਦ ਹੋ ਹਏ। ਉਨ੍ਹਾਂ ਦੀ ਸ਼ਹਾਦਤ ਅਮਰ ਰਹੇਗੀ। ਆਉਣ ਵਾਲੀਆਂ ਪੀੜ੍ਹੀਆਂ ਯਾਦ ਰੱਖਣਗੀਆਂ ਕਿ ਕਿਵੇਂ ਇਸ ਦੇਸ਼ ਦੇ ਕਿਸਾਨਾਂ ਨੇ ਖੇਤੀ ਤੇ ਕਿਸਾਨੀ ਨੂੰ ਬਚਾਉਣ ਲਈ ਆਪਣੀਆਂ ਜਾਨਾਂ ਵਾਰ ਦਿੱਤੀਆਂ। ਮੈਂ ਆਪਣੇ ਦੇਸ਼ ਦੇ ਕਿਸਾਨਾਂ ਨੂੰ ਸਲਾਮ ਕਰਦਾ ਹਾਂ।
आज प्रकाश दिवस के दिन कितनी बड़ी ख़ुशख़बरी मिली। तीनों क़ानून रद्द। 700 से ज़्यादा किसान शहीद हो गए। उनकी शहादत अमर रहेगी। आने वाली पीढ़ियाँ याद रखेंगी कि किस तरह इस देश के किसानों ने अपनी जान की बाज़ी लगाकर किसानी और किसानों को बचाया था। मेरे देश के किसानों को मेरा नमन
— Arvind Kejriwal (@ArvindKejriwal) November 19, 2021
ਇਹ ਵੀ ਪੜ੍ਹੋ: Captain Amarinder Singh: ਤਿੰਨ ਖੇਤੀ ਕਾਨੂੰਨ ਵਾਪਸ ਹੋਣ ਮਗਰੋਂ ਕੈਪਟਨ ਅਮਰਿੰਦਰ ਨੇ ਕਹੀ ਵੱਡੀ ਗੱਲ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ: