ਚੰਡੀਗੜ੍ਹ: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਖੇਤੀ ਕਾਨੂੰਨ ਵਾਪਸ ਲੈਣ ਮਗਰੋਂ ਕਾਂਗਰਸ ਨੇ ਕੇਂਦਰ ਸਰਕਾਰ 'ਤੇ ਸਖਤ ਟਿੱਪਣੀ ਕੀਤੀ ਹੈ। ਕਾਂਗਰਸ ਨੇ ਟਵੀਟ ਜ਼ਰੀਏ ਕਿਹਾ ਕਿ ਟੱਟ ਟੁੱਟ ਗਿਆ ਅਭਿਮਾਨ, ਜਿੱਤ ਗਿਆ ਮੇਰੇ ਦੇਸ਼ ਦਾ ਕਿਸਾਨ। ਭਾਵ ਮੋਦੀ ਸਰਕਾਰ ਦਾ ਹੰਕਾਰ ਟੁੱਟ ਗਿਆ ਹੈ ਤੇ ਦੇਸ਼ ਦੇ ਕਿਸਾਨ ਦੀ ਜਿੱਤ ਹੋਈ ਹੈ।
ਪਰਗਟ ਸਿੰਘ ਵੱਲੋਂ ਕਿਸਾਨਾਂ ਨੂੰ ਵਧਾਈ
ਸਿੱਖਿਆ ਮੰਤਰੀ ਪਰਗਟ ਸਿੰਘ ਵੱਲੋਂ ਦੇਸ਼ ਦੇ ਕਿਸਾਨਾਂ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਟਵੀਟ ਕਰਕੇ ਕਿਹਾ ਕਿ ਮੈਂ ਖੇਤੀ ਕਾਨੂੰਨ ਰੱਦ ਹੋਣ ਲਈ ਪੂਰੇ ਦੇਸ਼ ਦੇ ਕਿਸਾਨਾਂ ਨੂੰ ਵਧਾਈ ਦਿੰਦਾ ਹਾਂ। ਇਹ ਉਨ੍ਹਾਂ ਦੇ ਸੰਘਰਸ਼ ਦੀ ਇਤਿਹਾਸਕ ਜਿੱਤ ਹੈ। ਇਸ ਸੰਘਰਸ਼ ਦੀ ਅਗਵਾਈ ਕਰਨ ਵਾਲੇ ਪੰਜਾਬ, ਹਰਿਆਣਾ ਤੇ ਯੂਪੀ ਦੇ ਕਿਸਾਨਾਂ ਤੇ ਲੋਕਾਂ ਦਾ ਨਾਮ ਇਤਿਹਾਸ ਵਿੱਚ ਹਮੇਸ਼ਾ ਲਿਖਿਆ ਰਹੇਗਾ।
ਕਿਸਾਨ ਅੰਦੋਲਨ ਨੂੰ ਆਉਣ ਵਾਲੀਆਂ ਪੀੜ੍ਹੀਆਂ ਯਾਦ ਰੱਖਣਗੀਆਂ-ਕੇਜਰੀਵਾਲ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਖੇਤੀ ਕਾਨੂੰਨ ਵਾਪਸ ਲੈਣ ਮਗਰੋਂ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਕਿਹਾ ਹੈ ਕਿ ਅੱਜ ਪ੍ਰਕਾਸ਼ ਦਿਹਾੜੇ ਮੌਕੇ ਕਿੰਨੀ ਵੱਡੀ ਖਬਰ ਮਿਲੀ। ਤਿੰਨੇ ਖੇਤੀ ਕਾਨੂੰਨ ਰੱਦ ਕਰ ਦਿੱਤੇ ਗਏ। 700 ਤੋਂ ਵੱਧ ਕਿਸਾਨ ਸ਼ਹੀਦ ਹੋ ਹਏ। ਉਨ੍ਹਾਂ ਦੀ ਸ਼ਹਾਦਤ ਅਮਰ ਰਹੇਗੀ। ਆਉਣ ਵਾਲੀਆਂ ਪੀੜ੍ਹੀਆਂ ਯਾਦ ਰੱਖਣਗੀਆਂ ਕਿ ਕਿਵੇਂ ਇਸ ਦੇਸ਼ ਦੇ ਕਿਸਾਨਾਂ ਨੇ ਖੇਤੀ ਤੇ ਕਿਸਾਨੀ ਨੂੰ ਬਚਾਉਣ ਲਈ ਆਪਣੀਆਂ ਜਾਨਾਂ ਵਾਰ ਦਿੱਤੀਆਂ। ਮੈਂ ਆਪਣੇ ਦੇਸ਼ ਦੇ ਕਿਸਾਨਾਂ ਨੂੰ ਸਲਾਮ ਕਰਦਾ ਹਾਂ।
ਇਹ ਵੀ ਪੜ੍ਹੋ: Captain Amarinder Singh: ਤਿੰਨ ਖੇਤੀ ਕਾਨੂੰਨ ਵਾਪਸ ਹੋਣ ਮਗਰੋਂ ਕੈਪਟਨ ਅਮਰਿੰਦਰ ਨੇ ਕਹੀ ਵੱਡੀ ਗੱਲ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/