ਨਾਜਾਇਜ਼ ਮਾਈਨਿੰਗ ਕੇਸ 'ਚ ਚੰਨੀ ਤੋਂ ਪੁੱਛਗਿੱਛ ਮਗਰੋਂ, ਨਵਜੋਤ ਸਿੱਧੂ ਨੇ ਟਵੀਟ ਕਰ ਕਹੀ ਵੱਡੀ ਗੱਲ
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਬੁੱਧਵਾਰ ਨੂੰ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਦੇ ਤਹਿਤ ਰੇਤ ਦੀ ਖੁਦਾਈ ਦੇ ਮਾਮਲੇ ਵਿੱਚ ਪੁੱਛਗਿੱਛ ਲਈ ਬੁਲਾਇਆ ਗਿਆ।
ਚੰਡੀਗੜ੍ਹ: ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ ਵੱਲੋਂ ਬੁੱਧਵਾਰ ਨੂੰ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਦੇ ਤਹਿਤ ਰੇਤ ਦੀ ਖੁਦਾਈ ਦੇ ਮਾਮਲੇ ਵਿੱਚ ਪੁੱਛਗਿੱਛ ਲਈ ਬੁਲਾਇਆ ਗਿਆ।ਪੁੱਛਗਿੱਛ ਤੋਂ ਬਾਅਦ ਕਾਂਗਰਸ ਨੇਤਾ ਨਵਜੋਤ ਸਿੱਧੂ ਨੇ ਵੀਰਵਾਰ ਨੂੰ ਇੱਕ ਟਵੀਟ ਕੀਤਾ ਹੈ।
ਸਿੱਧੂ ਨੇ ਆਪਣੇ ਅਧਿਕਾਰਤ ਟਵਿੱਟਰ ਹੈਂਡਲ 'ਤੇ ਲਿਖਿਆ, “ਮੇਰੀ ਲੜਾਈ ਪੰਜਾਬ ਲਈ ਸੀ ਨਾ ਕਿ ਰੇਤ ਲਈ… ਜ਼ਮੀਨ, ਰੇਤ ਅਤੇ ਸ਼ਰਾਬ ਮਾਫੀਆ ਚਲਾਉਣ ਵਾਲਿਆਂ ਨੇ ਪੰਜਾਬ ਦਾ ਖਜ਼ਾਨਾ ਲੁੱਟ ਕੇ ਆਪਣੇ ਸਵਾਰਥ ਲਈ ਪੰਜਾਬ ਨੂੰ ਤਬਾਹ ਕਰ ਦਿੱਤਾ। ਮੌਜੂਦਾ ਵਿੱਤੀ ਸਥਿਤੀ ਵਿੱਚ ਇਹ ਜਾਂ ਤਾਂ ਪੰਜਾਬ ਹੈ ਜਾਂ ਮਾਫੀਆ! ਲੜਾਈ ਜਾਰੀ ਹੈ...
"
ਮੇਰੀ ਲੜਾਈ ਪੰਜਾਬ ਲਈ ਸੀ ਨਾ ਕਿ ਰੇਤ ਲਈ... ਜ਼ਮੀਨ, ਰੇਤ ਅਤੇ ਸ਼ਰਾਬ ਮਾਫੀਆ ਨੂੰ ਚਲਾਉਣ ਵਾਲਿਆਂ ਨੇ ਆਪਣੇ ਸਵਾਰਥ ਲਈ ਪੰਜਾਬ ਨੂੰ ਤਬਾਹ ਕਰ ਦਿੱਤਾ। ਖਜ਼ਾਨਾ ਲੁੱਟ ਕੇ... ਮੌਜੂਦਾ ਵਿੱਤੀ ਸਥਿਤੀ ਵਿੱਚ ਇਹ ਜਾਂ ਤਾਂ ਪੰਜਾਬ ਹੈ ਜਾਂ ਮਾਫੀਆ! ਲੜਾਈ ਜਾਰੀ ਹੈ...
— ਨਵਜੋਤ ਸਿੰਘ ਸਿੱਧੂ (@sherryontopp) 14 ਅਪ੍ਰੈਲ, 2022
ਚੰਨੀ ਤੋਂ ਰਾਜ ਵਿੱਚ ਇੱਕ ਕਥਿਤ ਰੇਤ ਮਾਈਨਿੰਗ ਮਾਮਲੇ ਨਾਲ ਜੁੜੀ ਮਨੀ ਲਾਂਡਰਿੰਗ ਜਾਂਚ ਵਿੱਚ ਈਡੀ ਵੱਲੋਂ ਛੇ ਘੰਟੇ ਤੋਂ ਵੱਧ ਸਮੇਂ ਤੱਕ ਪੁੱਛਗਿੱਛ ਕੀਤੀ ਗਈ। ਉਸ ਦੇ ਭਤੀਜੇ ਭੁਪਿੰਦਰ ਸਿੰਘ ਉਰਫ਼ ਹਨੀ ਨੂੰ 20 ਫਰਵਰੀ ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਕੁਝ ਦਿਨ ਪਹਿਲਾਂ ਏਜੰਸੀ ਨੇ ਇਸ ਕੇਸ ਵਿੱਚ ਗ੍ਰਿਫ਼ਤਾਰ ਕੀਤਾ ਸੀ। ਇਸ ਮਹੀਨੇ ਦੀ ਸ਼ੁਰੂਆਤ 'ਚ ਉਸ ਅਤੇ ਇਸ ਮਾਮਲੇ 'ਚ ਨਾਮਜ਼ਦ ਹੋਰਨਾਂ ਦੇ ਖਿਲਾਫ ਚਾਰਜਸ਼ੀਟ ਦਾਇਰ ਕੀਤੀ ਗਈ।
ਮਾਈਨਿੰਗ ਮਾਮਲੇ ’ਚ ਨਾਂ ਆਉਣ ਮਗਰੋਂ ਈਡੀ ਨੇ ਚਰਨਜੀਤ ਚੰਨੀ 'ਤੇ ਸ਼ਿਕੰਜਾ ਕੱਸ ਦਿੱਤਾ ਹੈ। ਈਡੀ ਨੇ ਚੰਨੀ ਨੂੰ ਪੁੱਛਗਿੱਛ ਲਈ ਸੰਮਨ ਜਾਰੀ ਕੀਤਾ ਸੀ ਜਿਸ ਮਗਰੋਂ ਉਹ ਅੱਜ ਕੇਂਦਰੀ ਏਜੰਸੀ ਸਾਹਮਣੇ ਪੇਸ਼ ਹੋਏ।
ਹਾਸਲ ਜਾਣਕਾਰੀ ਮੁਤਾਬਕ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਤੋਂ ਈਡੀ ਨੇ ਰਾਜ ਵਿੱਚ ਰੇਤ ਮਾਈਨਿੰਗ ਮਾਮਲੇ ਨਾਲ ਸਬੰਧਤ ਮਨੀ ਲਾਂਡਰਿੰਗ ਜਾਂਚ ਵਿੱਚ ਛੇ ਘੰਟੇ ਤੋਂ ਵੱਧ ਸਮੇਂ ਤੱਕ ਪੁੱਛ ਪੜਤਾਲ ਕੀਤੀ। ਕੇਂਦਰੀ ਜਾਂਚ ਏਜੰਸੀ ਨੇ ਮਨੀ ਲਾਂਡਰਿੰਗ ਰੋਕੂ ਕਾਨੂੰਨ (ਪੀਐਮਐਲਏ) ਤਹਿਤ 59 ਸਾਲਾ ਕਾਂਗਰਸੀ ਆਗੂ ਦੇ ਬਿਆਨ ਦਰਜ ਕੀਤੇ।
ਚੰਨੀ ਬੁੱਧਵਾਰ ਦੇਰ ਰਾਤ ਜਲੰਧਰ ਵਿੱਚ ਐਨਫੋਰਸਮੈਂਟ ਡਾਇਰੈਕਟੋਰੇਟ ਦੇ ਜ਼ੋਨਲ ਦਫ਼ਤਰ ਤੋਂ ਬਾਹਰ ਆਏ। ਚੰਨੀ ਦੇ ਭਤੀਜੇ ਭੁਪਿੰਦਰ ਸਿੰਘ ਉਰਫ਼ ਹਨੀ ਨੂੰ 20 ਫਰਵਰੀ ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਕੁਝ ਦਿਨ ਪਹਿਲਾਂ ਏਜੰਸੀ ਨੇ ਇਸ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ।