ਅੰਮ੍ਰਿਤਸਰ: ਪੰਜਾਬ ਵਿਜੀਲੈਂਸ ਬਿਊੂਰੋ ਵੱਲੋਂ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਤਹਿਸੀਲ ਦਫ਼ਤਰ-2, ਅੰਮ੍ਰਿਤਸਰ ਵਿਖੇ ਤਾਇਨਾਤ ਸੇਵਾਦਾਰ ਗੁਰਧੀਰ ਸਿੰਘ ਵੱਲੋਂ ਇੱਕ ਲੱਖ ਰੁਪਏ ਦੀ ਰਿਸ਼ਵਤ ਲੈਣ ਬਦਲੇ ਰਿਸ਼ਵਤਖੋਰੀ ਦਾ ਮੁਕੱਦਮਾ ਦਰਜ ਕੀਤਾ ਹੈ।


ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਸੇਵਾਦਾਰ ਖਿਲਾਫ ਸ਼ਿਕਾਇਤਕਰਤਾ ਜੈਬੀਰ ਸਿੰਘ ਵਾਸੀ ਪਿੰਡ ਕੱਕਾ ਕੰਡਿਆਲਾ, ਜਿਲਾ ਤਰਨਤਾਰਨ ਵੱਲੋਂ ਬਿਊਰੋ ਕੋਲ ਦਰਜ ਕਰਵਾਈ ਇੱਕ ਆਨਲਾਈਨ ਸ਼ਿਕਾਇਤ ਦੇ ਅਧਾਰ ’ਤੇ ਇਹ ਕੇਸ ਦਰਜ ਕੀਤਾ ਗਿਆ। ਉਹਨਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਹੈ ਕਿ ਉਕਤ ਮੁਲਾਜ਼ਮ ਨੇ ਉਸ ਦੀ ਸੱਸ ਦੇ ਪਲਾਟ ਦੀ ਰਜਿਸਟਰੀ ਕਰਾਉਣ ਲਈ ਐਨ.ਓ.ਸੀ. ਮੁਹੱਈਆ ਕਰਨ ਦੇ ਇਵਜ਼ ਵਿੱਚ ਇੱਕ ਲੱਖ ਰੁਪਏ ਦੀ ਰਿਸ਼ਵਤ ਲਈ ਸੀ ਜੋ ਕਿ ਐਨ.ਓ.ਸੀ. ਨਾ ਦੇਣ ਕਾਰਨ ਉਸਨੇ ਵਾਪਸ ਕਰ ਦਿੱਤੀ ਹੈ।


ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤ ਨਾਲ ਪੇਸ਼ ਕੀਤੇ ਤੱਥਾਂ ਤੇ ਸਬੂਤਾਂ ਦੀ ਪੜਤਾਲ ਉਪਰੰਤ ਉਕਤ ਮੁਲਾਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7 ਤਹਿਤ ਰਿਸ਼ਵਤਖੋਰੀ ਦਾ ਮਾਮਲਾ ਬਿਊਰੋ ਦੇ ਥਾਣਾ ਅੰਮ੍ਰਿਤਸਰ ਵਿਖੇ ਦਰਜ ਕੀਤਾ ਗਿਆ ਹੈ ਅਤੇ ਅਗਲੇਰੀ ਪੜਤਾਲ ਜਾਰੀ ਹੈ। ਉਸ ਨੂੰ ਵਿਜੀਲੈਂਸ ਬਿਊਰੋ ਕੋਲ ਪੇਸ਼ ਹੋਣ ਲਈ ਨੋਟਿਸ ਵੀ ਭੇਜ ਦਿੱਤਾ ਹੈ।


 


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕਟਵਿੱਟਰਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।

 

ਇਹ ਵੀ ਪੜ੍ਹੋ: