ਪਾਕਿਸਤਾਨ ਵਿੱਚ ਹਰਵਿੰਦਰ ਰਿੰਦਾ ਦੀ ਮੌਤ ਦੀ ਖ਼ਬਰ ਸਾਹਮਣੇ ਆਉਣ ਤੋਂ ਬਾਅਦ ਹੁਣ ਇਟਲੀ ਵਿੱਚ ਉਸ ਦੇ ਕਰੀਬੀ ਹੈਪੀ ਸੰਘੇੜਾ ਦੀ ਮੌਤ ਦੀ ਪੁਸ਼ਟੀ ਕੀਤੀ ਜਾ ਰਹੀ ਹੈ। ਹੈਪੀ ਪਿਛਲੇ ਕਾਫ਼ੀ ਸਮੇਂ ਤੋਂ ਇਟਲੀ ਵਿੱਚ ਰਹਿ ਰਿਹਾ ਸੀ ਤੇ ਪੰਜਾਬ ਵਿੱਚ ਹਥਿਆਰਾਂ ਦੀ ਤਸਕਰੀ ਕਰਵਾ ਰਿਹਾ ਸੀ। ਜ਼ਿਕਰ ਕਰ ਦਈਏ ਕਿ ਹੈਪੀ ਸੰਘੇੜਾ ਦਾ ਨਾਂਅ ਮੋਹਾਲੀ ਵਿੱਚ ਪੰਜਾਬ ਪੁਲਿਸ ਇੰਟੈਲੀਜੈਂਸ ਦਫ਼ਤਰ ਉੱਤੇ ਹੋਏ ਆਰਪੀਜੀ ਹਮਲੇ ਵਿੱਚ ਵੀ ਸਾਹਮਣੇ ਆਇਆ ਸੀ।
ਗ਼ੌਰ ਕਰਨ ਵਾਲੀ ਗੱਲ ਹੈ ਕਿ ਹਰਵਿੰਦਰ ਰਿੰਦਾ ਤੇ ਹੈਪੀ ਸੰਘੇੜਾ ਦੀ ਮੌਤ ਬਾਬਤ ਦੇਸ਼ ਦੀਆਂ ਖੂਫੀਆਂ ਏਜੰਸੀਆਂ ਨੇ ਬਿਲਕੁਲ ਚੁੱਪੀ ਧਾਰੀ ਹੋਈ ਹੈ।
ਦੱਸ ਦਈਏ ਕਿ ਹੈਪੀ ਕਾਫੀ ਲੰਬੇ ਸਮੇਂ ਤੋਂ ਇਟਲੀ ਵਿੱਚ ਰਹਿ ਰਿਹਾ ਸੀ ਤੇ ਪਾਕਿਸਤਾਨ ਵਿੱਚ ਬੈਠੇ ਹਰਵਿੰਦਰ ਰਿੰਦਾ ਦਾ ਕਰੀਬੀ ਸਾਥੀ ਸੀ। ਕਿਹਾ ਜਾਂਦਾ ਹੈ ਕਿ ਇਹ ਦੋਵੇਂ ਮਿਲ ਕੇ ਪੰਜਾਬ ਵਿੱਚ ਹਥਿਆਰਾਂ ਦੀ ਤਸਕਰੀ ਤੇ ਟਾਰਗਿਟ ਕਿਲਿੰਗ ਕਰਵਾਉਂਦੇ ਸੀ।
ਇਹ ਵੀ ਗੱਲ ਸਾਹਮਣੇ ਆਈ ਹੈ ਕਿ ਕੈਨੇਡਾ ਬੈਠੇ ਲਖਬੀਰ ਸਿੰਘ ਲੰਡਾ ਨੇ ਹੈਪੀ ਸੰਘੇੜਾ ਦਾ ਕਤਲ ਕੀਤਾ ਹੈ, ਲੰਡਾ ਨੇ ਦਾਅਵਾ ਕੀਤਾ ਹੈ ਕਿ ਸੰਘੇੜਾ ਦਾ ਕਤਲ ਉਸ ਨੇ ਕਰਵਾਇਆ ਹੈ। ਹਾਲਾਂਕਿ ਇਸ ਬਾਰੇ ਅਜੇ ਕੋਈ ਵੀ ਪੁਸ਼ਟੀ ਨਹੀਂ ਹੋਈ ਹੈ।
ਦੱਸ ਦਈਏ ਕਿ ਸੰਘੇੜਾ ਦੇ ਨਾਂਅ ਫਿਰੋਜ਼ਪੁਰ ਦੇ ਪਿੰਡ ਜੋਗੇਵਾਲਾ ਦੇ ਹਰਪ੍ਰੀਤ ਸਿੰਘ ਦੀ ਗ੍ਰਿਫ਼ਤਾਰੀ ਤੋਂ ਬਾਅਦ ਸਾਹਮਣੇ ਆਇਆ ਸੀ। ਇਸ ਤੋਂ ਇਲਾਵਾ ਹੈਪੀ ਸੰਘੇੜਾ ਦਾ ਨਾਂਅ ਮੋਹਾਲੀ ਵਿੱਚ ਪੰਜਾਬ ਪੁਲਿਸ ਦੇ ਇੰਟੈਲੀਜੈਂਸ ਦਫ਼ਤਰ ਉੱਤੇ ਹੋਏ ਆਰਪੀਜੀ ਹਮਲੇ ਵਿੱਚ ਵੀ ਸਾਹਮਣੇ ਆਇਆ ਸੀ। ਇਸ ਮਾਮਲੇ ਵਿੱਚ ਗ੍ਰਿਫ਼ਤਾਰ ਹੋਏ ਬਲਜੀਤ ਸਿੰਘ ਮੱਲੀ ਨੇ ਖੁਲਾਸਾ ਕੀਤਾ ਸੀ ਕਿ ਹੈਪੀ ਸੰਘੇੜਾ ਦੇ ਕਹਿਣ ਉੱਤੇ ਹੀ ਹਥਿਆਰਾਂ ਦੀ ਖੇਪ ਲਈ ਗਈ ਸੀ।
ਨੋਟ- ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।