ਅੰਮ੍ਰਿਤਸਰ: ਸੰਯੁਕਤ ਕਿਸਾਨ ਮੋਰਚੇ ਦੇ ਲੀਡਰਾਂ ਵੱਲੋਂ ਐਲਾਨ ਕੀਤਾ ਗਿਆ ਹੈ ਕਿ 8 ਮਈ ਨੂੰ ਕਿਸਾਨ ਸ਼ਹਿਰ ਦੇ ਦੁਕਾਨਦਾਰਾਂ ਦੀਆਂ ਦੁਕਾਨਾਂ ਖੁੱਲ੍ਹਵਾਉਣਗੇ। ਬੇਸ਼ੱਕ ਕੁਝ ਵਪਾਰੀਆਂ ਨੇ ਧੱਕੇ ਨਾਲ ਦੁਕਾਨਾਂ ਖੋਲ੍ਹਣ ਤੋਂ ਇਨਕਾਰ ਕੀਤਾ ਹੈ ਪਰ ਸਾਰੀ ਹੀ ਵਪਾਰੀ ਤੇ ਦੁਕਾਨਦਾਰ ਕਿਸਾਨਾਂ ਦੀ ਹਮਾਇਤ ਤੋਂ ਖੁਸ਼ ਹਨ। ਕਿਸਾਨਾਂ ਦੇ ਇਸ ਐਲਾਨ ਬਾਰੇ ਪੰਜਾਬ ਵਪਾਰ ਮੰਡਲ ਦੇ ਪੰਜਾਬ ਪ੍ਰਧਾਨ ਦਾ ਕਹਿਣਾ ਹੈ ਕਿ ਕਿਸਾਨਾਂ ਨੇ ਜੋ ਐਲਾਨ ਕੀਤਾ ਹੈ, ਅਸੀਂ ਉਸ ਦਾ ਸਮਰਥਨ ਕਰਦੇ ਹਾਂ।
ਉਨ੍ਹਾਂ ਕਿਹਾ ਹੈ ਕਿ ਕਿਸਾਨਾਂ ਨੇ ਸਾਡੀਆਂ ਮੁਸ਼ਕਲਾਂ ਨੂੰ ਸਮਝਦੇ ਹੋਏ ਇਹ ਐਲਾਨ ਕੀਤਾ ਹੈ ਪਰ ਪੰਜਾਬ ਸਰਕਾਰ ਵੱਲੋਂ ਕੱਲ੍ਹ ਹੀ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਲੜੀਵਾਰ ਦੁਕਾਨਾਂ ਖੋਲ੍ਹਣ ਦੀ ਸੂਚੀ ਬਣਾਉਣ ਲਈ ਕਿਹਾ ਗਿਆ ਹੈ। ਪੰਜਾਬ ਸਰਕਾਰ ਗੰਭੀਰ ਵੀ ਲੱਗ ਰਹੀ ਹੈ। ਇਸ ਲਈ ਲੱਗਦਾ ਹੈ ਕਿ 8 ਮਈ ਤੋਂ ਪਹਿਲਾਂ ਹੀ ਦੁਕਾਨਦਾਰਾਂ ਦਾ ਮਸਲਾ ਹੱਲ ਹੋ ਜਾਵੇਗਾ।
ਉੱਥੇ ਅੰਮ੍ਰਿਤਸਰ ਦੀ ਨਿਊ ਆਈਡੀਐਚ ਮਾਰਕੀਟ ਦੇ ਪ੍ਰਧਾਨ ਤੇ ਦੁਕਾਨਦਾਰ ਦਾ ਕਹਿਣਾ ਹੈ ਕਿ ਕਿਸਾਨਾਂ ਵੱਲੋਂ ਜੋ ਉਨ੍ਹਾਂ ਦੇ ਸਮਰਥਨ ਵਿੱਚ ਐਲਾਨ ਕੀਤਾ ਹੈ ਕਿ 8 ਤਾਰੀਖ ਨੂੰ ਉਨ੍ਹਾਂ ਦੀਆਂ ਦੁਕਾਨਾਂ ਖੁੱਲ੍ਹਵਾਉਣਗੇ, ਉਹ ਉਸ ਦਾ ਸਮਰਥਨ ਕਰਦੇ ਹਨ। ਉਹ ਅੱਠ 8 ਤਾਰੀਖ ਨੂੰ ਦੁਕਾਨਾਂ ਖੋਲ੍ਹਣਗੇ ਵੀ ਕਿਉਂਕਿ ਸ਼ਹਿਰ ਦੇ ਕਈ ਹਿੱਸਿਆਂ ਵਿੱਚ ਦੁਕਾਨਾਂ ਖੁੱਲ੍ਹੀਆਂ ਵੀ ਹੋਈਆਂ ਹਨ।
ਇਹ ਪੁੱਛੇ ਜਾਣ ਉੱਪਰ ਕਿ ਇਹ ਸਰਕਾਰ ਦੇ ਹੁਕਮਾਂ ਦੀ ਉਲੰਘਣਾ ਹੋਵੇਗੀ ਤਾਂ ਉਨ੍ਹਾਂ ਕਿਹਾ ਕਿ ਅਸੀਂ ਕੋਵਿਡ ਤੋਂ ਬਚਾਅ ਲਈ ਸਿਹਤ ਵਿਭਾਗ ਦੀਆਂ ਹਦਾਇਤਾਂ ਮੰਨ ਰਹੇ ਹਾਂ ਤਾਂ ਸਿਰਫ ਸਾਡੀਆਂ ਹੀ ਦੁਕਾਨਾਂ ਨੂੰ ਬੰਦ ਕਰਨ ਦੇ ਹੁਕਮ ਗ਼ਲਤ ਹਨ।
ਇਹ ਵੀ ਪੜ੍ਹੋ: ਕੋਰੋਨਾ ਦਾ ਕਹਿਰ: ਅੰਮ੍ਰਿਤਸਰ ਦੇ ਸ਼ਮਸ਼ਾਨਘਾਟ 'ਚ ਸਸਕਾਰ ਲਈ ਥੜ੍ਹਿਆਂ ਦੀ ਘਾਟ, ਖੜ੍ਹੇ ਪੈਰ ਕੀਤਾ ਨਵਾਂ ਪ੍ਰਬੰਧ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin