ਸਿੱਧੂ ਮਗਰੋਂ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਨੇ ਵੀ ਦਿੱਤਾ ਅਸਤੀਫ਼ਾ
ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਨੇ ਵੀ ਦਿੱਤਾ ਅਸਤੀਫ਼ਾ।
ਚੰਡੀਗੜ੍ਹ: ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਨੇ ਵੀ ਦਿੱਤਾ ਅਸਤੀਫ਼ਾ। ਨਵਜੋਤ ਸਿੱਧੂ ਦੇ ਸਮਰਥਨ 'ਚ ਰਜ਼ੀਆ ਸੁਲਤਾਨਾਂ ਨੇ ਅਸਤੀਫ਼ਾ ਦਿੱਤਾ ਹੈ।ਰਜ਼ੀਆ ਸੁਲਤਾਨਾ ਨੂੰ ਮਹਿਲਾ ਅਤੇ ਬਾਲ ਭਲਾਈ ਵਿਭਾਗ ਦਿੱਤਾ ਗਿਆ ਸੀ।ਸਿੱਧੂ ਦੇ ਸਮਰਥਨ 'ਚ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ, ਖਜਾਨਚੀ ਗੁਲਜ਼ਾਰ ਇੰਦਰ ਚਾਹਲ, ਅਤੇ ਜਨਰਲ ਸਕੱਤਰ ਯੋਗਿੰਦਰ ਢੀਂਗਰਾ ਨੇ ਵੀ ਅਸਤੀਫ਼ਾ ਦੇ ਦਿੱਤਾ ਹੈ।
ਅਸਤੀਫ਼ਿਆਂ ਦੀ ਝੜੀ ਮਗਰੋਂ ਸਿੱਧੂ ਦੀ ਪਟਿਆਲਾ ਰਿਹਾਇਸ਼ ਦੇ ਹਲਚੱਲ ਤੇਜ਼ ਹੋ ਗਈ ਅਤੇ ਤਮਾਮ ਕਾਂਗਰਸੀ ਲੀਡਰ ਸਿੱਧੂ ਨੂੰ ਮਿਲਣ ਲਈ ਪਹੁੰਚ ਗਏ।ਫਿਲਹਾਲ ਸਿੱਧੂ ਦੇ ਘਰ ਕਈ ਲੀਡਰ ਇਕੱਠੇ ਹੋਏ ਹਨ।
ਨਵਜੋਤ ਸਿੰਘ ਸਿੱਧੂ ਦੇ ਅਸਤੀਫੇ 'ਤੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਕਿਹਾ ਕਿ ਉਨ੍ਹਾਂ ਨੂੰ ਅਜੇ ਇਸ ਬਾਰੇ ਜਾਣਕਾਰੀ ਨਹੀਂ ਹੈ। ਪ੍ਰੈਸ ਕਾਨਫਰੰਸ ਦੌਰਾਨ ਉਨ੍ਹਾਂ ਤੋਂ ਸਿੱਧੂ ਦੇ ਅਸਤੀਫੇ ਬਾਰੇ ਸਵਾਲ ਕੀਤੇ ਗਏ ਸਨ। ਉਨ੍ਹਾਂ ਕਿਹਾ ਕਿ ਜੇਕਰ ਸਿੱਧੂ ਨਾਰਾਜ਼ ਹਨ ਤਾਂ ਉਨ੍ਹਾਂ ਨਾਲ ਗੱਲ ਕੀਤੀ ਜਾਵੇਗੀ। ਮੁੱਖ ਮੰਤਰੀ ਨੇ ਕਿਹਾ, "ਸਿੱਧੂ ਸਾਡੇ ਪ੍ਰਧਾਨ ਹਨ ਅਤੇ ਉਹ ਇੱਕ ਚੰਗੇ ਨੇਤਾ ਹਨ। ਮੈਨੂੰ ਉਨ੍ਹਾਂ ਨਾਲ ਕੋਈ ਨਾਰਾਜ਼ਗੀ ਨਹੀਂ ਹੈ।"
ਦਸ ਦਈਏ ਕਿ ਸਿੱਧੂ ਨੇ 18 ਜੁਲਾਈ ਨੂੰ ਹੀ ਨਵਜੋਤ ਸਿੱਧੂ ਨੇ ਪ੍ਰਧਾਨਗੀ ਦਾ ਅਹੁਦਾ ਸੰਭਾਲਿਆ ਸੀ। ਸਿੱਧੂ ਨੇ ਸੋਨੀਆ ਗਾਂਧੀ ਨੂੰ ਲਿਖੀ ਚਿੱਠੀ 'ਚ ਕਿਹਾ ਕਿ "ਮੈਂ ਪੰਜਾਬ ਦੇ ਭਵਿੱਖ ਨਾਲ ਸਮਝੌਤਾ ਨਹੀਂ ਕਰ ਸਕਦਾ।" ਸਿੱਧੂ ਦੇ ਅਸਤੀਫ਼ੇ ਮਗਰੋਂ ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫੇਰ ਹਲਚੱਲ ਪੈਦਾ ਹੋ ਗਈ ਹੈ। ਹਾਲਾਂਕਿ ਸਿੱਧੂ ਨੇ ਕਿਹਾ ਹੈ ਕਿ ਉਹ ਕਾਂਗਰਸ ਵਿੱਚ ਹੀ ਰਹਿਣਗੇ। ਸਿੱਧੂ ਨੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਨੂੰ ਲਿਖੇ ਪੱਤਰ ਵਿੱਚ ਕਿਹਾ ਕਿ ਉਹ ਕਾਂਗਰਸ ਪਾਰਟੀ ਦੇ ਮੈਂਬਰ ਬਣੇ ਰਹਿਣਗੇ।
ਆਮ ਆਦਮੀ ਪਾਰਟੀ ਨੇ ਮੰਗਲਵਾਰ ਨੂੰ ਦਾਅਵਾ ਕੀਤਾ ਕਿ "ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਇਸ ਲਈ ਦਿੱਤਾ ਕਿਉਂਕਿ ਉਹ ‘ਇਹ ਬਰਦਾਸ਼ਤ ਨਹੀਂ ਕਰ ਸਕਦੇ’ ਕਿ ਇੱਕ ਦਲਿਤ ਨੂੰ ਸੂਬੇ ਦਾ ਮੁੱਖ ਮੰਤਰੀ ਬਣਾਇਆ ਗਿਆ ਹੈ।"
ਸੋਨੀਆ ਗਾਂਧੀ ਨੂੰ ਲਿਖੇ ਆਪਣੇ ਪੱਤਰ ਵਿੱਚ ਉਨ੍ਹਾਂ ਨੇ ਕਿਹਾ ਹੈ ਕਿ, "ਮਨੁੱਖ ਦੇ ਚਰਿੱਤਰ ਦਾ ਪਤਨ ਸਮਝੌਤਿਆਂ ਤੋਂ ਹੁੰਦਾ ਹੈ। ਪੰਜਾਬ ਦੇ ਭਵਿੱਖ ਤੇ ਪੰਜਾਬ ਦੇ ਭਲੇ ਦੇ ਏਜੰਡੇ ਨਾਲ ਕਦੇ ਵੀ ਸਮਝੌਤਾ ਨਹੀਂ ਕੀਤਾ ਜਾ ਸਕਦਾ।" ਉਨ੍ਹਾਂ ਕਿਹਾ, "ਇਸ ਲਈ, ਮੈਂ ਇਸ ਲਈ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦਿੰਦਾ ਹਾਂ ਪਰ ਕਾਂਗਰਸ ਦੀ ਸੇਵਾ ਜਾਰੀ ਰੱਖਾਂਗਾ।"
ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਹਾਲ ਹੀ ਵਿੱਚ ਬਣੇ ਮੰਤਰੀ ਮੰਡਲ ਵਿੱਚ ਵਿਧਾਨ ਸਭਾ ਦੇ ਕੁਝ ਮੈਂਬਰਾਂ ਨੂੰ ਸ਼ਾਮਲ ਨਾ ਕੀਤੇ ਜਾਣ ਤੇ ਪੰਜਾਬ ਦੇ ਨਵੇਂ ਐਡਵੋਕੇਟ ਜਨਰਲ, ਅਮਰਪ੍ਰੀਤ ਸਿੰਘ ਦਿਓਲ ਦੀ ਨਿਯੁਕਤੀ ਨੂੰ ਲੈ ਕੇ ਸਿੱਧੂ ਸੂਬੇ ਵਿੱਚ ਹਾਲੀਆ ਘਟਨਾਕ੍ਰਮ ਤੋਂ ਨਾਰਾਜ਼ ਮੰਨੇ ਜਾਂਦੇ ਹਨ।