Kisan twitter accounts ban: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਗੀਤ SYL ਨੂੰ ਹਟਾਾਉਣ ਤੋਂ ਬਾਅਦ ਹੁਣ ਕਿਸਾਨ ਅੰਦੋਲਨ ਦੌਰਾਨ ਬਣਾਏ ਟਵਿਟਰ ਅਕਾਊਂਟ 'ਤੇ ਐਕਸ਼ਨ ਲਿਆ ਗਿਆ ਹੈ। ਹੁਣ ਭਾਰਤੀ ਕਾਨੂੰਨਾਂ ਤਹਿਤ ਕਿਸਾਨ ਏਕਤਾ ਮੋਰਚਾ ਅਤੇ ਟਰੈਕਟਰ 2 ਟਵਿੱਟਰ ਅਕਾਊਂਟ 'ਤੇ ਪਾਬੰਦੀ ਲਗਾਈ ਗਈ ਹੈ। ਇਹ ਦੋਵੇਂ ਅਕਾਊਂਟ ਕੇਂਦਰ ਸਰਕਾਰ ਦੇ ਖੇਤੀ ਸੁਧਾਰ ਕਾਨੂੰਨਾਂ ਦੇ ਵਿਰੋਧ ਵਿੱਚ ਬਣਾਏ ਗਏ ਸਨ। ਜਿਸ ਰਾਹੀਂ ਅੰਦੋਲਨ ਦੀ ਅਗਵਾਈ ਕਰ ਰਹੇ ਸੰਯੁਕਤ ਕਿਸਾਨ ਮੋਰਚੇ ਦੀ ਗੱਲਬਾਤ ਡਿਜੀਟਲ ਪਲੇਟਫਾਰਮ 'ਤੇ ਰੱਖੀ ਗਈ।

ਕਿਸਾਨ ਏਕਤਾ ਮੋਰਚਾ ਦੇ ਟਵਿੱਟਰ ਅਕਾਊਂਟ ਦੇ ਕਰੀਬ 5 ਲੱਖ ਫਾਲੋਅਰਜ਼ ਸਨ। ਇਸ ਦੇ ਨਾਲ ਹੀ ਟਰੈਕਟਰ 2 ਟਵਿੱਟਰ ਦੇ 55 ਹਜ਼ਾਰ ਫਾਲੋਅਰਜ਼ ਸਨ। ਇਨ੍ਹਾਂ ਦੋਵਾਂ ਅਕਾਊਂਟਸ ਰਾਹੀਂ ਕਿਸਾਨ ਅੰਦੋਲਨ ਦੌਰਾਨ ਕਿਸਾਨਾਂ ਨੂੰ ਬਦਨਾਮ ਕਰਨ ਵਾਲਿਆਂ ਨੂੰ ਕਰਾਰਾ ਜਵਾਬ ਦਿੱਤਾ ਗਿਆ। ਇਸ ਤੋਂ ਇਲਾਵਾ ਕਿਸਾਨਾਂ ਨੂੰ ਵੀ ਜਾਗਰੂਕ ਕੀਤਾ ਗਿਆ। ਟਰੈਕਟਰ 2 ਟਵਿੱਟਰ ਰਾਹੀਂ ਅੰਦੋਲਨ ਦੌਰਾਨ ਹਰ ਰੋਜ਼ ਹੈਸ਼ਟੈਗ ਦਿੱਤੇ ਜਾਂਦੇ ਸਨ। ਜਿਸ ਰਾਹੀਂ ਖੇਤੀਬਾੜੀ ਸਬੰਧੀ ਕਾਨੂੰਨਾਂ ਦਾ ਵਿਰੋਧ ਵੀ ਡਿਜੀਟਲ ਤਰੀਕੇ ਨਾਲ ਕੀਤਾ ਗਿਆ। ਹਾਲਾਂਕਿ, ਇਹ ਖਾਤਾ ਵਿਦੇਸ਼ ਵਿੱਚ ਚੱਲਦਾ ਰਹੇਗਾ।



ਪੰਜਾਬ ਦੇ ਸਿੱਖਿਆ, ਸਿਹਤ, ਖੇਤੀ ਤੇ ਵਪਾਰ ਖੇਤਰ ‘ਚ ਕ੍ਰਾਂਤੀ ਦੇ ਟੀਚੇ ਨਾਲ ਬਣਿਆ ਇਹ ਲੋਕਾਂ ਦਾ ਬਜਟ: ਸੀਐਮ ਭਗਵੰਤ ਮਾਨ ਵੱਲੋਂ ਮੰਤਰੀ ਹਰਪਾਲ ਚੀਮਾ ਨੂੰ ਵਧਾਈ

ਇਸ ਨੂੰ ਲੈ ਕੇ ਵਿਰੋਧ ਵੀ ਸ਼ੁਰੂ ਹੋ ਗਿਆ ਹੈ। ਜਲੰਧਰ ਤੋਂ ਕਾਂਗਰਸੀ ਵਿਧਾਇਕ ਸਾਬਕਾ ਮੰਤਰੀ ਪਰਗਟ ਸਿੰਘ ਨੇ ਸਵਾਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਦੀ ਆਵਾਜ਼ ਬੁਲੰਦ ਕਰਨ ਵਾਲੇ ਟਵਿਟਰ ਇੰਡੀਆ ਨੂੰ ਕੇਂਦਰ ਸਰਕਾਰ ਦੇ ਕਹਿਣ 'ਤੇ ਟਵਿਟਰ ਇੰਡੀਆ ਨੇ ਬੰਦ ਕਰ ਦਿੱਤਾ ਹੈ। ਇਹ ਬਹੁਤ ਸ਼ਰਮਨਾਕ ਹੈ। ਉਨ੍ਹਾਂ ਕਿਹਾ ਕਿ ਇਹ ਬੋਲਣ ਦੀ ਆਜ਼ਾਦੀ ਦੇ ਖ਼ਿਲਾਫ਼ ਹੈ।