ਪੜਚੋਲ ਕਰੋ

ਸਿੱਧੂ ਤੇ ਸੋਨੀ ਦੀ ਬਗਾਵਤ ਨਾਲ ਕਾਂਗਰਸ 'ਚ ਘਮਾਸਾਣ, ਹੁਣ ਸੋਮਵਾਰ ਦੀ ਉਡੀਕ!

ਲੋਕ ਸਭਾ ਚੋਣਾਂ ਮਗਰੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਮੰਤਰੀਆਂ ਦੇ ਮਹਿਕਮਿਆਂ ਵਿੱਚ ਕੀਤੀ ਤਬਦੀਲੀ ਨਾਲ ਕਾਂਗਰਸ ਵਿੱਚ ਹਿੱਲਜੁਲ ਜਾਰੀ ਹੈ। ਕੈਬਨਿਟ ਮੰਤਰੀ ਨਵਜੋਤ ਸਿੱਧੂ ਮਗਰੋਂ ਅੰਮ੍ਰਿਤਸਰ ਦੇ ਹੀ ਇੱਕ ਹੋਰ ਮੰਤਰੀ ਓਪੀ ਸੋਨੀ ਵੀ ਬਾਗੀ ਹੋਏ ਨਜ਼ਰ ਆ ਰਹੇ ਹਨ। ਨਵਜੋਤ ਸਿੱਧੂ ਦੇ ਨਾਲ ਹੀ ਉਨ੍ਹਾਂ ਨੇ ਵੀ ਅਜੇ ਤੱਕ ਆਪਣੇ ਨਵੇਂ ਮਹਿਕਮੇ ਦਾ ਅਹੁਦਾ ਨਹੀਂ ਸੰਭਾਲਿਆ। ਚਰਚਾ ਹੈ ਕਿ ਕੈਪਟਨ ਮੰਤਰੀਆਂ ਦੀਆਂ ਬਾਗੀ ਸੁਰਾਂ ਤੋਂ ਕਾਫੀ ਔਖੇ ਹਨ। ਇਸ ਲਈ ਜੇਕਰ ਉਹ ਸੋਮਵਾਰ ਤੱਕ ਅਹੁਦਾ ਨਹੀਂ ਸੰਭਾਲਦੇ ਤਾਂ ਕੋਈ ਕਾਰਵਾਈ ਹੋ ਸਕਦੀ ਹੈ।

ਚੰਡੀਗੜ੍ਹ: ਲੋਕ ਸਭਾ ਚੋਣਾਂ ਮਗਰੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਮੰਤਰੀਆਂ ਦੇ ਮਹਿਕਮਿਆਂ ਵਿੱਚ ਕੀਤੀ ਤਬਦੀਲੀ ਨਾਲ ਕਾਂਗਰਸ ਵਿੱਚ ਹਿੱਲਜੁਲ ਜਾਰੀ ਹੈ। ਕੈਬਨਿਟ ਮੰਤਰੀ ਨਵਜੋਤ ਸਿੱਧੂ ਮਗਰੋਂ ਅੰਮ੍ਰਿਤਸਰ ਦੇ ਹੀ ਇੱਕ ਹੋਰ ਮੰਤਰੀ ਓਪੀ ਸੋਨੀ ਵੀ ਬਾਗੀ ਹੋਏ ਨਜ਼ਰ ਆ ਰਹੇ ਹਨ। ਨਵਜੋਤ ਸਿੱਧੂ ਦੇ ਨਾਲ ਹੀ ਉਨ੍ਹਾਂ ਨੇ ਵੀ ਅਜੇ ਤੱਕ ਆਪਣੇ ਨਵੇਂ ਮਹਿਕਮੇ ਦਾ ਅਹੁਦਾ ਨਹੀਂ ਸੰਭਾਲਿਆ। ਚਰਚਾ ਹੈ ਕਿ ਕੈਪਟਨ ਮੰਤਰੀਆਂ ਦੀਆਂ ਬਾਗੀ ਸੁਰਾਂ ਤੋਂ ਕਾਫੀ ਔਖੇ ਹਨ। ਇਸ ਲਈ ਜੇਕਰ ਉਹ ਸੋਮਵਾਰ ਤੱਕ ਅਹੁਦਾ ਨਹੀਂ ਸੰਭਾਲਦੇ ਤਾਂ ਕੋਈ ਕਾਰਵਾਈ ਹੋ ਸਕਦੀ ਹੈ। ਉਧਰ, ਸੋਮਵਾਰ ਨੂੰ ਨਵਜੋਤ ਸਿੱਧੂ ਤੇ ਕੈਪਟਨ ਵਿਚਾਲੇ ਪੈਦਾ ਹੋਏ ਟਕਰਾਅ ਦਾ ਹੱਲ਼ ਕੱਢਣ ਲਈ ਸੀਨੀਅਰ ਲੀਡਰ ਅਹਿਮਦ ਪਟੇਲ ਦੇ ਵੀ ਸੋਮਵਾਰ ਨੂੰ ਚੰਡੀਗੜ੍ਹ ਆਉਣ ਦੇ ਕਿਆਸ ਲਾਏ ਜਾ ਰਹੇ ਹਨ। ਉਹ ਕੈਪਟਨ ਨਾਲ ਮੁਲਾਕਾਤ ਕਰਕੇ ਇਸ ਮਾਮਲੇ ਦੀ ਹੱਲ਼ ਕੱਢਣਗੇ। ਇਹ ਵੀ ਚਰਚਾ ਹੈ ਕਿ ਮੰਤਰੀਆਂ ਨੂੰ ਆਪਣੇ ਨਵੇਂ ਅਹੁਦੇ ਸੰਭਾਲਣੇ ਹੀ ਪੈਣਗੇ ਕਿਉਂਕਿ ਕੈਪਟਨ ਆਪਣਾ ਫੈਸਲਾ ਬਦਲਣ ਦੇ ਰੌਂਅ ਵਿੱਚ ਨਹੀਂ। ਇਸ ਲਈ ਸੋਮਵਾਰ ਨੂੰ ਤਸਵੀਰ ਸਾਫ ਹੋਣ ਦੀ ਉਮੀਦ ਹੈ। ਹਾਲਾਂਕਿ ਮੁੱਖ ਮੰਤਰੀ ਦਫ਼ਤਰ ਦਾ ਕਹਿਣਾ ਹੈ ਕਿ ਅਹਿਮਦ ਪਟੇਲ ਸੋਮਵਾਰ ਨੂੰ ਚੰਡੀਗੜ੍ਹ ਨਹੀਂ ਆ ਰਹੇ। ਯਾਦ ਰਹੇ ਨਵਜੋਤ ਸਿੱਧੂ ਤੇ ਸਥਾਨਕ ਸਰਕਾਰਾਂ ਮਹਿਕਮਾ ਵਾਪਸ ਲੈ ਕੇ ਉਨ੍ਹਾਂ ਨੂੰ ਬਿਜਲੀ ਮੰਤਰਾਲਾ ਦੇ ਦਿੱਤਾ ਸੀ। ਇਸੇ ਤਰ੍ਹਾਂ ਓਪੀ ਸੋਨੀ ਤੋਂ ਸਕੂਲ ਸਿੱਖਿਆ ਵਿਭਾਗ ਖੋਹ ਕੇ ਉਨ੍ਹਾਂ ਨੂੰ ਮੈਡੀਕਲ ਸਿੱਖਿਆ ਤੇ ਖੋਜ ਵਿਭਾਗ ਦਿੱਤਾ ਗਿਆ ਹੈ। ਸੋਨੀ ਨੇ ਦਾਅਵਾ ਕੀਤਾ ਕਿ ਉਨ੍ਹਾਂ ਸਿੱਖਿਆ ਵਿਭਾਗ ਵਿੱਚ ਕਾਫ਼ੀ ਮਿਹਨਤ ਨਾਲ ਕੰਮ ਕੀਤਾ ਸੀ, ਪਰ ਅਫ਼ਸਰਸ਼ਾਹੀ ਦੇ ਆਖੇ ਲੱਗ ਕੇ ਉਨ੍ਹਾਂ ਨੂੰ ਉਥੋਂ ਹਟਾਇਆ ਗਿਆ ਹੈ। ਸੋਨੀ ਨੇ ਕਿਹਾ ਕਿ ਉਨ੍ਹਾਂ ਦੇ ਸਿੱਖਿਆ ਮੰਤਰੀ ਰਹਿੰਦਿਆਂ ਦਸਵੀਂ ਤੇ ਬਾਰ੍ਹਵੀਂ ਜਮਾਤ ਦੇ ਨਤੀਜਿਆਂ ਵਿੱਚ ਸਰਕਾਰੀ ਸਕੂਲਾਂ ਨੇ 85 ਫੀਸਦੀ ਪਾਸ ਪ੍ਰਤੀਸ਼ਤਤਾ ਦਰਜ ਕੀਤੀ ਹੈ। ਇਸ ਤੋਂ ਇਲਾਵਾ ਕੁਝ ਹੋਰ ਮੰਤਰੀ ਵੀ ਹਨ ਜੋ ਕੈਪਟਨ ਦੇ ਵਜ਼ਾਰਤ ਵਿੱਚ ਫੇਰਬਦਲ ਦੇ ਫਾਰਮੂਲੇ ਤੋਂ ਔਖੇ ਹਨ। ਉਹ ਬੇਸ਼ੱਕ ਖੁੱਲ੍ਹ ਕੇ ਬੋਲ ਨਹੀਂ ਰਹੇ ਪਰ ਉਹ ਆਪਣੀ ਹੀ ਸਰਕਾਰ ਤੋਂ ਖੁਸ਼ ਨਹੀਂ। ਇਸ ਲਈ ਕਾਂਗਰਸ ਵਿੱਚ ਖਾਨਾਜੰਗੀ ਵਧਣ ਦੇ ਆਸਾਰ ਹਨ। ਇਸ ਵੇਲੇ ਕੁਝ ਧੜੇ ਨੁੱਕਰੇ ਲੱਗੇ ਹਨ ਤਾਜ਼ਾ ਘਟਨਾਕ੍ਰਮ ਮਗਰੋਂ ਕੈਪਟਨ ਧੜੇ ਖਿਲਾਫ ਲਾਮਬੰਦੀ ਹੋ ਸਕਦੀ ਹੈ। ਉਂਝ ਇਸ ਵੇਲੇ ਹਾਈਕਮਾਨ ਦੀ ਥਾਪੜਾ ਕੈਪਟਨ ਦੇ ਹੀ ਨਾਲ ਹੈ।

ਟਾਪ ਹੈਡਲਾਈਨ

40 ਲੱਖ ਮਹਿਲਾਵਾਂ ਨੂੰ ਮਿਲੀ ਆਰਥਿਕ ਸਹਾਇਤਾ, CM ਮਾਨ ਨੇ ਜਾਰੀ ਕੀਤੀ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਕਿਸ਼ਤ
40 ਲੱਖ ਮਹਿਲਾਵਾਂ ਨੂੰ ਮਿਲੀ ਆਰਥਿਕ ਸਹਾਇਤਾ, CM ਮਾਨ ਨੇ ਜਾਰੀ ਕੀਤੀ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਦੀ ਕਿਸ਼ਤ
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਅੰਮ੍ਰਿਤਸਰ 'ਚ 140 ਕਰੋੜ ਦੀ ਹੈਰੋਇਨ ਫੜੀ, ਸਰਹੱਦ ਪਾਰੋਂ ਵੱਡੇ ਡਰੱਗਸ ਨੈਟਵਰਕ ਦਾ ਹੋਇਆ ਖੁਲਾਸਾ; ਮੱਚਿਆ ਹੜਕੰਪ
ਅੰਮ੍ਰਿਤਸਰ 'ਚ 140 ਕਰੋੜ ਦੀ ਹੈਰੋਇਨ ਫੜੀ, ਸਰਹੱਦ ਪਾਰੋਂ ਵੱਡੇ ਡਰੱਗਸ ਨੈਟਵਰਕ ਦਾ ਹੋਇਆ ਖੁਲਾਸਾ; ਮੱਚਿਆ ਹੜਕੰਪ
Punjab News: ਪੰਜਾਬ ਕਾਂਗਰਸ 'ਚ ਮੱਚਿਆ ਘਮਸਾਣ, ਚੰਨੀ ਦੇ ਸਮਰਥਕਾਂ ਨੇ ਰਾਜਾ ਵੜਿੰਗ ਦਾ ਵਿਰੋਧ ਕੀਤਾ: ਗੁੱਸੇ 'ਚ ਪ੍ਰਧਾਨ ਬੋਲੇ- ਪ੍ਰੋਗਰਾਮ ਖਰਾਬ ਕੀਤਾ ਤਾਂ ਕਾਰਵਾਈ ਕਰਾਂਗਾ...
ਪੰਜਾਬ ਕਾਂਗਰਸ 'ਚ ਮੱਚਿਆ ਘਮਸਾਣ, ਚੰਨੀ ਦੇ ਸਮਰਥਕਾਂ ਨੇ ਰਾਜਾ ਵੜਿੰਗ ਦਾ ਵਿਰੋਧ ਕੀਤਾ: ਗੁੱਸੇ 'ਚ ਪ੍ਰਧਾਨ ਬੋਲੇ- ਪ੍ਰੋਗਰਾਮ ਖਰਾਬ ਕੀਤਾ ਤਾਂ ਕਾਰਵਾਈ ਕਰਾਂਗਾ...

ਵੀਡੀਓਜ਼

CM ਮਾਨ ਦਾ ਤਿੱਖਾ ਵਾਰ! 'ਵਿਰੋਧੀ ਲੋਕਾਂ ਨੂੰ ਭੜਕਾ ਰਹੇ ਹਨ'
CM ਮਾਨ ਦਾ ਦਾਅਵਾ! 'ਆਪ ਸਰਕਾਰ ਨੇ ਹਰ ਵਾਅਦਾ ਪੂਰਾ ਕੀਤਾ'
'80 ਸਾਲਾਂ 'ਚ ਦੇਸ਼ ਦਾ ਕੋਈ ਵਿਕਾਸ ਨਹੀਂ ਹੋਇਆ' : CM Mann
ਪੰਜਾਬ 'ਚ ਮੀਂਹ ਦਾ ਨਵਾਂ ਅਲਰਟ! ਲੋਕਾਂ ਲਈ ਅਹਿਮ ਅਪਡੇਟ
ਪੰਜਾਬ ਬੰਦ ਦਾ ਵੱਡਾ ਅਸਰ! ਹੁਸ਼ਿਆਰਪੁਰ 'ਚ 9 ਤੋਂ 5 ਵਜੇ ਤੱਕ ਸਭ ਕੁਝ ਬੰਦ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Congress Crisis: ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
ਪੰਜਾਬ ਕਾਂਗਰਸ 'ਚ ਭੱਖਿਆ ਮਾਹੌਲ, ਸੰਸਦ ਮੈਂਬਰ ਬੋਲੇ- ਸਿਰ ਝੁਕਾਉਂਦਾ ਤਾਂ ਵੱਡਾ ਅਹੁਦਾ ਮਿਲਦਾ, ਅਣਦੇਖੀ ਤੋਂ ਬਾਅਦ ਭਾਵੁਕ ਪੋਸਟ; ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡਣ ਦੀਆਂ...
MLA Died: ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
ਸਿਆਸੀ ਜਗਤ 'ਚ ਮਾਤਮ ਦਾ ਮਾਹੌਲ, ਵਿਧਾਇਕ ਦੀ ਅਚਾਨਕ ਮੌਤ, ਹਾਰਟ ਅਟੈਕ ਤੋਂ ਬਾਅਦ ਹਸਪਤਾਲ 'ਚ ਸੀ ਭਰਤੀ; ਫਿਰ...
Terror Attack: ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
ਅੱਤਵਾਦੀ ਹਮਲੇ ਨਾਲ ਕੰਬਿਆ ਇਹ ਇਲਾਕਾ, ਦੋ ਮਜ਼ਦੂਰਾਂ ਦਾ ਗੋਲੀ ਮਾਰ ਕੇ ਕਤਲ, ਪ੍ਰਸ਼ਾਸਨ 'ਚ ਮੱਚਿਆ ਹੜਕੰਪ...
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
Rules Change From 1 August: ਅੱਜ ਤੋਂ LPG, ITR, ਰੇਲਵੇ ਟਿਕਟ ਸਣੇ ਬਦਲੇ ਕਈ ਨਿਯਮ, ਤੁਹਾਡੀ ਜੇਬ 'ਤੇ ਕਿੰਨਾ ਪਵੇਗਾ ਅਸਰ?
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਪੰਜਾਬ 'ਚ ਅੱਜ ਮੀਂਹ ਨੂੰ ਲੈਕੇ ਅਲਰਟ ਜਾਰੀ, ਬਦਲੇਗਾ ਮੌਸਮ; ਜਾਣੋ ਅਗਲੇ ਦਿਨਾਂ ਦਾ ਹਾਲ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਹੁਣ ਮੱਛਰਾਂ ਨੂੰ ਮਾਰਨਾ ਪਵੇਗਾ ਮਹਿੰਗਾ, ਵੱਧ ਗਈਆਂ ਇਨ੍ਹਾਂ ਚੀਜ਼ਾਂ ਦੀਆਂ ਕੀਮਤਾਂ; ਦੇਖੋ ਪੂਰੀ ਲਿਸਟ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਅੱਜ 40 ਲੱਖ ਬੀਬੀਆਂ ਦੇ ਫੋਨ 'ਤੇ ਵੱਜੇਗੀ ਟੂੰ-ਟੂੰ, 3 ਮਹੀਨਿਆਂ ਦੇ ਆਉਣਗੇ ਇਕੱਠੇ ਪੈਸੇ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
ਮਹੀਨੇ ਦੇ ਪਹਿਲੇ ਦਿਨ ਲੱਖਾਂ ਕਿਸਾਨਾਂ ਲਈ ਖੁਸ਼ਖ਼ਬਰੀ! 2031 ਤੱਕ ਖਾਤੇ 'ਚ ਆਉਂਦੀ ਰਹੇਗੀ 2000 ਦੀ ਕਿਸ਼ਤ
Embed widget