'ਆਪ' ਵਿਧਾਇਕ ਅਮਿਤ ਰਤਨ ਦੀ ਗ੍ਰਿਫਤਾਰੀ ਮਗਰੋਂ ਸੀਐਮ ਭਗਵੰਤ ਮਾਨ ਦਾ ਐਲਾਨ, ਲੋਕਾਂ ਦੇ ਟੈਕਸ ਦਾ ਪੈਸਾ ਖਾਣ ਵਾਲਿਆਂ 'ਤੇ ਕੋਈ ਰਹਿਮ ਜਾਂ ਤਰਸ ਨਹੀਂ...
ਭਗਵੰਤ ਮਾਨ ਨੇ ਕਿਹਾ ਹੈ ਕਿ ਰਿਸ਼ਵਤਖ਼ੋਰੀ ਭਾਵੇਂ ਕਿਸੇ ਨੇ ਵੀ ..ਕਿਸੇ ਵੀ ਤਰੀਕੇ ਨਾਲ ਕੀਤੀ ਹੋਵੇ …ਬਰਦਾਸ਼ਤ ਨਹੀਂ ਕੀਤੀ ਜਾਵੇਗੀ….ਲੋਕਾਂ ਦੇ ਟੈਕਸ ਦਾ ਪੈਸਾ ਖਾਣ ਵਾਲਿਆਂ ਤੇ ਕੋਈ ਰਹਿਮ ਜਾਂ ਤਰਸ ਨਹੀਂ ..ਕਾਨੂੰਨ ਸਭ ਲਈ ਬਰਾਬਰ...
CM Bhagwant Mann: ਮੁੱਖ ਮੰਤਰੀ ਭਗਵੰਤ ਮਾਨ ਨੇ ਵਿਜੀਲੈਂਸ ਬਿਊਰੋ ਵੱਲੋਂ ਬਠਿੰਡਾ ਦਿਹਾਤੀ ਤੋਂ 'ਆਪ' ਵਿਧਾਇਕ ਅਮਿਤ ਰਤਨ ਦੀ ਗ੍ਰਿਫਤਾਰੀ ਮਗਰੋਂ ਸਖਤ ਸੁਨੇਹਾ ਦਿੱਤਾ ਹੈ। ਉਨ੍ਹਾਂ ਕਿਹਾ ਹੈ ਕਿ ਕਿਸੇ ਵੀ ਰਿਸ਼ਵਤਖੋਰ ਨੂੰ ਬਖਸ਼ਿਆ ਨਹੀਂ ਜਾਏਗਾ, ਚਾਹੇ ਉਹ ਕਿਸੇ ਵੀ ਅਹੁਦੇ ਉੱਪਰ ਹੋਵੇ। ਉਨ੍ਹਾਂ ਸਪਸ਼ਟ ਕੀਤਾ ਹੈ ਕਿ ਕਾਨੂੰਨ ਸਭ ਲਈ ਬਰਾਬਰ ਹੈ।
'ਆਪ' ਵਿਧਾਇਕ ਅਮਿਤ ਰਤਨ ਦੀ ਗ੍ਰਿਫਤਾਰੀ ਮਗਰੋਂ ਟਵੀਟ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਰਿਸ਼ਵਤਖ਼ੋਰੀ ਭਾਵੇਂ ਕਿਸੇ ਨੇ ਵੀ ..ਕਿਸੇ ਵੀ ਤਰੀਕੇ ਨਾਲ ਕੀਤੀ ਹੋਵੇ …ਬਰਦਾਸ਼ਤ ਨਹੀਂ ਕੀਤੀ ਜਾਵੇਗੀ…ਪੰਜਾਬ ਦੇ ਲੋਕਾਂ ਦਾ ਵਿਸ਼ਵਾਸ, ਪਿਆਰ ਤੇ ਉਮੀਦਾਂ ਮੇਰਾ ਹੌਸਲਾ ਬੁਲੰਦ ਰੱਖਦੀਆਂ ਨੇ..ਲੋਕਾਂ ਦੇ ਟੈਕਸ ਦਾ ਪੈਸਾ ਖਾਣ ਵਾਲਿਆਂ ਤੇ ਕੋਈ ਰਹਿਮ ਜਾਂ ਤਰਸ ਨਹੀਂ ..ਕਾਨੂੰਨ ਸਭ ਲਈ ਬਰਾਬਰ...
ਰਿਸ਼ਵਤਖ਼ੋਰੀ ਭਾਂਵੇ ਕਿਸੇ ਨੇ ਵੀ ..ਕਿਸੇ ਵੀ ਤਰੀਕੇ ਨਾਲ ਕੀਤੀ ਹੋਵੇ …ਬਰਦਾਸ਼ਤ ਨਹੀਂ ਕੀਤੀ ਜਾਵੇਗੀ…ਪੰਜਾਬ ਦੇ ਲੋਕਾਂ ਦਾ ਵਿਸ਼ਵਾਸ ,ਪਿਆਰ ਅਤੇ ਉਮੀਦਾਂ ਮੇਰਾ ਹੌਸਲਾ ਬੁਲੰਦ ਰੱਖਦੀਆਂ ਨੇ..ਲੋਕਾਂ ਦੇ ਟੈਕਸ ਦਾ ਪੈਸਾ ਖਾਣ ਵਾਲਿਆਂ ਤੇ ਕੋਈ ਰਹਿਮ ਜਾਂ ਤਰਸ ਨਹੀਂ ..ਕਾਨੂੰਨ ਸਭ ਲਈ ਬਰਾਬਰ..
— Bhagwant Mann (@BhagwantMann) February 23, 2023
ਦੱਸ ਦਈਏ ਕਿ ਵਿਜੀਲੈਂਸ ਬਿਊਰੋ ਨੇ ਬਠਿੰਡਾ ਦਿਹਾਤੀ ਤੋਂ 'ਆਪ' ਵਿਧਾਇਕ ਅਮਿਤ ਰਤਨ ਨੂੰ ਗ੍ਰਿਫਤਾਰ ਕਰ ਲਿਆ ਹੈ। ਬਠਿੰਡਾ ਵਿੱਚ ਉਨ੍ਹਾਂ ਦਾ ਪੀਏ ਰਿਸ਼ਵਤ ਲੈਂਦਾ ਫੜਿਆ ਗਿਆ ਸੀ। ਇਸੇ ਮਾਮਲੇ ਵਿੱਚ ਗ੍ਰਿਫ਼ਤਾਰੀ ਹੋਈ ਦੱਸੀ ਜਾ ਰਹੀ ਹੈ।
ਦੱਸ ਦਈਏ ਕਿ ਬੀਤੇ ਦਿਨੀਂ ਬਠਿੰਡਾ ਦਿਹਾਤੀ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਿਤ ਰਤਨ ਦੇ ਸਹਿਯੋਗੀ ਨੂੰ 4 ਲੱਖ ਰੁਪਏ ਦੀ ਰਿਸ਼ਵਤ ਨਾਲ ਗ੍ਰਿਫਤਾਰ ਕੀਤਾ ਗਿਆ ਸੀ। ਵਿਜੀਲੈਂਸ ਨੇ ਵਿਧਾਇਕ ਨੂੰ ਕਲੀਨ ਚਿੱਟ ਦੇ ਦਿੱਤੀ ਸੀ। ਵਿਧਾਇਕ ਨੇ ਵੀ ਕਿਹਾ ਸੀ ਕਿ ਰਿਸ਼ਮ ਗੁਪਤਾ ਨਾਲ ਉਨ੍ਹਾਂ ਦਾ ਕੋਈ ਸਬੰਧ ਨਹੀਂ ਪਰ ਵਿਰੋਧੀ ਧਿਰਾਂ ਵੱਲੋਂ ਮੁੱਦਾ ਉਠਾਏ ਜਾਣ ਮਗਰੋਂ ਪੰਜਾਬ ਸਰਕਾਰ ਨੇ ਕਾਰਵਾਈ ਕੀਤੀ ਹੈ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।