ਪੜਚੋਲ ਕਰੋ

Punjab vidha sabha: ਮੁੱਖ ਮੰਤਰੀ ਨਾਲ ਮੁਲਾਕਾਤ ਦੇ ਭਰੋਸਾ ਤੋਂ ਬਾਅਦ ਸਿੱਧੂ ਮੂਸੇਵਾਲਾ ਦੇ ਪਰਿਵਾਰ ਨੇ ਚੁੱਕਿਆ ਧਰਨਾ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਪਰਿਵਾਰ  ਵਿਧਾਨ ਸਭਾ ਦੇ ਬਾਹਰ ਧਰਨੇ 'ਤੇ ਬੈਠਿਆ ਸੀ। ਇਸ ਤੋਂ ਬਾਅਦ ਮੰਤਰੀ ਕੁਲਦੀਪ ਧਾਲੀਵਾਲ ਨੇ ਪਰਿਵਾਰ ਨੂੰ 20 ਤੋਂ ਬਾਅਦ ਕਿਸੇ ਵੀ ਸਮੇਂ ਮੁੱਖ ਮੰਤਰੀ ਨੂੰ ਮਿਲਣ ਦਾ ਭਰੋਸਾ ਦਿੱਤਾ।

Punjab News: ਪੰਜਾਬ ਵਿਧਾਨ ਸਭਾ ਦੇ ਬਜਟ ਸੈਸ਼ਨ ਦੇ ਤੀਜੇ ਦਿਨ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦਾ ਪਰਿਵਾਰ  ਵਿਧਾਨ ਸਭਾ ਦੇ ਬਾਹਰ ਧਰਨੇ 'ਤੇ ਬੈਠਿਆ ਸੀ। ਇਸ ਤੋਂ ਬਾਅਦ ਮੰਤਰੀ ਕੁਲਦੀਪ ਧਾਲੀਵਾਲ ਨੇ ਪਰਿਵਾਰ ਨੂੰ 20 ਤੋਂ ਬਾਅਦ ਕਿਸੇ ਵੀ ਸਮੇਂ ਮੁੱਖ ਮੰਤਰੀ ਨੂੰ ਮਿਲਣ ਦਾ ਭਰੋਸਾ ਦਿੱਤਾ। ਮੁੱਖ ਮੰਤਰੀ ਨੂੰ ਮਿਲਣ ਦੇ ਭਰੋਸੇ 'ਤੇ ਮੂਸੇਵਾਲਾ ਦੇ ਪਿਤਾ ਨੇ ਧਰਨਾ ਸਮਾਪਤ ਕਰ ਦਿੱਤਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਉਨ੍ਹਾਂ ਨੂੰ ਇਨਸਾਫ਼ ਨਾ ਮਿਲਿਆ ਤਾਂ ਉਹ ਡੋਰ ਟੂ ਡੋਰ ਪ੍ਰਦਰਸ਼ਨ ਕਰਨਗੇ।

ਮੂਸੇਵਾਲਾ ਦੇ ਮਾਪਿਆਂ ਨਾਲ ਕਾਂਗਰਸੀ ਵਿਧਾਇਕ ਵੀ ਧਰਨੇ ’ਤੇ ਬੈਠ ਗਏ। ਪਰਿਵਾਰ ਵਾਲਿਆਂ ਦਾ ਕਹਿਣਾ ਹੈ ਕਿ ਗੋਲਡੀ ਬਰਾੜ 'ਤੇ ਅਜੇ ਤੱਕ ਕੋਈ ਕਾਰਵਾਈ ਨਹੀਂ ਹੋਈ। ਉਨ੍ਹਾਂ ਕਿਹਾ ਕਿ ਅਜੇ ਤੱਕ ਇਨਸਾਫ ਨਹੀਂ ਮਿਲਿਆ। 

ਜ਼ਿਕਰ ਕਰ ਦਈਏ ਕਿ ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਮਾਪੇ ਇਨਸਾਫ ਦੀ ਮੰਗ ਨੂੰ ਲੈ ਕੇ ਪੰਜਾਬ ਵਿਧਾਨ ਸਭਾ ਦੇ ਬਾਹਰ ਧਰਨਾ ਸ਼ੁਰੂ ਕਰ ਦਿੱਤਾ ਸੀ। ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਕਿਹਾ ਕਿ ਇਸ ਵੇਲੇ ਜੋ ਵੀ ਹੋ ਰਿਹਾ ਹੈ, ਉਹ ਉਨ੍ਹਾਂ ਪੁੱਤਰ ਦੇ ਕਤਲ ਕੇਸ ਨੂੰ ਦਬਾਉਣ ਲਈ ਹੋ ਰਿਹਾ ਹੈ। 

ਉਨ੍ਹਾਂ ਕਿਹਾ ਕਿ ਮੇਰੇ ਹੱਕ 'ਚ ਕੁਝ ਵੀ ਨਹੀਂ ਜਾ ਰਿਹਾ, ਜਿਸ ਕਾਰਨ ਮੈਂ ਵਿਧਾਨ ਸਭਾ ਦੇ ਬਾਹਰ ਧਰਨੇ 'ਤੇ ਬੈਠਣ ਲਈ ਮਜਬੂਰ ਹਾਂ। ਮੇਰਾ ਪੁੱਤਰ ਵਿਸ਼ਵ ਪ੍ਰਸਿੱਧ ਹਸਤੀ ਸੀ। ਦੁਨੀਆਂ ਵਿੱਚ ਗੁੱਸਾ ਹੈ ਪਰ ਸਾਡੀ ਸਰਕਾਰ ਸਾਡੀ ਗੱਲ ਨਹੀਂ ਸੁਣ ਰਹੀ। ਉਨ੍ਹਾਂ ਕਿਹਾ ਕਿ ਅਜੇ ਤੱਕ ਕੁਝ ਨਹੀਂ ਹੋਇਆ। ਸਿਰਫ ਗੋਲੀ ਚਲਾਉਣ ਵਾਲਿਆਂ ਨੂੰ ਹੀ ਫੜਿਆ ਗਿਆ ਹੈ। 

ਉਨ੍ਹਾਂ ਕਿਹਾ ਕਿ ਗ੍ਰਿਫਤਾਰ ਲੋਕ ਮਾਰੇ ਜਾ ਰਹੇ ਹਨ। ਇਸ ਤਰ੍ਹਾਂ ਗਵਾਹੀਆਂ ਖਤਮ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਅਜੇ ਚਲਾਨ ਵੀ ਪੇਸ਼ ਨਹੀਂ ਕੀਤਾ ਗਿਆ। ਜਦੋਂ ਕੋਈ ਸਿਆਸੀ ਆਗੂ ਮਾਰਿਆ ਜਾਂਦਾ ਹੈ ਤਾਂ ਹਰ ਕੋਈ ਫੜਿਆ ਜਾਂਦਾ ਹੈ ਪਰ ਮੇਰਾ ਬੇਟਾ ਮਾਰਿਆ ਗਿਆ, ਸਿਰਫ ਗੋਲੀ ਚਲਾਉਣ ਵਾਲਿਆਂ ਨੂੰ ਹੀ ਫੜਿਆ ਗਿਆ ਹੈ। ਸਾਜ਼ਿਸ਼ ਰਚਣ ਵਾਲਿਆਂ ਨੂੰ ਨਹੀਂ ਫੜਿਆ ਗਿਆ। 

ਇਸ ਦੌਰਾਮ ਬਲਕੌਰ ਸਿੰਘ ਨੇ ਕਿਹਾ ਕਿ ਜਦੋਂ ਤੱਕ ਵਿਧਾਨ ਸਭਾ ਚੱਲਦੀ ਰਹੇਗੀ, ਮੈਂ ਹਰ ਰੋਜ਼ ਰੋਸ ਪ੍ਰਦਰਸ਼ਨ 'ਤੇ ਬੈਠਾਂਗਾ। ਉਨ੍ਹਾਂ ਕਿਹਾ ਕਿ 11 ਮਹੀਨੇ ਹੋ ਗਏ ਹਨ, ਅੱਜ ਤੱਕ ਸਿੱਧੂ ਕਤਲ ਕੇਸ ਦਾ ਚਲਾਨ ਪੇਸ਼ ਨਹੀਂ ਹੋਇਆ। ਅਸੀਂ ਇੱਕ ਆਜ਼ਾਦ ਦੇਸ਼ ਵਿੱਚ ਰਹਿੰਦੇ ਹਾਂ ਤੇ ਸਾਡੇ ਨਾਲ ਕੀ ਹੋ ਰਿਹਾ ਹੈ। ਸਾਨੂੰ ਲਗਾਤਾਰ ਧਮਕੀਆਂ ਮਿਲ ਰਹੀਆਂ ਹਨ ਕਿ ਸਾਨੂੰ 25 ਅਪ੍ਰੈਲ ਤੋਂ ਪਹਿਲਾਂ ਜਾਨੋਂ ਮਾਰ ਦਿੱਤਾ ਜਾਏਗਾ। 

ਹੋਰ ਵੇਖੋ
Advertisement
Advertisement
Advertisement

ਟਾਪ ਹੈਡਲਾਈਨ

Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Advertisement
ABP Premium

ਵੀਡੀਓਜ਼

ਕਿਸਾਨ ਅੰਦੋਲਨ ਬਾਰੇ ਹਰਜੀਤ ਗਰੇਵਾਲ ਦਾ ਵੱਡਾ ਬਿਆਨਕੇਂਦਰ ਸਰਕਾਰ ਦੀਆਂ ਨੀਤੀਆਂ ਨੂੰ ਲੈ ਕੇ ਚਰਨਜੀਤ ਸਿੰਘ ਚੰਨੀ ਦੇ ਵੱਡੇ ਖੁਲਾਸੇਪੰਜਾਬ 'ਚ ਇੱਕ ਹੋਰ ਥਾਣੇ 'ਤੇ ਹੋਇਆ ਹਮਲਾ, ਸੁੱਟਿਆ ਗ੍ਰੇਨੇਡਜਗਜੀਤ ਸਿੰਘ ਡੱਲੇਵਾਲ ਦੀ ਹਾਲਤ ਦੇਖੀ ਨਹੀਂ ਜਾ ਰਹੀ

ਫੋਟੋਗੈਲਰੀ

ਪਰਸਨਲ ਕਾਰਨਰ

ਟੌਪ ਆਰਟੀਕਲ
ਟੌਪ ਰੀਲਜ਼
Punjab Weather: ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
ਪੰਜਾਬ-ਚੰਡੀਗੜ੍ਹ 'ਚ ਠੰਡ ਦਾ ਕਹਿਰ, 27 ਦਸੰਬਰ ਤੋਂ ਵਰ੍ਹੇਗਾ ਮੀਂਹ, 5 ਜ਼ਿਲ੍ਹਿਆਂ 'ਚ ਯੈਲੋ ਅਲਰਟ, ਜਾਣੋ ਤਾਜ਼ਾ ਅਪਡੇਟ
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Horrible Accident: ਧੂ-ਧੂ ਕਰਕੇ ਸੜੀ ਬੱਸ, ਜ਼ਿੰਦਾ 38 ਲੋਕ ਹੋਏ ਸੁਆਹ; ਜਾਣੋ ਕਿਵੇਂ ਵਾਪਰਿਆ ਖੌਫਨਾਕ ਹਾਦਸਾ ?
Punjab News: ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
ਵੱਡੇ ਹਾਦਸੇ ਤੋਂ ਬਾਅਦ ਦਹਿਲਿਆ ਪੰਜਾਬ, ਬਹੁ-ਮੰਜ਼ਿਲਾ ਇਮਾਰਤ ਡਿੱਗੀ, 5 ਲੋਕਾਂ ਨੂੰ ਮਲਬੇ 'ਚੋਂ ਕੱਢਿਆ ਬਾਹਰ, 1 ਲੜਕੀ ਦੀ ਮੌਤ...
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
GST Council: ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਦਿੱਤਾ 'ਤੋਹਫਾ' ! ਹੁਣ ਤੋਂ ਪੌਪਕੌਰਨ 'ਤੇ ਵੀ ਲੱਗੇਗਾ GST, ਸੁਆਦ ਦੇ ਹਿਸਾਬ ਨਾਲ ਦੇਣਾ ਪਵੇਗਾ ਟੈਕਸ
Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ
Punjab Municipal Corporation Election Live Updates: ਸੂਬੇ ਦੀਆਂ 5 ਨਗਰ ਨਿਗਮਾਂ ਅਤੇ 43 ਨਗਰ ਕੌਂਸਲਾਂ ਦੀਆਂ ਚੋਣਾਂ ਦੇ ਨਤੀਜੇ ਆਉਣੇ ਸ਼ੁਰੂ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
ਰੂਸ 'ਚ 9/11 ਵਰਗਾ ਵੱਡਾ ਹਮਲਾ, ਤਿੰਨ ਵੱਡੀਆਂ ਇਮਾਰਤਾਂ 'ਤੇ ਕੀਤਾ ਡ੍ਰੋਨ ਅਟੈਕ
Punjab News: ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
ਪੰਜਾਬ 'ਚ ਅੱਜ ਇਨ੍ਹਾਂ ਸਕੂਲਾਂ ਦੀ ਛੁੱਟੀ ਕਿਉਂ ਹੋਈ ਰੱਦ ? ਪ੍ਰਸ਼ਾਸਨ ਨੇ ਦੱਸਿਆ ਆਮ ਦਿਨਾਂ ਵਾਂਗ ਖੁੱਲ੍ਹਣਗੇ ਸਕੂਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Punjab News: ਪੰਜਾਬ ਦੇ ਇਸ ਜ਼ਿਲ੍ਹੇ 'ਚ ਇਸ ਬਿਮਾਰੀ ਦਾ ਕਹਿਰ, ਕਈ ਮਰੀਜ਼ਾਂ ਦੀ ਮੌਤ, ਲੋਕਾਂ 'ਚ ਡਰ ਦਾ ਮਾਹੌਲ
Embed widget